Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ
 
ਅੰਤਰਰਾਸ਼ਟਰੀ

ਕਾਬੁਲ ਵਿੱਚ ਗੁਰਦੁਆਰੇ ਵਿੱਚ ਹਮਲੇ ਦਾ ਮੁੱਖ ਦੋਸ਼ੀ ਫੜ ਲਿਆ ਗਿਆ

April 05, 2020 10:18 AM

ਕਾਬੁਲ, 4 ਅਪਰੈਲ, (ਪੋਸਟ ਬਿਊਰੋ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ਅੰਦਰ ਪਿਛਲੇ ਦਿਨੀਂ ਹੋਏ ਅੱਤਵਾਦੀ ਹਮਲੇ ਦਾ ਮੁੱਖ ਦੋਸ਼ੀ ਮਾਲਾਵੀ ਅਬਦੁੱਲਾ ਅਕਾ ਅਸਲਮ ਫਾਰੂਕੀ ਅਫ਼ਗਾਨਿਸਤਾਨ ਵਿੱਚ ਫੜਿਆ ਗਿਆ ਹੈ। ਉਹ ਇਸਲਾਮਿਕ ਸਟੇਟ ਖੋਰਾਸਾਨ ਸਟੇਟ (ਆਈ ਐੱਸ ਕੇ ਪੀ) ਦਾ ਮੁਖੀ ਹੈ। ਪਿਛਲੇ ਦਿਨੀਂ ਹੋਏ ਇਸ ਹਮਲੇ ਵਿੱਚ ਇਕ ਭਾਰਤੀ ਨਾਗਰਿਕ ਸਮੇਤ 27 ਲੋਕ ਮਾਰੇ ਗਏ ਸਨ।
ਪਾਕਿਸਤਾਨੀ ਨਾਗਰਿਕ ਦੱਸਿਆ ਗਿਆ ਫਾਰੂਕੀ ਇਸ ਤੋਂ ਪਹਿਲਾਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਮੈਂਬਰ ਸੀ ਤੇ ਬਾਅਦ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਜੁੜ ਗਿਆ ਸੀ। ਕੁਝ ਸਮਾਂ ਬਾਅਦ ਉਹ ਆਈ ਐੱਸ ਆਈ ਐੱਸ ਨਾਲ ਜੁੜ ਗਿਆ ਤੇ ਪਿਛਲੇ ਸਾਲ ਅਪ੍ਰੈਲ ਵਿੱਚ ਉਸ ਨੂੰ ਮਾਲਾਵੀ ਜ਼ਿਆ ਉਲ ਹੱਕ ਅਕਾ ਅਬੂ ਉਮਰ ਖੋਰਸਾਨੀ ਦੀ ਥਾਂ ਆਈ ਐੱਸ ਕੇ ਪੀ ਦਾ ਮੁਖੀ ਬਣਾਇਆ ਗਿਆ ਸੀ। ਉਹ ਮਾਮਜ਼ਈ ਆਦਿ ਵਾਸੀ ਫਿਰਕੇ ਵਿੱਚੋਂ ਹੈ ਤੇ ਪਾਕਿਸਤਾਨ ਵਿੱਚ ਅਫ਼ਗਾਨਿਸਤਾਨ ਸਰਹੱਦ ਨੇੜਲੇ ਪਿੰਡ ਦਾ ਵਾਸੀ ਹੈ।
ਬੀਤੀ 25 ਮਾਰਚ ਨੂੰ ਕਾਬੁਲ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਚਾਰ ਅੱਤਵਾਦੀਆਂ ਨੇ ਗੁਰਦੁਆਰੇ ਵਿੱਚ ਵੜ ਕੇ ਗੋਲ਼ੀਆਂ ਚਲਾਈਆਂ ਅਤੇ ਗਰਨੇਡ ਸੁੱਟੇ ਸਨ। ਇਨ੍ਹਾਂ ਹਮਲਾਵਰਾਂ ਵਿੱਚ ਇਕ ਆਤਮਘਾਤੀ ਵੀ ਸੀ, ਜਿਸ ਨੇ ਸ਼ਰਧਾਲੂਆਂ ਨੂੰ ਮਾਰਿਆ ਸੀ। ਪਿਛਲੇ ਨਵੰਬਰ ਵਿੱਚ ਅਫ਼ਗਾਨ ਅਧਿਕਾਰੀਆਂ ਨੇ ਕਿਹਾ ਸੀ ਕਿ ਨੰਗਰਹਾਰ ਵਿੱਚ ਆਈ ਐੱਸ ਕੇ ਬੁਰੀ ਤਰ੍ਹਾਂ ਹਾਰ ਚੁੱਕਾ ਹੈ। ਇਸ ਸੂਬੇ ਨੂੰ ਇਸ ਅੱਤਵਾਦੀ ਜਥੇਬੰਦੀ ਨੇ 2015 ਵਿੱਚ ਆਪਣਾ ਗੜ੍ਹ ਬਣਾਇਆ ਸੀ ਤੇ ਉਦੋਂ ਤੋਂ ਉਹ ਅਫ਼ਗਾਨਿਸਤਾਨ ਵਿੱਚ ਬੰਬ ਹਮਲਿਆਂ ਦੀ ਜ਼ਿੰਮੇਵਾਰੀ ਲੈਂਦੇ ਰਹੇ ਹਨ। ਰਾਸ਼ਟਰੀ ਰੱਖਿਆ ਡਾਇਰੈਕਟੋਰੇਟ ਦੇ ਇਕ ਅਧਿਕਾਰੀ ਨੇ ਕਿਹਾ ਕਿ ਫਾਰੂਕੀ ਨੇ ਮੰਨਿਆ ਹੈ ਕਿ ਉਸ ਦੇ ਇਸ ਖੇਤਰ ਦੀਆਂ ਖ਼ੁਫ਼ੀਆ ਏਜੰਸੀਆਂ ਨਾਲ ਸੰਪਰਕ ਹਨ, ਜਿਸ ਤੋਂ ਸਾਫ਼ ਸੰਕੇਤ ਹਨ ਕਿ ਉਸ ਦਾ ਪਾਕਿਸਤਾਨ ਨਾਲ ਸਬੰਧ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ