Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਇੰਗਲੈਂਡ ਭੇਜਣ ਦੇ ਨਾਂਅ ਉੱਤੇ 13 ਲੱਖ ਠੱਗਣ ਕਾਰਨ ਚਹੁੰ ਦੇ ਵਿਰੁੱਧ ਕੇਸ

April 06, 2020 01:13 AM

ਕੁਰੂਕਸ਼ੇਤਰ, 5 ਅਪ੍ਰੈਲ (ਪੋਸਟ ਬਿਊਰੋ)- ਦੋ ਸਾਲ ਵਾਲਾ ਵਰਕ ਪਰਮਿਟ 'ਤੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਇੱਕ ਨੌਜਵਾਨ ਤੋਂ 13 ਲੱਖ ਠੱਗਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਚਾਰ ਲੋਕਾਂ ਉੱਤੇ ਧੋਖਾਧੜੀ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਝਿੰਵਰੇਹੜੀ ਪਿੰਡ ਦੇ ਰਾਜਿੰਦਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ, ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਏਸੇ ਪਿੰਡ ਦਾ ਧਰਮਿੰਦਰ ਵਿਦੇਸ਼ ਭੇਜਣ ਲਈ ਏਜੰਟ ਵਜੋਂ ਕੰਮ ਕਰਦਾ ਹੈ। ਉਸ ਨੇ ਇੰਗਲੈਂਡ ਵਿੱਚ ਦੋ ਸਾਲ ਦੇ ਵਰਕ ਪਰਮਿਟ 'ਤੇ ਭੇਜਣ ਦਾ ਭਰੋਸਾ ਦਿੱਤਾ। ਉਸ ਦੇ ਸਾਥੀ ਦਿੱਲੀ ਵਾਸੀ ਅਮਨਦੀਪ ਸਿੰਘ, ਅਮਿਤ ਅਤੇ ਜਲੰਧਰ ਵਾਸੀ ਸਵਰਣ ਸਿੰਘ ਸਮੇਤ ਇੱਕ ਹੋਰ ਸਾਥੀ ਉਕਤ ਸਾਰੇ ਇਕੱਠੇ ਕੰਮ ਕਰਦੇ ਹਨ। ਦੋਸ਼ੀਆਂ 'ਤੇ ਯਕੀਨ ਕਰ ਕੇ ਉਨ੍ਹਾਂ ਨੂੰ ਪਾਸਪੋਰਟ ਸਮੇਤ ਹੋਰ ਦਸਤਾਵੇਜ਼ ਸੌਂਪ ਦਿੱਤੇ ਅਤੇ ਐਡਵਾਂਸ ਵਿੱਚ ਡੇਢ ਲੱਖ ਵੀ ਦਿੱਤੇ। ਇਸ ਦੇ ਬਾਅਦ ਦੋਸ਼ੀਆਂ ਨੇ ਬੰਗਲੌਰ ਅੰਬੈਂਸੀ ਵਿੱਚ ਇੰਗਲੈਂਡ ਦੇ ਲਈ ਵੀਜ਼ਾ ਅਪਲਾਈ ਕਰਨ ਨੂੰ ਭੇਜਿਆ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਦੋਸ਼ੀਆਂ ਨੇ ਫਿਰ ਉਸ ਤੋਂ ਢਾਈ ਲੱਖ ਹੋਰ ਲਏ ਅਤੇ ਇੰਗਲੈਂਡ ਦੀ ਬਜਾਏ ਮਲੇਸ਼ੀਆ ਭੇਜ ਦਿੱਤਾ। ਕੁਝ ਦਿਨ ਬਾਅਦ ਉਥੋਂ ਵੀ ਵਾਪਸ ਭਾਰਤ ਭੇਜ ਦਿੱਤਾ ਗਿਆ। ਤਦ ਦੋਸ਼ੀਆਂ ਨੇ ਭਰੋਸਾ ਦਿੱਤਾ ਕਿ ਇਸੇ ਫਾਈਲ 'ਤੇ ਇੰਗਲੈਂਡ ਭੇਜਣਗੇ। ਕਈ ਮਹੀਨੇ ਖਰਚਿਆਂ ਦੇ ਨਾਂਅ 'ਤੇ ਕੁੱਲ 13 ਲੱਖ ਰੁਪਏ ਦੋਸ਼ੀਆਂ ਨੇ ਉਸ ਤੋਂ ਲੈ ਲਏ। ਇੰਨੇ ਪੈਸੇ ਦੇਣ ਦੇ ਬਾਅਦ ਵੀ ਜਦ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ ਤਾਂ ਉਸ ਨੂੰ ਖੁਦ ਨਾਲ ਹੋਈ ਠੱਗੀ ਦਾ ਪਤਾ ਲੱਗਾ। ਪੈਸੇ ਵਾਪਸ ਮੰਗੇ, ਤਾਂ ਦੋਸ਼ੀ ਟਾਲ ਮਟੋਲ ਕਰਦੇ ਰਹੇ। ਬਾਅਦ ਵਿੱਚ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ। ਪੁਲਸ ਨੇ ਦੋਸ਼ੀਆਂ ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼