Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੋਵਿਡ-19 ਦੇ ਪੈਦਾ ਹੋਏ ਹਾਲਾਤਾਂ ਦੌਰਾਨ ਵਣ ਮੰਡਲ ਪਠਾਨਕੋਟ ਕਰ ਰਿਹਾ ਹੈ ਵਿਸ਼ੇਸ਼ ਯਤਨ

April 05, 2020 07:24 PM

ਜ਼ਰੂਰੀ ਵਸਤਾਂ ਘਰ-ਘਰ ਪਹੁੰਚਾਉਣ ਲਈ ਬਲਾਕ ਧਾਰ ਕਲਾਂ ਦੇ ਹਰੇਕ ਪਿੰਡ 'ਚ 2-2 ਵਾਲੰਟੀਅਰ ਕਰ ਰਹੇ ਨੇ ਸਹਾਇਤਾ 


ਚੰਡੀਗੜ੍ਹ, 5 ਅਪ੍ਰੈਲ (ਪੋਸਟ ਬਿਊਰੋ): ਕੋਵਿਡ 19 ਦੇ ਪੈਦਾ ਹੋਏ ਹਾਲਾਤਾਂ ਅਤੇ ਕਰਫਿਊ ਦੌਰਾਨ ਣ ਮੰਡਲ ਪਠਾਨਕੋਟ ਵਿਸ਼ੇਸ਼ ਯਤਨ ਕਰ ਰਿਹਾ ਹੈ। ਵਣ ਮੰਡਲ ਦੇ ਅਧਿਕਾਰੀ/ਕਰਮਚਾਰੀ ਜਿੱਥੇ ਸਮਾਜਿਕ ਵਿੱਥ ਨਿਯਮ ਨੂੰ ਅਪਣਾਉਂਦਿਆਂ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ 'ਚ ਆਪਣੀ ਭੂਮਿਕਾ ਨਿਭਾ ਰਹੇ ਹਨ, ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਨਾਲ ਨਿੱਜੀ ਪੱਧਰ 'ਤੇ ਰਾਬਤਾ ਕਰਕੇ ਕਰੋਨਾ ਦੀ ਆਫ਼ਤ ਦੇ ਇਸ ਦੌਰ 'ਚ ਮਨੁੱਖਤਾ ਦੀ ਭਲਾਈ 'ਚ ਆਪਣਾ ਯੋਗਦਾਨ ਪਾ ਰਹੇ ਹਨ।
ਕੋਵਿਡ-19 ਦੇ ਪੈਦਾ ਹੋਏ ਹਾਲਾਤਾਂ ਨੂੰ ਵੇਖਦਿਆਂ ਵਣ ਮੰਡਲ ਅਫਸਰ, ਪਠਾਨਕੋਟ ਡਾ. ਸੰਜੀਵ ਕੁਮਾਰ ਤਿਵਾੜੀ ਨੇ ਡਿਪਟੀ ਕਮਿਸ਼ਨਰ, ਪਠਾਨਕੋਟ ਨੂੰ ਬਲਾਕ ਧਾਰ ਕਲਾਂ ਦੀ ਬਤੌਰ ਨੋਡਲ ਅਫਸਰ ਜ਼ਿੰਮੇਵਾਰੀ ਦੇਣ ਦੀ ਖੁਦ ਬੇਨਤੀ ਕੀਤੀ ਸੀ। ਇਹ ਜ਼ਿੰਮੇਵਾਰੀ ਮਿਲਣ ਮਗਰੋਂ ਸ੍ਰੀ ਤਿਵਾੜੀ ਨੇ ਬਲਾਕ ਧਾਰ ਕਲਾਂ ਦੇ ਪਿੰਡਾਂ 'ਚ ਜ਼ਰੂਰੀ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪਹੁੰਚਾਉਣ ਲਈ ਇੱਕ ਮਾਡਲ ਤਿਆਰ ਕੀਤਾ, ਜਿਸ ਤਹਿਤ ਕਰਿਆਨੇ ਵਾਲੇ, ਦੁੱਧ ਵਾਲੇ, ਦਵਾਈਆਂ ਵਾਲੇ, ਸਬਜੀਆਂ ਵਾਲੇ ਆਦਿ ਦੀ ਲੋਕਲ ਪੱਧਰ 'ਤੇ ਪਹਿਚਾਣ ਕੀਤੀ । ਉਨ੍ਹਾਂ ਨੇ ਜ਼ਰੂਰੀ ਵਸਤਾਂ ਨੂੰ ਲੋਕਾਂ ਤੱਕ ਪਹੁੰਚਾਉਣ 'ਚ ਮਦਦ ਕਰਨ ਲਈ ਲਈ ਹਰੇਕ ਪਿੰਡ ਦੇ ਘੱਟੋ-ਘੱਟ 2 ਵਾਲੰਟੀਅਰਾਂ ਨੂੰ ਤਿਆਰ ਕੀਤਾ, ਜੋਕਿ ਮੰਗ ਅਨੁਸਾਰ ਜ਼ਰੂਰੀ ਵਸਤਾਂ ਘਰ-ਘਰ ਪਹੁੰਚਾਉਣ 'ਚ ਮਦਦ ਕਰਦੇ ਹਨ। ਇਹ ਵਾਲੰਟੀਅਰ ਜਿੱਥੇ ਸਮਾਜਿਕ ਵਿੱਥ ਨਿਯਮ ਨੂੰ ਅਪਣਾ ਰਹੇ ਹਨ, ਉੱਥੇ ਹੀ ਪਿੰਡ ਦੇ ਹੀ ਵਸਨੀਕ ਹੋਣ ਕਰਕੇ ਹਰ ਘਰ ਤੱਕ ਜ਼ਰੂਰੀ ਵਸਤਾਂ ਪਹੁੰਚਾਉਣ 'ਚ ਵੀ ਆਸਾਨੀ ਹੁੰਦੀ ਹੈ। ਇਸ ਮਾਡਲ ਦੇ ਚੰਗੇ ਨਤੀਜਿਆਂ ਨੂੰ ਵੇਖਦਿਆਂ ਸ੍ਰੀ ਤਿਵਾੜੀ ਨੇ ਇਸਨੂੰ ਪੂਰੇ ਜਿ਼ਲ੍ਹੇ ਵਿੱਚ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ, ਪਠਾਨਕੋਟ ਨੂੰ ਜਾਣੂੰ ਕਰਵਾਇਆ ਹੈ।
ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਰਾਹੀਂ ਦੇ ਸਹਿਯੋਗ ਨਾਲ ਬਲਾਕ ਧਾਰ ਕਲਾਂ ਵਿੱਚ ਗ਼ਰੀਬਾਂ ਅਤੇ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮਕਸਦ ਲਈ ਜੰਗਲਾਤ ਵਿਭਾਗ ਦੀਆਂ ਗੱਡੀਆਂ ਅਤੇ ਵਿਭਾਗੀ ਸਟਾਫ ਦੀ ਮਦਦ ਲਈ ਜਾ ਰਹੀ ਹੈ।ਵਣ ਮੰਡਲ, ਪਠਾਨਕੋਟ ਨੇ ਸੈਲਫ ਹੈਲਪ ਗਰੁੱਪ ਅਤੇ ਵਿਲੇਜ ਫਾਰੈਸਟ ਕਮੇਟੀ ਰਾਹੀਂ ਕੱਪੜੇ ਦੇ ਮਾਸਕ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਿਲਕੁਲ ਸਸਤੇ ਭਾਅ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਨ੍ਹਾਂ ਨੂੰ ਕੱਪੜੇ ਦੇ 10 ਹਜ਼ਾਰ ਮਾਸਕ ਤਿਆਰ ਕਰਨ ਲਈ ਆਡਰ ਦਿੱਤਾ ਗਿਆ ਹੈ, ਜੋ ਕਿ ਜਿ਼ਲ੍ਹਾ ਪ੍ਰਸ਼ਾਸਨ ਨੂੰ ਬਿਲਕੁਲ ਸਸਤੇ ਭਾਅ 'ਤੇ ਮੁਹੱਈਆ ਕਰਵਾਏ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ