Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕਰੋਨਾਵਾਇਰਸ ਕਾਰਨ ਯੂਕੇ ਦੇ ਪ੍ਰਧਾਨ ਮੰਤਰੀ ਹਸਪਤਾਲ ਦਾਖਲ

April 06, 2020 06:16 AM

ਲੰਡਨ, 5 ਅਪਰੈਲ (ਪੋਸਟ ਬਿਊਰੋ) : ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਐਤਵਾਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੋਵਿਡ-19 ਹੋਣ ਤੋਂ ਦਸ ਦਿਨ ਬਾਅਦ ਵੀ ਉਨ੍ਹਾਂ ਅੰਦਰ ਇਸ ਦੇ ਲੱਛਣ ਪਾਏ ਜਾਣ ਕਾਰਨ ਅਜਿਹਾ ਕੀਤਾ ਗਿਆ।
ਜੌਹਨਸਨ ਦੇ ਆਫਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਡਾਕਟਰ ਦੀ ਸਲਾਹ ਉੱਤੇ ਹੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਇਹ ਕੋਈ ਐਮਰਜੰਸੀ ਨਹੀਂ ਹੈ। ਉਨ੍ਹਾਂ ਨੂੰ ਕਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪ੍ਰਧਾਨ ਮੰਤਰੀ ਦੇ ਡਾਊਨਿੰਗ ਸਟਰੀਟ ਆਫਿਸ ਨੇ ਆਖਿਆ ਕਿ ਇਹ ਇਹਤਿਆਤਨ ਚੱੁਕਿਆ ਗਿਆ ਕਦਮ ਹੈ ਤੇ ਜੌਹਨਸਨ ਸਰਕਾਰ ਦੇ ਇਨਚਾਰਜ ਰਹਿਣਗੇ।
55 ਸਾਲਾ ਜੌਹਨਸਨ ਨੂੰ 26 ਮਾਰਚ ਨੂੰ ਕੋਵਿਡ-19 ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਡਾਊਨਿੰਗ ਸਟਰੀਟ ਰਿਹਾਇਸ਼ਗਾਹ ਉੱਤੇ ਹੀ ਕੁਆਰਨਟੀਨ ਕਰਕੇ ਰੱਖਿਆ ਜਾ ਰਿਹਾ ਸੀ। ਬ੍ਰਿਟੇਨ ਵੱਲੋਂ ਇਸ ਆਊਟਬ੍ਰੇਕ ਲਈ ਕਿਹੋ ਜਿਹੀਆਂ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ ਉਸ ਲਈ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਦੀ ਅਗਵਾਈ ਜੌਹਨਸਨ ਵੱਲੋਂ ਕੀਤੀ ਜਾਂਦੀ ਰਹੀ। ਦਸ ਦਿਨ ਆਈਸੋਲੇਸ਼ਨ ਵਿੱਚ ਰਹਿਣ ਦੌਰਾਨ ਉਨ੍ਹਾਂ ਕਈ ਵੀਡੀਓ ਮੈਸੇਜ ਜਾਰੀ ਕੀਤੇ। ਪਰ ਫਿਰ ਵੀ ਬੁਖਾਰ ਖਤਮ ਨਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਦਾ ਫੈਸਲਾ ਲਿਆ ਗਿਆ ਜਿੱਥੇ ਡਾਕਟਰ ਹੁਣ ਸਿੱਧਿਆਂ ਉਨ੍ਹਾਂ ਦੀ ਜਾਂਚ ਕਰ ਸਕਣਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ