Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਦੇ 408 ਨਵੇਂ ਮਾਮਲੇ ਆਏ ਸਾਹਮਣੇ, 25 ਹੋਰ ਮੌਤਾਂ ਦੀ ਪੁਸ਼ਟੀ

April 06, 2020 06:15 AM

ਟੋਰਾਂਟੋ, 5 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਕੋਵਿਡ-19 ਦੇ 408 ਹੋਰ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਤੇ ਇਸ ਨਾਲ 25 ਮੌਤਾਂ ਹੋਰ ਹੋਈਆਂ ਦੱਸੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਤਵਾਰ ਸਵੇਰੇ ਦਿੱਤੀ ਗਈ।
ਪ੍ਰੋਵਿੰਸ ਵਿੱਚ ਇਸ ਸਮੇਂ ਕੋਵਿਡ-19 ਦੇ 4038 ਨਵੇਂ ਮਾਮਲੇ ਹਨ। ਇਨ੍ਹਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 119 ਹੈ। 4038 ਮਾਮਲਿਆਂ ਵਿੱਚੋਂ 1449 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪ੍ਰੋਵਿੰਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਹੁਣ ਤੱਕ 75,046 ਲੋਕਾਂ ਦੇ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 981 ਲੋਕ ਜਾਂਚ ਅਧੀਨ ਹਨ। ਪਿਛਲੇ ਹਫਤਿਆਂ ਵਿੱਚ ਜਾਂਚ ਅਧੀਨ ਕੋਵਿਡ-19 ਮਾਮਲਿਆਂ ਦਾ ਬੈਕਲਾਗ ਵੱਧ ਕੇ 11,000 ਤੱਕ ਅੱਪੜ ਗਿਆ ਹੈ। ਪਬਲਿਕ ਹੈਲਥ ਅਧਿਕਾਰੀਆਂ ਨੂੰ ਇਸ ਬੈਕਲਾਗ ਨੂੰ ਖ਼ਤਮ ਕਰਨ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ।
ਸ਼ਨਿੱਚਰਵਾਰ ਨੂੰ ਓਨਟਾਰੀਓ ਦੀ ਐਸੋਸਿਏਟ ਮੈਡੀਕਲ ਆਫੀਸਰ ਆਫ ਹੈਲਥ ਡਾ. ਬਾਰਬਰਾ ਯਾਫੇ ਨੇ ਆਖਿਆ ਕਿ ਪ੍ਰੋਵਿੰਸ ਦੀ ਸਮਰੱਥਾ 24 ਘੰਟਿਆਂ ਵਿੱਚ 9,400 ਟੈਸਟ ਕਰਨ ਦੀ ਹੈ। ਪਿਛਲੇ ਮਹੀਨੇ ਪਬਲਿਕ ਹੈਲਥ ਅਧਿਕਾਰੀਆਂ ਨੇ ਆਖਿਆ ਸੀ ਕਿ ਰੋਜ਼ਾਨਾ ਕੀਤੇ ਜਾਣ ਵਾਲੇ ਟੈਸਟਸ ਦੀ ਗਿਣਤੀ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ ਤੇ ਉਨ੍ਹਾਂ ਆਖਿਆ ਸੀ ਕਿ ਸਾਡਾ ਟੀਚਾ ਅਪਰੈਲ ਦੇ ਮੱਧ ਤੱਕ 19,000 ਟੈਸਟ ਕਰਨਾ ਹੈ।
ਪ੍ਰੋਵਿੰਸ ਨੇ ਦੱਸਿਆ ਕਿ ਕੋਵਿਡ-19 ਦੇ 17 ਹੋਰ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਇਸ ਨਾਲ ਪ੍ਰੋਵਿੰਸ ਦੀ ਅਜਿਹੇ ਮਾਮਲਿਆਂ ਦੀ ਗਿਣਤੀ 523 ਹੋ ਗਈ ਹੈ। ਇਨ੍ਹਾਂ 523 ਵਿੱਚੋਂ 200 ਦਾ ਇਲਾਜ ਇੰਟੈਂਸਿਵ ਕੇਅਰ ਯੂਨਿਟ ਵਿੱਚ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਵਿੱਚੋਂ 154 ਵੈਂਟੀਲੇਟਰਜ਼ ਉੱਤੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ