Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਟਰੰਪ ਨੇ ਖੁਫੀਆ ਅਧਿਕਾਰੀ ਨੂੰ ਨੌਕਰੀ ਤੋਂ ਕੱਢਿਆ

April 06, 2020 01:21 AM

ਵਾਸ਼ਿੰਗਟਨ, 5 ਅਪ੍ਰੈਲ (ਪੋਸਟ ਬਿਊਰੋ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਉਸ ਸੀਨੀਅਰ ਖੁਫੀਆ ਅਧਿਕਾਰੀ ਨੂੰ ਨੌਕਰੀ ਤੋਂ ਕੱਢ ਰਹੇ ਹਨ, ਜਿਸ ਦੀ ਪਿਛਲੇ ਸਾਲ ਟਰੰਪ ਦੇ ਖਿਲਾਫ ਆਰੰਭੀ ਗਈ ਮਹਾਦੋਸ਼ ਦੀ ਸੁਣਵਾਈ ਪਿੱਛੇ ਅਹਿਮ ਭੂਮਿਕਾ ਸੀ। ਵਰਨਣ ਯੋਗ ਹੈ ਕਿ ਅਗਸਤ 2019 ਵਿੱਚ ਟਰੰਪ ਖਿਲਾਫ ਕੀਤੀ ਸ਼ਿਕਾਇਤ ਮਗਰੋਂ ਉਨ੍ਹਾਂ ਵਿਰੁੱਧ ਮਹਾਦੋਸ਼ ਦੀ ਸੁਣਵਾਈ ਸ਼ੁਰੂ ਹੋਈ ਸੀ।
ਪਾਰਲੀਮੈਂਟ ਦੇ ਉੱਪਰਲੇ ਸਦਾਨ ਸੈਨੇਟ ਦੀ ਇੰਟੈਲੀਜੈਂਸ ਕਮੇਟੀ ਨੂੰ ਲਿਖੇ ਪੱਤਰ ਵਿੱਚ ਟਰੰਪ ਨੇ ਕਿਹਾ ਕਿ ਉਹ ਮਾਈਕਲ ਐਟਕਿਨਸਨ ਤੋਂ ਭਰੋਸਾ ਗੁਆ ਚੁੱਕੇ ਹਨ। ਐਟਕਿਨਸਨ ਵੱਡੇ ਅਮਰੀਕੀ ਖੁਫੀਆ ਤਾਣੇ-ਬਾਣੇ ਦੇ ਆਜ਼ਾਦਾਨਾ ਇੰਸਪੈਕਟਰ ਜਨਰਲ ਸਨ। ਉਨ੍ਹਾਂ ਪਿਛਲੇ ਸਾਲ ਅਗਸਤ ਵਿੱਚ ਇੱਕ ਬੇਨਾਮੀ ਸ਼ਿਕਾਇਤ ਦੀ ਜਾਂਚ ਕੀਤੀ ਸੀ। ਇਸ 'ਚ ਟਰੰਪ ਵੱਲੋਂ ਯੂਕਰੇਨ ਤੋਂ ਸਿਆਸੀ ਲਾਭ ਲੈਣ ਬਾਰੇ ਜ਼ਿਕਰ ਸੀ ਤੇ ਇਹ ਮਹਾਦੋਸ਼ ਦੀ ਕਾਰਵਾਈ ਦਾ ਆਧਾਰ ਬਣੀ।
ਵਰਨਣ ਯੋਗ ਹੈ ਕਿ ਰਾਸ਼ਟਰਪਤੀ ਟਰੰਪ ਉੱਤੇ ਯੂਕਰੇਨ ਨੂੰ ਫੌਜੀ ਮਦਦ ਰੋਕਣ ਦੇ ਦੋਸ਼ ਲਾਏ ਗਏ ਸਨ ਕਿਉਂਕਿ ਉਹ ਡੈਮੋਕ੍ਰੇਟ ਉਮੀਦਵਾਰ ਜੋਅ ਬਿਡੇਨ ਖਿਲਾਫ ਯੂਰਪੀ ਮੁਲਕ ਤੋਂ ਕਾਰਵਾਈ ਦੀ ਮੰਗ ਕਰ ਰਹੇ ਸਨ। ਇਸ ਨਾਲ ਉਹ ਬਿਡੇਨ ਦੀ ਚੋਣ ਮੁਹਿੰਮ ਫਿੱਕੀ ਪਾਉਣਾ ਚਾਹੁੰਦੇ ਸਨ। ਸਰਕਾਰੀ ਅਟਾਰਨੀ ਐਟਕਿਨਸਨ ਨੇ ਸ਼ਿਕਾਇਤ ਨਿਆਂ ਵਿਭਾਗ ਤੇ ਕਾਂਗਰਸ ਨੂੰ ਭੇਜੀ ਸੀ। ਫਿਰ ਉਨ੍ਹਾਂ ਨੇ ਗਵਾਹੀ ਵੀ ਦਿੱਤੀ ਸੀ। ਟਰੰਪ ਨੂੰ ਰਿਪਬਲੀਕਨ ਕੰਟਰੋਲ ਵਾਲੀ ਸੈਨੇਟ ਨੇ ਫਰਵਰੀ ਵਿੱਚ ਨਿਰਦੋਸ਼ ਕਰਾਰ ਦਿੱਤਾ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਰੋਸਾ ਦਿੱਤਾ ਹੈ ਕਿ ਨਵੰਬਰ ਮਹੀਨੇ ਹੋਣ ਵਾਲੀਆਂ ਚੋਣਾਂ ਕੋਰੋਨਾ ਵਾਇਰਸ ਕਾਰਨ ਟਲਣ ਦੀ ਸੰਭਾਵਨਾ ਨਹੀਂ ਹੈ। ਰਾਸ਼ਟਰਪਤੀ ਟਰੰਪ ਨੇ ਮੇਲ ਰਾਹੀਂ ਵੋਟਿੰਗ ਦਾ ਸਖਤ ਵਿਰੋਧ ਕੀਤਾ ਹੈ ਤੇ ਵੋਟਰ ਆਈ ਡੀ ਦਾ ਤਕੜਾ ਸਮਰਥਨ ਕੀਤਾ ਹੈ। ਟਰੰਪ ਨੇ ਕਿਹਾ ਕਿ ਵੋਟਰ ਆਈ ਡੀ ਹੀ ਰੀਅਲ ਡੀਲ ਹੈ। ਰਾਸ਼ਟਰਪਤੀ ਨੇ ਕਿਹਾ ਕਿ ਵੋਟਰ ਆਈ ਡੀ ਤੋਂ ਬਿਨਾਂ ਧੋਖਾਧੜੀ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਕਈ ਸੂਬੇ ਵੋਟਰ ਆਈ ਡੀ ਦਾ ਇਸਤੇਮਾਲ ਨਹੀਂ ਕਰਦੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ