Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ `ਤੇ ਵੱਡੀ ਕਾਰਵਾਈ, ਫੀਸ ਮੰਗਣ ਵਾਲੇ 6 ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ

April 05, 2020 07:27 PM

ਹਾਲਾਤ ਆਮ ਵਾਂਗ ਹੋਣ 'ਤੇ ਨਵੇਂ ਦਾਖ਼ਲਿਆਂ ਲਈ ਮਾਪਿਆਂ ਨੂੰ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ: ਵਿਜੈ ਇੰਦਰ ਸਿੰਗਲਾ


ਚੰਡੀਗੜ, 5 ਅਪ੍ਰੈਲ (ਪੋਸਟ ਬਿਊਰੋ): ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਉਨਾਂ ਕਿਹਾ ਕਿ ਅਜਿਹੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨਾਂ ਵਿਚ ਸੰਗਰੂਰ ਜ਼ਿਲੇ ਦਾ ਲਾ ਫਾਊਂਡੇਸ਼ਨ, ਪਟਿਆਲਾ ਜ਼ਿਲੇ ਦਾ ਭੁਪਿੰਦਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲੇ ਦਾ ਮਾਉਂਟ ਲਿਟਰਾ ਜ਼ੀ ਸਕੂਲ ਸ਼ਾਮਲ ਹਨ।
ਸਿੱਖਿਆ ਮੰਤਰੀ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਸਕੂਲ ਵੱਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਜ਼ਿਲਾ ਮੈਜਿਸਟਰੇਟਾਂ ਰਾਹੀਂ ਪਹਿਲਾਂ ਸਕੂਲਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਬਾਅਦ ਵਿਚ ਉਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ। ਉਨਾਂ ਦੱਸਿਆ ਕਿ ਇਹ ਹੁਕਮ ਜਾਰੀ ਕਰਨ ਤੋਂ ਬਾਅਦ ਉਨਾਂ ਖੁਦ ਵੀ ਮੀਡੀਆ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਕੂਲਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਨਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨਾਂ ਨੂੰ ਈ-ਮੇਲ, vijayindersingla0gmail.com  'ਤੇ ਭੇਜ ਸਕਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ