Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਥਾਣੇਦਾਰ ਦੀ ਵਰਦੀ ਨੂੰ ਹੱਥ ਪਾਉਣ ਤੇ ਕਰਫਿਊ ਦੀ ਉਲੰਘਣਾ ਦੇ ਦੋਸ਼ ਵਿੱਚ ਦੋਂ ਨੂੰ ਜੇਲ੍ਹ ਭੇਜਿਆ

April 06, 2020 12:59 AM

ਕਿਸ਼ਨਗੜ੍ਹ, 5 ਅਪ੍ਰੈਲ (ਪੋਸਟ ਬਿਊਰੋ)- ਥਾਣਾ ਮਕਸੂਦਾਂ ਦੇ ਪਿੰਡ ਰਾਏਪੁਰ ਰਸੂਲਪੁਰ ਵਿਖੇ ਕੁਝ ਨੌਜਵਾਨਾਂ ਵੱਲੋਂ ਕਰਫਿਊ ਦੀ ਉਲੰਘਣਾ ਕਰਦਿਆਂ ਠੀਕਰੀ ਪਹਿਰੇ ਵਾਲੇ ਲੋਕਾਂ ਨਾਲ ਝਗੜਾ ਕਰਨ ਤੇ ਪੁਲਸ ਮੁਲਾਜ਼ਮਾਂ ਦੀ ਵਰਦੀ 'ਤੇ ਹੱਥ ਪਾਉਣ ਤੇ ਬਦਸਲੂਕੀ ਕਰਨ ਦਾ ਕੇਸ ਦਰਜ ਕਰ ਕੇ ਜੇਲ੍ਹ ਭੇਜੇ ਜਾਣ ਦੀ ਜਾਣਕਾਰੀ ਮਿਲੀ ਹੈ।
ਇਸ ਬਾਰੇ ਥਾਣਾ ਮਕਸੂਦਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਏਪੁਰ ਰਸੂਲਪੁਰ ਵਿਖੇ ਵੀਰਵਾਰ ਦੀ ਰਾਤ ਨੂੰ ਪਿੰਡ ਦੇ ਕੁਝ ਨੌਜਵਾਨਾਂ ਤੇ ਮੋਹਤਬਰਾਂ ਵੱਲੋਂ ਕਰਫਿਊ ਦੀ ਪਾਲਣਾ ਵਾਸਤੇ ਪੁਲਸ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਰੋਗ ਦੇ ਬਚਾਓ ਲਈ ਪਿੰਡ 'ਚ ਆਉਣ-ਜਾਣ ਦੇ ਸਾਰੇ ਰਸਤਿਆਂ ਨੂੰ ਰੱਸੀਆਂ ਬੰਨ੍ਹ ਕੇ ਬੰਦ ਕੀਤਾ ਗਿਆ ਸੀ, ਤਾਂ ਜੋ ਬਾਹਰੀ ਵਿਅਕਤੀ ਪਿੰਡ 'ਚ ਸ਼ਾਮਲ ਨਾ ਹੋ ਸਕੇ। ਇਸੇ ਲਈ ਕੁਝ ਨੌਜਵਾਨ ਠੀਕਰੀ ਪਹਿਰੇ 'ਤੇ ਬੈਠੇ ਹੋਏ ਸਨ, ਜਿਨ੍ਹਾਂ ਨਾਲ ਕੁਝ ਪਿੰਡ ਦੇ ਨੌਜਵਾਨਾਂ ਨੇ ਹੁੱਲੜਬਾਜ਼ੀ ਕਰ ਕੇ ਝਗੜਾ ਸ਼ੁਰੂ ਕਰ ਦਿੱਤਾ, ਜਿਸ ਦੀ ਸ਼ਿਕਾਇਤ ਪਿੰਡ ਦੇ ਜ਼ਿੰਮੇਵਾਰ ਵਿਅਕਤੀਆਂ ਨੇ ਪੁਲਸ ਨੂੰ ਕੀਤੀ ਤਾਂ ਥਾਣਾ ਮਕਸੂਦਾਂ ਤੋਂ ਏ ਐੱਸ ਆਈ ਸੁਖਪਾਲ ਸਿੰਘ ਮੌਕੇ 'ਤੇ ਪੁੱਜੇ। ਜਦੋਂ ਉਕਤ ਨੌਜਵਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਏ ਐੱਸ ਆਈ ਦੀ ਵਰਦੀ 'ਤੇ ਹੱਥ ਪਾਉਂਦਿਆਂ ਬਦਸਲੂਕੀ ਤੇ ਕੁੱਟਮਾਰ ਅਤੇ ਵਾਹਨ ਦੀ ਭੰਨਤੋੜ ਵੀ ਕੀਤੀ। ਇਸ ਪਿੱਛੋਂ ਘਟਨਾ ਸਥਾਨ 'ਤੇ ਪੁਲਸ ਦੇ ਉਚ ਅਧਿਕਾਰੀ ਪੁੱਜ ਗਏ, ਜਿਨ੍ਹਾਂ ਜਾਂਚ ਕੀਤੀ ਤੇ ਹੁੱਲੜਬਾਜ਼ਾਂ ਨੂੰ ਕਾਬੂ ਕਰ ਕੇ ਥਾਣਾ ਮਕਸੂਦਾਂ ਲੈ ਗਏ। ਫੜੇ ਗਏ ਨੌਜਵਾਨਾਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਤੇ ਸੁਖਵੰਤ ਸਿੰਘ ਪੁੱਤਰ ਬੂਟਾ ਸਿੰਘ (ਦੋਵੇਂ ਵਾਸੀ ਰਾਏਪੁਰ ਰਸੂਲਪੁਰ) ਵਜੋਂ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ