Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਚੰਡੀਗੜ੍ਹ ਦੀ ਮਹਿਲਾ ਡਾਕਟਰ ਨੇ ਕੋਰੋਨਾ ਨਾਲ ਜੰਗ ਜਿੱਤੀ

April 06, 2020 01:05 AM

ਚੰਡੀਗੜ੍ਹ, 5 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਜੰਗ ਜਿੱਤਣ ਵਾਲੀ ਸ਼ਹਿਰ ਦੀ ਪਹਿਲੀ ਲੜਕੀ 26 ਸਾਲਾ ਡਾਕਟਰ ਪਾਰੁਲ ਨੇ ਕੱਲ੍ਹ ਬਹੁਤ ਰਾਹਤ ਮਹਿਸੂਸ ਕੀਤੀ।
ਡਾਕਟਰ ਪਾਰੁਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੈ ਤਾਂ ਉਦੋਂ ਉਨ੍ਹਾਂ ਨੂੰ ਕੁਝ ਵੀ ਸਮਝ ਨਹੀਂ ਆ ਰਿਹਾ ਸੀ, ਪਰ ਉਨ੍ਹਾਂ ਆਪਣੇ ਹੌਸਲੇ ਤੇ ਹਿੰਮਤ ਨਾਲ ਤੇ ਡਾਕਟਰਾਂ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਪੀ ਜੀ ਆਈ ਵਿੱਚ ਆਪਣਾ ਇਲਾਜ ਸ਼ੁਰੂ ਕਰਵਾਇਆ। ਡਾਕਟਰ ਪਾਰੁਲ ਨੇ ਕਿਹਾ ਕਿ ਉਹ ਡਾਕਟਰਾਂ, ਨਰਸਿੰਗ ਸਟਾਫ, ਚੰਡੀਗੜ੍ਹ ਪ੍ਰਸ਼ਾਸਨ ਤੇ ਚੰਡੀਗੜ੍ਹ ਪੁਲਸ ਦਾ ਤਹਿ-ਦਿਲੋਂ ਸ਼ੁਕਰੀਆ ਅਦਾ ਕਰਨਾ ਚਾਹੁੰਦੀ ਹਾਂ, ਜਿਨ੍ਹਾਂ ਨੇ ਮੇਰੀ ਹਰ ਤਰ੍ਹਾਂ ਨਾਲ ਮਦਦ ਕੀਤੀ। ਉਨ੍ਹਾ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਕੋਰੋਨਾ ਤੋਂ ਪੀੜਤ ਹੈ ਤੇ ਉਹ ਜਦੋਂ ਆਈਸੋਲੇਸ਼ਨ 'ਚ ਸੀ ਤਾਂ ਉਨ੍ਹਾਂ ਨੂੰ ਸਭ ਤੋਂ ਵੱਧ ਆਪਣੇ ਪਰਵਾਰ ਦੀ ਯਾਦ ਆਉਂਦੀ ਸੀ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਕਾਰਨ ਉਨ੍ਹਾਂ ਲਈ ਆਈਸੋਲੇਸ਼ਨ ਵਾਰਡ 'ਚ ਕਈ ਦਿਨ ਪਰਵਾਰ ਤੋਂ ਦੂਰ ਰਹਿਣਾ ਬਹੁਤ ਵੱਡੀ ਚੁਣੌਤੀ ਸੀ। ਡਾਕਟਰ ਪਾਰੁਲ ਨੇ ਕਿਹਾ ਕਿ ਡਾਕਟਰਾਂ ਦੀ ਟੀਮ ਤੋਂ ਮਿਲੇ ਹੌਸਲੇ ਤੇ ਹਿੰਮਤ ਨਾਲ ਉਹ ਜੰਗ ਜਿੱਤ ਸਕੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ 'ਚ ਕੋਰੋਨਾ ਦੇ ਲੱਛਣ ਸ਼ੁਰੂ ਹੋਏ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਦੋ-ਤਿੰਨ ਦਿਨ ਤੱਕ ਲਗਾਤਾਰ ਬੁਖਾਰ ਰਿਹਾ। ਫਿਰ ਸੁੱਕੀ ਖੰਘ ਆਉਣੀ ਸ਼ੁਰੂ ਹੋਈ ਤਾਂ ਸਾਹ ਲੈਣ 'ਚ ਦਿੱਕਤ ਸੀ। ਕੁਝ ਦਿਨਾਂ ਤੱਕ ਇਹ ਲੱਛਣ ਠੀਕ ਹੋ ਗਏ, ਪਰ ਅਚਾਨਕ ਸੱਤਵੇਂ ਤੇ ਅੱਠਵੇਂ ਦਿਨ ਤੋਂ ਇਹ ਲੱਛਣ ਮੁੜ ਦਿਖਾਈ ਦੇਣ ਲੱਗੇ। ਇਸ ਤੋਂ ਬਾਅਦ ਉਨ੍ਹਾਂ ਆਪਣਾ ਪੀ ਜੀ ਆਈ ਵਿੱਚ ਟੈਸਟ ਕਰਵਾਇਆ ਤਾਂ ਪਤਾ ਲੱਗਾ ਕਿ ਮੈਂ ਕੋਰੋਨਾ ਵਾਇਰਸ ਤੋਂ ਪੀੜਤ ਹਾਂ। ਡਾਕਟਰ ਪਾਰੁਲ ਨੇ ਦੱਸਿਆ ਕਿ ਜਦੋਂ ਉਹ ਇਲਾਜ ਲਈ ਹਸਪਤਾਲ 'ਚ ਸੀ ਤਾਂ ਇਸ ਮੁਸੀਬਤ ਦੀ ਘੜੀ 'ਚ ਪ੍ਰਸ਼ਾਸਨ ਨੇ ਉਨ੍ਹਾਂ ਦੇ ਪਰਵਾਰ ਦਾ ਧਿਆਨ ਰੱਖਿਆ। ਪਰਵਾਰ ਦੀ ਹਰ ਲੋੜ ਨੂੰ ਪ੍ਰਸ਼ਾਸਨ ਨੇ ਪੂਰਾ ਕੀਤਾ ਅਤੇ ਰੋਜ਼ਾਨਾ ਕੰਮ 'ਚ ਆਉਣ ਵਾਲੀਆਂ ਚੀਜ਼ਾਂ ਦਵਾਈਆਂ ਆਦਿ ਪਹੁੰਚਾਈਆਂ ਜਾਂਦੀਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ