Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਵੇਰਕਾ ਵਾਸੀਆਂ ਨੇ ਅਣਜਾਣੇ ਵਿੱਚ ਹੋਈ ਭੁੱਲ ਦੀ ਮੁਆਫੀ ਮੰਗੀ

April 06, 2020 01:07 AM

ਵੇਰਕਾ, 5 ਅਪ੍ਰੈਲ (ਪੋਸਟ ਬਿਊਰੋ)- ਵੇਰਕਾ ਦੇ ਮਾਸਟਰ ਹਰਪਾਲ ਸਿੰਘ ਵੇਰਕਾ, ਕੌਂਸਲਰ ਪਰਮਿੰਦਰ ਕੌਰ ਹੁੰਦਲ, ਸਰਦਾਰਾ ਸਿੰਘ, ਪ੍ਰੋਫੈਸਰ ਬਲਦੇਵ ਸਿੰਘ, ਬਲਬੀਰ ਸਿੰਘ, ਨਵਤੇਜ ਸਿੰਘ ਤੇ ਇਲਾਕੇ ਦੇ ਹੋਰ ਲੋਕਾਂ ਨੇ ਕਿਹਾ ਹੈ ਕਿ ਦੋ ਅਪ੍ਰੈਲ ਨੂੰ ਸਵੇਰੇ ਪੰਥ ਦੀ ਪ੍ਰਸਿੱਧ ਧਾਰਮਿਕ ਹਸਤੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਕੋਰੋਨਾ ਵਾਇਰਸ ਨਾਲ ਦਿਹਾਂਤ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੇਰਕਾ ਦੇ ਸ਼ਮਸ਼ਾਨਘਾਟ 'ਚ ਸਸਕਾਰ ਕਰਨ ਦੇ ਅਚਨਚੇਤ ਲਏ ਫੈਸਲੇ ਨਾਲ ਵੇਰਕਾ ਵਾਸੀਆਂ 'ਚ ਸਹਿਮ ਪੈਦਾ ਹੋਣ ਕਾਰਨ ਲੋਕ ਆਪ ਮੁਹਾਰੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ ਤੇ ਹਾਲਾਤ ਬਾਰੇ ਮੋਹਤਬਰਾਂ ਨੂੰ ਸੂਚਿਤ ਕੀਤਾ ਗਿਆ ਸੀ। ਵੇਰਕਾ ਵਾਸੀਆਂ ਨੂੰ ਡਰ ਸੀ ਕਿ ਨੇੜੇ ਪੈਂਦੇ ਅੰਮ੍ਰਿਤਸਰ ਦੇ ਸ਼ਹੀਦਾਂ ਸਾਹਿਬ ਤੇ ਦੁਰਗਿਆਣਾ ਸ਼ਮਸ਼ਾਨਘਾਟ ਛੱਡ ਕੇ ਵੇਰਕਾ 'ਚ ਭਾਈ ਖਾਲਸਾ ਦਾ ਸਰਕਾਰ ਕਿਉਂ ਕੀਤਾ ਜਾ ਰਿਹਾ ਹੈ। ਮੋਹਤਬਰਾਂ ਨੇ ਵਿਚਾਰ ਕਰ ਕੇ ਅਧਿਕਾਰੀਆਂ ਨੂੰ ਸਸਕਾਰ ਲਈ ਬਦਲਵੇਂ ਪ੍ਰਬੰਧ ਕਰਨ ਦਾ ਸੁਝਾਅ ਦਿੱਤਾ ਸੀ ਕਿ ਭਾਈ ਨਿਰਮਲ ਸਿੰਘ ਖਾਲਸਾ ਮਹਾਨ ਧਾਰਮਿਕ ਸ਼ਖਸੀਅਤ ਹਨ, ਇਸ ਲਈ ਉਨ੍ਹਾਂ ਦੇ ਸਤਿਕਾਰ ਵਜੋਂ ਪਿੰਡ ਵੇਰਕਾ ਦੀ ਜੁਮਲਾ ਮੁਸ਼ਤਰਕਾ ਮਾਲਕਾਨ ਕਮੇਟੀ ਵੱਲੋਂ ਜ਼ਮੀਨ ਦੀ ਪੇਸ਼ਕਸ਼ ਕੀਤੀ ਗਈ ਸੀ। ਮੋਹਤਬਰਾਂ ਨੇ ਦੱਸਿਆ ਕਿ ਕਾਫੀ ਸਮਾਂ ਬੀਤਣ 'ਤੇ ਮਾਮਲਾ ਸਿਰੇ ਨਾ ਚੜ੍ਹਨ 'ਤੇ ਭਾਈ ਖਾਲਸਾ ਦੇ ਪੁੱਤਰ ਨਾਲ ਫੋਨ 'ਤੇ ਸੰਪਰਕ ਕਰ ਕੇ ਅਧਿਕਾਰੀਆਂ ਨਾਲ ਗੱਲ ਕਰਵਾਉਣ ਤੇ ਸਸਕਾਰ ਕਰਵਾਉਣ ਲਈ ਕਮੇਟੀ ਨੇ ਸਹਿਮਤੀ ਨਾਲ ਮਤਾ ਪਾਸ ਕਰ ਕੇ ਅਧਿਕਾਰੀਆਂ ਨੂੰ ਵੇਰਕਾ ਦੀ ਨੌਂ ਕਨਾਲ, ਦੋ ਮਰਲੇ ਜ਼ਮੀਨ ਸਪੁਰਦ ਕਰਨ ਦਾ ਵਾਅਦਾ ਕੀਤਾ ਤੇ ਕਮੇਟੀ ਵੱਲੋਂ ਮਤਾ ਵੀ ਪਾ ਕੇ ਦਿੱਤਾ ਗਿਆ।
ਕਮੇਟੀ ਨੇ ਸਾਫ ਕੀਤਾ ਕਿ ਉਦੋਂ ਤੱਕ ਭਾਈ ਨਿਰਮਲ ਸਿੰਘ ਖਾਲਸਾ ਦੀ ਦੇਹ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸੀ, ਸਸਕਾਰ ਲਈ ਸਮੱਗਰੀ ਤਿਆਰ ਹੋਣ ਪਿੱਛੋਂ ਵੇਰਕਾ ਵਿੱਚ ਲਿਆਂਦੀ ਸੀ। ਵੇਰਕਾ ਵਾਸੀਆਂ ਨੇ ਇਸ ਗੱਲ ਨੂੰ ਝੂਠਾ ਕਰਾਰ ਦਿੱਤਾ ਕਿ ਭਾਈ ਖਾਲਸਾ ਦੀ ਦੇਹ ਪਹਿਲਾਂ ਲਿਆਂਦੀ ਗਈ ਸੀ ਜਿਸ ਨੂੰ ਪਿੰਡ ਵਾਸੀਆਂ ਨੇ ਵਾਪਸ ਕੀਤਾ ਹੈ। ਉਨ੍ਹਾ ਨੇ ਇਸ ਗੁੁੰਮਰਾਹਕੁੰਨ ਪ੍ਰਚਾਰ ਨੂੰ ਵੀ ਗਲਤ ਕਿਹਾ ਕਿ ਭਾਈ ਖਾਲਸਾ ਦਾ ਜੱਦੀ ਪਿੰਡ ਵੇਰਕਾ ਹੈ। ਵੇਰਕਾ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਵਿਵਾਦਤ ਸ਼ਮਸ਼ਾਨਘਾਟ ਪਿੰਡ ਦੇ ਆਲੇ ਦੁਆਲੇ ਦੇ ਲੋਕਾਂ ਦਾ ਸਾਂਝਾ ਹੈ। ਇਸ ਲਈ ਉਕਤ ਫੈਸਲਾ ਕਿਸੇ ਨਿੱਜੀ ਵਿਅਕਤੀ ਦਾ ਨਾ ਹੋ ਕੇ ਕੋਰੋਨਾ ਦੇ ਡਰ ਕਾਰਨ ਵੇਰਕਾ ਬਹੁਗਿਣਤੀ ਲੋਕਾਂ ਦਾ ਸੀ ਜਿਸ ਨੂੰ ਸਿਆਸਤ ਨਾਲ ਜੋੜ ਕੇ ਨਾ ਵੇਖਿਆ ਜਾਵੇ। ਵੇਰਕਾ ਵਾਸੀਆਂ ਨੇ ਸਮੂਹ ਨਾਨਕ ਲੇਵਾ ਸੰਗਤ ਤੇ ਭਾਈ ਨਿਰਮਲ ਸਿੰਘ ਖਾਲਸਾ ਦੇ ਪਰਵਾਰ ਨੂੰ ਬੇਨਤੀ ਕੀਤੀ ਹੈ ਕਿ ਜਾਣੇ-ਅਣਜਾਣੇ ਵਿੱਚ ਡਰ ਤੇ ਸਹਿਮ ਕਾਰਨ ਹੋਈ ਭੁੱਲ ਲਈ ਉਹ ਮੁਆਫੀ ਮੰਗਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ