Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸਮਰ ਜੌਬਜ਼ ਨਾ ਲੱਭਣ ਕਾਰਨ ਪਰੇਸ਼ਾਨ ਵਿਦਿਆਰਥੀਆਂ ਦੀ ਜਲਦ ਮਦਦ ਕਰਾਂਗੇ : ਟਰੂਡੋ

April 06, 2020 06:39 AM

ਟੋਰਾਂਟੋ, 5 ਅਪਰੈਲ (ਪੋਸਟ ਬਿਊਰੋ) : ਨਵੇਂ ਕੈਨੇਡੀਅਨ ਐਮਰਜੰਸੀ ਰਿਸਪਾਂਸ ਬੈਨੇਫਿਟ ਦਾ ਲਾਹਾ ਕੰਮ ਤੋਂ ਵਿਹਲੇ ਸਾਰੇ ਕੈਨੇਡੀਅਨਾਂ ਨੂੰ ਨਹੀਂ ਮਿਲੇਗਾ। ਕੈਨੇਡਾ ਦੇ ਇਸ ਸੋੋਸ਼ਲ ਸੇਫਟੀ ਨੈਟ ਦੇ ਨਵੇਂ ਸੰਸਕਰਣ ਦਾ ਬਹੁਤੇ ਪੋਸਟ ਸੈਕੰਡਰੀ ਵਿਦਿਆਰਥੀ ਸ਼ਾਇਦ ਹੀ ਕੋਈ ਲਾਹਾ ਲੈ ਸਕਣ।
ਇਨ੍ਹਾਂ ਬੈਨੇਫਿਟਸ ਲਈ ਯੋਗ ਹੋਣ ਵਾਸਤੇ ਬਿਨੈਕਾਰਾਂ ਵੱਲੋਂ ਪਿਛਲੇ 12 ਮਹੀਨਿਆਂ ਵਿੱਚ ਜਾਂ ਸਾਲ 2019 ਵਿੱਚ ਸਮੁੱਚੇ ਤੌਰ ਉੱਤੇ ਘੱਟੋ ਘੱਟ 5000 ਡਾਲਰ ਕਮਾਏ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਕੰਮ ਤੋਂ ਵਿਹਲੇ ਹੋਣ ਦਾ ਸਿੱਧਾ ਕਾਰਨ ਕੋਵਿਡ-19 ਮਹਾਮਾਰੀ ਹੋਣਾ ਚਾਹੀਦਾ ਹੈ। ਹਾਲਾਂਕਿ ਪਿਛਲੇ ਕੁੱਝ ਹਫਤਿਆਂ ਵਿੱਚ ਰੋਜ਼ਗਾਰ ਤੋਂ ਹੱਥ ਧੁਆ ਬੈਠੇ ਬਹੁਤੇ ਕੈਨੇਡੀਅਨ ਇਨ੍ਹਾਂ ਦੋਵਾਂ ਮਾਪਦੰਡਾਂ ਉੱਤੇ ਖਰੇ ਉਤਰਦੇ ਹੋ ਸਕਦੇ ਹਨ ਪਰ ਕਾਲਜ ਤੇ ਯੂਨੀਵਰਸਿਟੀ ਵਿਦਿਆਰਥੀਆਂ ਲਈ ਜ਼ਰੂਰੀ ਨਹੀਂ ਕਿ ਇਹ ਮਾਪਦੰਡ ਫਿੱਟ ਬੈਠਦੇ ਹੋਣ।
ਕੱੁਝ ਵਿਦਿਆਰਥੀ ਪਾਰਟ ਟਾਈਮ ਜੌਬਜ਼ ਕਰਦੇ ਹਨ ਜਿਨ੍ਹਾਂ ਰਾਹੀਂ ਸਾਲ ਭਰ ਵਿੱਚ 5000 ਡਾਲਰ ਤੋਂ ਕਿਤੇ ਘੱਟ ਦੀ ਕਮਾਈ ਹੁੰਦੀ ਹੈ। ਕੱੁਝ ਸਿਰਫ ਗਰਮੀਆਂ ਵਿੱਚ ਹੀ ਕੰਮ ਕਰਦੇ ਹਨ, ਉਦੋਂ ਜਦੋਂ ਉਨ੍ਹਾਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ ਹੁੰਦੀਆਂ ਤੇ ਸੱਭ ਨੂੰ ਛੁੱਟੀਆਂ ਹੁੰਦੀਆਂ ਹਨ। ਇਸ ਤੋਂ ਭਾਵ ਹੈ ਕਿ ਉਨ੍ਹਾਂ ਦੀਆਂ ਨੌਕਰੀਆਂ ਇਸ ਮਹਾਮਾਰੀ ਕਾਰਨ ਨਹੀਂ ਖੁੱਸੀਆਂ। ਪਰ ਵੱਡੀ ਪੱਧਰ ਉੱਤੇ ਲਾਕ ਡਾਊਨ ਕੀਤੇ ਗਏ ਦੇਸ਼ ਵਿੱਚ ਗਰਮੀ ਦੀਆਂ ਛੁੱਟੀਆਂ ਵਿੱਚ ਕੰਮ ਲੱਭਣਾਂ ਅਜਿਹੇ ਵਿਦਿਆਰਥੀਆਂ ਲਈ ਮੁਸ਼ਕਲ ਹੋਵੇਗਾ।
ਕੁਝ ਸਕੂਲ ਤਾਂ ਡਰਾਪ ਆਊਟ ਦੇ ਕਿਨਾਰੇ ਪਹੁੰਚ ਚੱੁਕੇ ਵਿਦਿਆਰਥੀਆਂ ਨੂੰ ਪਹਿਲਾਂ ਹੀ ਵਿੱਤੀ ਮਦਦ ਦੀ ਪੇਸ਼ਕਸ਼ ਕਰ ਰਹੇ ਹਨ। ਐਤਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਸਰਕਾਰ ਵੱਲੋਂ ਵੀ ਇਸ ਪਾਸੇ ਕੋਈ ਨਾ ਕੋਈ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਆਪਣੀ ਰਿਹਾਇਸ਼ ਦੇ ਬਾਹਰੋਂ ਪ੍ਰੈੱਸ ਬ੍ਰੀਫਿੰਗ ਦੌਰਾਨ ਆਖਿਆ ਕਿ ਸਾਨੂੰ ਨੌਜਵਾਨਾਂ ਲਈ ਕੁੱਝ ਕਰਨਾ ਹੋਵੇਗਾ। ਯੂਨੀਵਰਸਿਟੀ ਤੋਂ ਬਾਹਰ ਆਉਣ ਉੱਤੇ ਉਹ ਪ੍ਰੋਜੈਕਟਸ ਲੱਭਣਗੇ ਤੇ ਇਨ੍ਹਾਂ ਗਰਮੀਆਂ ਵਿੱਚ ਖੁਦ ਲਈ ਆਮਦਨ ਦੀ ਭਾਲ ਕਰਨਗੇ ਤੇ ਇਸ ਵਿੱਚ ਸਾਨੂੰ ਉਨ੍ਹਾਂ ਦੀ ਮਦਦ ਕਰਨੀ ਹੋਵੇਗੀ। ਉਨ੍ਹਾਂ ਆਖਿਆ ਕਿ ਅਸੀਂ ਇਸ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਹਾਂ।
ਉਨ੍ਹਾਂ ਆਖਿਆ ਕਿ ਇਸ ਬਾਰੇ ਅਸੀਂ ਆਉਣ ਵਾਲੇ ਦਿਨਾਂ ਵਿੱਚ ਹੀ ਦੱਸ ਸਕਾਂਗੇ ਕਿ ਅਸੀਂ ਕਿਸ ਤਰ੍ਹਾਂ ਉਨ੍ਹਾਂ ਦੀ ਮਦਦ ਕਰ ਸਕਾਂਗੇ। ਉਨ੍ਹਾਂ ਸੰਕੇਤ ਦਿੱਤਾ ਕਿ ਇਹ ਸਿੱਧੀ ਵਿੱਤੀ ਮਦਦ ਵੀ ਹੋ ਸਕਦੀ ਹੈ ਤੇ ਜਾਂ ਫਿਰ ਕੈਨੇਡਾ ਦੇ ਸਮਰ ਜੌਬ ਪ੍ਰੋਗਰਾਮ ਵਿੱਚ ਤਬਦੀਲੀਆਂ ਰਾਹੀਂ ਵੀ ਅਸੀਂ ਉਨ੍ਹਾਂ ਦੀ ਮਦਦ ਕਰ ਸਕਦੇ ਹਾਂ। ਇਸ ਨਾਲ 15 ਤੇ 30 ਸਾਲ ਦਰਮਿਆਨ ਉਮਰ ਵਰਗ ਦੇ ਕੈਨੇਡੀਅਨਾਂ ਦੀ ਸੀਜ਼ਨਲ ਕੰਮ ਲਭਣ ਵਿੱਚ ਮਦਦ ਹੋਵੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ