Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਆਰ ਬੀ ਆਈ ਦੀ ਕਰਜ਼ਾ ਮੁਲਤਵੀ ਸਹੂਲਤ ਦਾ ਲਾਭ ਉਠਾਉਣਾ ਕਿਸਾਨਾਂ ਲਈ ਮੁਸ਼ਕਿਲ

April 06, 2020 01:03 AM

ਲੁਧਿਆਣਾ, 5 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਦੀ ਮਹਾਮਾਰੀ ਕਰ ਕੇ ਆਏ ਸੰਕਟ ਨੇ ਜਿਹੜੀ ਐਮਰਜੈਂਸੀ ਪੈਦਾ ਕੀਤੀ ਹੈ, ਇਸ ਨਾਲ ਆਮ ਲੋਕਾਂ ਅਤੇ ਕਾਰੋਬਾਰੀਆਂ ਦੀ ਵਿੱਤੀ ਸਥਿਤੀ ਵੀ ਪ੍ਰਭਾਵਤ ਹੋਈ ਹੈ। ਸਰਕਾਰ ਵਾਲੋਂ ਰਾਹਤ ਪੈਕੇਜਾਂ ਦੇ ਨਾਲ ਰਿਜ਼ਰਵ ਬੈਂਕ ਆਫ ਇੰਡੀਆ (ਆਰ ਬੀ ਆਈ) ਨੇ ਕਰਜ਼ੇ ਦੀ ਪੂਰਤੀ ਵਿੱਚ ਵਿੱਤੀ ਮੁਸ਼ਕਲ ਨੂੰ ਦੂਰ ਕਰਨ ਲਈ ਕਿਸੇ ਵੀ ਕਿਸਮ ਦੇ ਕਰਜ਼ੇ ਵਾਪਸ ਕਰਨ ਵਾਲੇ ਗਾਹਕਾਂ ਲਈ ਉਪਾਵਾਂ ਦਾ ਐਲਾਨ ਕੀਤਾ ਹੈ।
27 ਮਾਰਚ 2020 ਦੀ ਵਿਕਾਸ ਅਤੇ ਰੈਗੂਲੇਟਰੀ ਨੀਤੀਆਂ ਬਾਰੇ ਕਮੇਟੀ ਦੇ ਬਿਆਨ ਅਨੁਸਾਰ ਆਰ ਬੀ ਆਈ ਨੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਸਾਰੀਆਂ ਅਦਾਇਗੀਆਂ ਲਈ ਇੱਕ ਮਾਰਚ ਤੋਂ 31 ਮਈ 2020 ਵਿਚਕਾਰ ਤਿੰਨ ਮਹੀਨੇ ਤੱਕ ਮੁਲਤਵੀ ਕਰਨ ਦੀ ਆਗਿਆ ਦਿੱਤੀ ਹੈ। ਬੈਂਕਾਂ ਨੇ ਤਿੰਨ ਮਹੀਨੇ ਵਿੱਚ ਲੱਗਣ ਵਾਲੀ ਕਿਸ਼ਤ ਮੁਲਤਵੀ ਜ਼ਰੂਰ ਕਰ ਦਿੱਤੀ ਹੈ, ਪਰ ਨਾਲ ਸ਼ਰਤ ਰੱਖੀ ਹੈ ਕਿ ਜਿਹੜਾ ਗਾਹਕ ਆਪਣੀ ਕਿਸ਼ਤ ਨੂੰ ਮੁਲਤਵੀ ਕਰਾਉਣਾ ਚਾਹੁੰਦਾ ਹੈ, ਉਸ ਨੂੰ ਐੱਸ ਐੱਮ ਐੱਸ, ਈ-ਮੇਲ ਜਾਂ ਬੈਂਕ ਦੀ ਵੈੱਬਸਾਈਟ 'ਤੇ ਜਾ ਕੇ ਇਸ ਦੀ ਅਰਜ਼ੀ ਦੇਣੀ ਪਵੇਗੀ। ਇਸ ਬਾਰੇ ਐੱਸ ਬੀ ਆਈ (ਭਾਰਤੀ ਸਟੇਟ ਬੈਂਕ) ਦਾ ਕਹਿਣਾ ਹੈ ਕਿ ਜੋ ਗਾਹਕ ਆਪਣੀ ਕਿਸ਼ਤ ਨੂੰ ਮੁਲਤਵੀ ਨਹੀਂ ਕਰਵਾਉਣਾ ਚਾਹੁੰਦਾ ਉਸ ਨੂੰ ਕੋਈ ਕਾਰਵਾਈ ਕਰਨ ਦੀ ਲੋੜ ਨਹੀਂ, ਪਰ ਜੇ ਕੋਈ ਆਪਣੀ ਕਿਸਤ ਮੁਲਤਵੀ ਕਰਾਉਣਾ ਚਾਹੁੰਦਾ ਹੈ ਤਾਂ ਉਹ ਐੱਸ ਬੀ ਆਈ ਦੀ ਵੈੱਬਸਾਈਟ 'ਤੇ ਜਾ ਕੇ ਦਿੱਤੀ ਗਈ ਅਰਜ਼ੀ ਦਾ ਫਾਰਮ ਭਰ ਕੇ ਈ-ਮੇਲ ਕਰੇ। ਆਈ ਸੀ ਆਈ ਸੀ ਆਈ, ਐਕਸਿਸ, ਐੱਚ ਡੀ ਐੱਫ ਸੀ ਆਦਿ ਬੈਂਕਾਂ ਨੇ ਵੀ ਈ-ਮੇਲ ਜਾਂ ਵੈਬਸਾਈਟ ਉਤੇ ਬੇਨਤੀ ਪਾਉਣ ਨੂੰ ਕਿਹਾ ਹੈ।
ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਇਨ੍ਹਾਂ ਬੈਂਕਾਂ ਤੋਂ ਖੇਤੀ ਕਰਜ਼ੇ ਲਏ ਹਨ। ਉਨ੍ਹਾਂ ਨੂੰ ਈ-ਮੇਲ ਜਾਂ ਵੈਬਸਾਈਟ 'ਤੇ ਜਾ ਕੇ ਅਰਜ਼ੀ ਦੇਣੀ ਮੁਸ਼ਕਲ ਹੈ, ਕਿਉਂਕਿ ਖੇਤੀ ਦਾ ਕੰਮ ਹੋਣ ਕਰ ਕੇ ਬਹੁਤੇ ਕਿਸਾਨ ਈ-ਮੇਲ ਜਾਂ ਵੈੱਬਸਾਈਟ ਤੋਂ ਅਣਜਾਣ ਹਨ। ਕੁਝ ਕਰਜ਼ਦਾਰ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘੱਟ ਪੜ੍ਹੇ ਹੋਣ ਕਰ ਕੇ ਕਦੇ ਵੈੱਬਸਾਈਟ ਜਾਂ ਈ-ਮੇਲ ਨਹੀਂ ਵਰਤੀ। ਉਨ੍ਹਾਂ ਦੱਸਿਆ ਕਿ ਹਾਲੇ ਬੈਂਕ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ