Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨਿਯਮਾਂ ਦੀ ਉਲੰਘਣਾ ਲਈ ਖਲੀਲ ਅਹਿਮਦ ਨੂੰ ਚਿਤਾਵਨੀ ਮਿਲੀ

November 01, 2018 08:15 AM

ਦੁਬਈ, 31 ਅਕਤੂਬਰ (ਪੋਸਟ ਬਿਊਰੋ)- ਭਾਰਤ ਦੇ ਨੌਜਵਾਨ ਤੇਜ਼ ਗੇਂਦਬਾਜ਼ ਖਲੀਲ ਅਹਿਮਦ ਨੂੰ ਮੁੰਬਈ ਵਿੱਚ ਚੌਥੇ ਵਨ ਡੇ ਮੈਚ ਦੌਰਾਨ ਵੈਸਟ ਇੰਡੀਜ਼ ਦੇ ਬੱਲੇਬਾਜ਼ ਮਾਰਲੋਨ ਸੈਮੂਅਲਜ਼ ਨੂੰ ਹਮਲਾਵਰ ਵਿਦਾਈ ਦੇਣ ਲਈ ਚਿਤਾਵਨੀ ਤੇ ਇਕ ਡੀਮੈਰਿਟ ਪੁਆਇੰਟ ਦਿੱਤਾ ਗਿਆ। ਖਲੀਲ ਨੂੰ ਆਈ ਸੀ ਸੀ ਦੇ ਜ਼ਾਬਤੇ ਦੇ ਲੈਵਲ ਇਕ ਦੇ ਉਲੰਘਣ ਦਾ ਦੋਸ਼ੀ ਪਾਇਆ ਗਿਆ ਅਤੇ ਕਾਰਵਾਈ ਕੀਤੀ ਗਈ ਹੈ।
ਆਈ ਸੀ ਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਘਟਨਾ 14ਵੇਂ ਓਵਰ ਵਿੱਚ ਹੋਈ, ਜਦ ਖੱਬੇ ਹੱਥ ਦਾ ਇਹ ਤੇਜ਼ ਗੇਂਦਬਾਜ਼ ਸੈਮੂਅਲਜ਼ ਨੂੰ ਸਲਿਪ ਵਿੱਚ ਰੋਹਿਤ ਸ਼ਰਮਾ ਹੱਥੋਂ ਕੈਚ ਕਰਾਉਣ ਤੋਂ ਬਾਅਦ ਆਊਟ ਹੋਣ ਵਾਲੇ ਬੱਲੇਬਾਜ਼ ਵੱਲ ਹਮਲਾਵਰ ਅੰਦਾਜ਼ ਨਾਲ ਵਧਿਆ, ਜੋ ਮੈਦਾਨੀ ਅੰਪਾਇਰਾਂ ਦੀ ਨਜ਼ਰ ਵਿੱਚ ਵੈਸਟ ਇੰਡੀਜ਼ ਦੇ ਖਿਡਾਰੀ ਨੂੰ ਮੋੜਵੀਂ ਪ੍ਰਤੀਕਿਰਿਆ ਲਈ ਮਜਬੂਰ ਕਰ ਸਕਦਾ ਸੀ। ਖਲੀਲ ਨੇ ਜ਼ਾਬਤੇ ਦੇ ਨਿਯਮ 2.5 ਦਾ ਉਲੰਘਣ ਕੀਤਾ ਜੋ ਅਜਿਹੀ ਭਾਸ਼ਾ ਜਾਂ ਇਸ਼ਾਰਾ ਕਰਨ ਨਾਲ ਸਬੰਧਤ ਹੈ, ਜਿਸ ਨਾਲ ਅੰਤਰਰਾਸ਼ਟਰੀ ਮੈਚ ਦੌਰਾਨ ਆਊਟ ਹੋਣ ਵਾਲੇ ਬੱਲੇਬਾਜ਼ ਨੂੰ ਨੀਵਾਂ ਦਿਖਾਇਆ ਜਾਵੇ ਜਾਂ ਉਸ ਨੂੰ ਹਮਲਾਵਰ ਪ੍ਰਤੀਕਿਰਿਆ ਦੇ ਲਈ ਮਜਬੂਰ ਕੀਤਾ ਜਾਵੇ। ਲੈਵਲ ਇਕ ਦੇ ਅਪਰਾਧ ਲਈ ਘੱਟੋ-ਘੱਟ ਸਜ਼ਾ ਅਧਿਕਾਰਿਕ ਝਾੜ ਤੇ ਜ਼ਿਆਦਾ ਤੋਂ ਜ਼ਿਆਦਾ ਸਜ਼ਾ ਖਿਡਾਰੀ ਦੀ ਮੈਚ ਫੀਸ ਦਾ 50 ਫੀਸਦੀ ਜੁਰਮਾਨਾ ਹੈ। ਉਸ ਨੂੰ ਇਕ ਜਾਂ ਦੋ ਡਿਮੈਰਿਟ ਅੰਕ ਦਿੱਤੇ ਜਾ ਸਕਦੇ ਹਨ। ਜੇ 24 ਮਹੀਨੇ ਦੇ ਸਮੇਂ ਦੌਰਾਨ ਖਿਡਾਰੀ ਦੇ ਚਾਰ ਜਾਂ ਇਸ ਤੋਂ ਜ਼ਿਆਦਾ ਡਿਮੈਰਿਟ ਅੰਕ ਹੁੰਦੇ ਹਨ ਤਾਂ ਉਹ ਮੁਅੱਤਲੀ ਅੰਕ ਵਿੱਚ ਬਦਲ ਜਾਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ