Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਫੂਡ ਬੈਂਕਜ਼ ਤੇ ਲੋਕਲ ਫੂਡ ਆਰਗੇਨਾਈਜ਼ੇਸ਼ਨਜ਼ ਦੀ ਮਦਦ ਲਈ ਟਰੂਡੋ ਵੱਲੋਂ 100 ਮਿਲੀਅਨ ਡਾਲਰ ਦੇ ਨਿਵੇਸ਼ ਦਾ ਐਲਾਨ

April 06, 2020 07:38 AM

ਓਟਵਾ, 5 ਅਪਰੈਲ (ਪੋਸਟ ਬਿਊਰੋ) : ਫੂਡ ਬੈਂਕਜ਼ ਤੇ ਲੋਕਲ ਫੂਡ ਆਰਗੇਨਾਈਜ਼ੇਸ਼ਨਜ਼ ਵੱਲੋਂ ਦੇਸ਼ ਭਰ ਵਿੱਚ ਲੋੜਵੰਦ ਲੋਕਾਂ ਤੇ ਕਮਿਊਨਿਟੀਜ਼ ਦੀ ਮਦਦ ਕੀਤੀ ਜਾਂਦੀ ਹੈ। ਇਨ੍ਹਾਂ ਆਰਗੇਨਾਈਜੇ਼ਸ਼ਨਜ਼ ਦੀਆਂ ਸੇਵਾਵਾਂ ਦੀ ਮੰਗ ਅਚਾਨਕ ਕਾਫੀ ਵੱਧ ਗਈ ਹੈ ਤੇ ਡੋਨੇਸ਼ਨਜ਼ ਤੇ ਵਾਲੰਟੀਅਰਜ਼ ਦੀ ਘਾਟ ਕਾਰਨ ਇਨ੍ਹਾਂ ਉਤੇ ਚੁਫੇਰਿਓਂ ਦਬਾਅ ਵੀ ਵੱਧ ਗਿਆ ਹੈ। ਕਿਸੇ ਵੀ ਹੋਰ ਸਮੇਂ ਦੇ ਮੁਕਾਬਲੇ ਇਨ੍ਹਾਂ ਨੂੰ ਹੁਣ ਸਾਡੇ ਸਮਰਥਨ ਦੀ ਵਧੇਰੇ ਲੋੜ ਹੈ ਤਾਂ ਕਿ ਇਹ ਲੋੜਵੰਦ ਕੈਨੇਡੀਅਨਾਂ ਨੂੰ ਆਪਣੀਆਂ ਸੇਵਾਵਾਂ ਦੇਣੀਆਂ ਜਾਰੀ ਰੱਖ ਸਕਣ।
ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਮਾਜਕ, ਆਰਥਿਤ ਤੇ ਕੋਵਿਡ-19 ਮਹਾਮਾਰੀ ਕਾਰਨ ਸਿਹਤ ਸਬੰਧੀ ਨਾਜ਼ੁਕ ਹਾਲਾਤ ਨਾਲ ਜੂਝ ਰਹੇ ਕੈਨੇਡੀਅਨਾਂ ਤੱਕ ਭੋਜਣ ਪਹੁੰਚਾਉਣ ਲਈ 100 ਮਿਲੀਅਨ ਡਾਲਰ ਨਿਵੇਸ਼ ਕਰਨ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਕੈਨੇਡਾ ਸਰਕਾਰ ਉਨ੍ਹਾਂ ਕੌਮੀ, ਲੋਕਲ ਤੇ ਰੀਜਨਲ ਆਰਗੇਨਾਈਜ਼ੇਸ਼ਨਜ਼ ਨੂੰ ਫੰਡ ਮੁਹੱਈਆ ਕਰਾਵੇਗੀ ਜਿਹੜੀਆਂ ਖੁਰਾਕ ਦੀ ਕਿੱਲਤ ਮਹਿਸੂਸ ਕਰ ਰਹੇ ਕੈਨੇਡੀਅਨਾਂ ਤੇ ਕਮਿਊਨਿਟੀਜ਼ ਤੱਕ ਫੂਡ ਪਹੁੰਚਾਉਣਗੀਆਂ। ਇਨ੍ਹਾਂ ਆਰਗੇਨਾਈਜੇ਼ਸ਼ਨਜ਼ ਵਿੱਚ ਫੂਡ ਬੈਂਕਸ ਕੈਨੇਡਾ, ਸਾਲਵੇਸ਼ਨ ਆਰਮੀ, ਸੈਕੰਡ ਹਾਰਵੈਸਟ, ਕਮਿਊਨਿਟੀ ਫੂਡ ਸੈਂਟਰਜ਼ ਕੈਨੇਡਾ ਤੇ ਬ੍ਰੇਕਫਾਸਟ ਕਲੱਬ ਆਫ ਕੈਨੇਡਾ ਸ਼ਾਮਲ ਹਨ। ਇਹ ਕੈਨੇਡੀਅਨਾਂ, ਜਿਨ੍ਹਾਂ ਵਿੱਚ ਮੂਲਵਾਸੀ ਲੋਕ ਤੇ ਉੱਤਰੀ ਆਬਾਦੀ ਵੀ ਸ਼ਾਮਲ ਹੈ, ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਭਾਈਵਾਲਾਂ ਨਾਲ ਰਲ ਕੇ ਕੰਮ ਕਰਨ ਵਾਲੀਆਂ ਆਰਗੇਨਾਈਜ਼ੇਸ਼ਨਜ਼ ਲਈ ਸੁਨਹਿਰਾ ਮੌਕਾ ਹੈ।
ਇਸ ਫੰਡ ਨਾਲ ਖਾਣਾ ਤੇ ਹੋਰ ਲੋੜੀਂਦੀਆਂ ਵਸਤਾਂ ਖਰੀਦਣ ਵਿੱਚ ਮਦਦ ਮਿਲੇਗੀ। ਇਸ ਨਾਲ ਇਹ ਆਰਗੇਨਾਈਜ਼ੇਸ਼ਨਜ਼ ਲੋਕਾਂ ਤੱਕ ਪਹੁੰਚਣ ਦੇ ਨਵੇਂ ਰਾਹ ਲੱਭ ਲੈਣਗੀਆਂ। ਇਸ ਫੰਡ ਨਾਲ ਇਹ ਜਥੇਬੰਦੀਆਂ ਨਵੇਂ ਸਾਜ਼ੋ ਸਮਾਨ ਨੂੰ ਖਰੀਦ ਵੀ ਸਕਣਗੀਆਂ ਤੇ ਕਿਰਾਏ ਉੱਤੇ ਵੀ ਲੈ ਸਕਣਗੀਆਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ