Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਮਾਲਦੀਵ ਦੇ ਸਾਬਕਾ ਰਾਸ਼ਟਰਪਤੀ ਨਾਸ਼ੀਦ ਦੀ ਸਜ਼ਾ ਸਸਪੈਂਡ

November 01, 2018 08:21 AM

ਮਾਲੇ, 31 ਅਕਤੂਬਰ (ਪੋਸਟ ਬਿਊਰੋ)- ਮਾਲਦੀਵ ਦੇ ਸੁਪਰੀਮ ਕੋਰਟ ਨੇ ਸਾਬਕਾ ਰਾਸ਼ਟਰਪਤੀ ਮੁਹੰਮਦ ਨਸ਼ੀਦ ਦੀ 13 ਸਾਲ ਦੀ ਕੈਦ ਦੀ ਸਜ਼ਾ ਸਸਪੈਂਡ ਕਰ ਦਿੱੱਤੀ ਹੈ। ਇਹ ਸਜ਼ਾ ਉਦੋਂ ਤੱਕ ਲਈ ਮੁਲਤਵੀ ਹੈ ਜਦੋਂ ਤੱਕ ਕਿ ਸਰਕਾਰੀ ਵਕੀਲ ਦੀ ਅਪੀਲ 'ਤੇ ਉਨ੍ਹਾਂ ਦੇ ਦੋਸ਼ਾਂ ਦੀ ਸਮੀਖਿਆ ਨਹੀਂ ਹੋ ਜਾਂਦੀ।
ਇਸ ਸੰਬੰਧ ਵਿੱਚ ਮਾਲਦੀਵ ਦੀ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਸਰਕਾਰ, ਪੁਲਸ ਤੇ ਪ੍ਰਸ਼ਾਸਨ ਮੁਹੰਮਦ ਨਸ਼ੀਦ ਦੀ ਸਜ਼ਾ ਨੂੰ ਸਸਪੈਂਡ ਰੱਖੇ। ਇਹ ਆਦੇਸ਼ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਮੁਹੰਮਦ ਨਸ਼ੀਦ ਦੋ ਦਿਨ ਬਾਅਦ ਮਾਲਦੀਵ ਵੱਲ ਪਰਤਣ ਵਾਲੇ ਹਨ। ਉਨ੍ਹਾਂ ਦੀ ਦੋ ਸਾਲ ਤੋਂ ਵੱਧ ਦੀ ਜਲਾਵਤਨੀ ਖਤਮ ਹੋਣ ਵਾਲੀ ਹੈ। ਸਮਝਿਆ ਜਾਂਦਾ ਹੈ ਕਿ ਆਉਣ ਵਾਲੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿ ਉਨ੍ਹਾਂ ਦੇ ਮਾਲਦੀਵ ਪਹੁੰਚਦੇ ਸਾਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਚਾਇਆ ਜਾ ਸਕੇ। ਵਰਨਣ ਯੋਗ ਹੈ ਕਿ ਸਰਕਾਰੀ ਵਕੀਲ ਦੇ ਦਫਤਰ ਨੇ ਪਿਛਲੇ ਐਤਵਾਰ ਨੂੰ ਸੁਪਰੀਮ ਕੋਰਟ ਤੋਂ ਅੱਤਵਾਦ ਦੇ ਸਖਤ ਕਾਨੂੰਨ ਤਹਿਤ ਨਸ਼ੀਦ ਦੇ ਦੋਸ਼ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਸੀ। ਨਸ਼ੀਦ 'ਤੇ ਦੋਸ਼ ਹੈ ਕਿ ਸਾਲ 2012 'ਚ ਉਨ੍ਹਾਂ ਰਾਸ਼ਟਰਪਤੀ ਰਹਿੰਦੇ ਹੋਏ ਫੌਜ ਨੂੰ ਆਦੇਸ਼ ਦੇ ਕੇ ਇਕ ਸੀਨੀਅਰ ਜੱਜ ਨੂੰ ਬੰਦੀ ਬਣਾਇਆ ਸੀ। ਨਸ਼ੀਦ ਦੇ ਹਾਲਾਤ ਉਦੋਂ ਬਦਲੇ ਹਨ ਜਦੋਂ ਪਿਛਲੀ 28 ਸਤੰਬਰ ਨੂੰ ਉਨ੍ਹਾਂ ਦੇ ਪਾਰਟੀ ਉਮੀਦਵਾਰ ਇਬ੍ਰਾਹਿਮ ਮੁਹੰਮਦ ਸੋਲਿਹ ਨੇ ਯਾਮੀਨ ਨੂੰ ਰਾਸ਼ਟਰਪਤੀ ਚੋਣਾਂ 'ਚ ਹਰਾ ਦਿੱਤਾ। ਉਨ੍ਹਾਂ ਦੀ ਜਿੱਤ ਤੋਂ ਬਾਅਦ ਤੋਂ ਜੇਲ੍ਹ 'ਚ ਬੰਦੀ ਕੁਝ ਅਫਸਰਾਂ ਨੂੰ ਛੱਡਿਆ ਜਾ ਚੁੱਕਾ ਹੈ। ਕੁਝ ਨੂੰ ਜ਼ਮਾਨਤ 'ਤੇ ਛੱਡਿਆ ਗਿਆ ਹੈ ਤੇ ਕੁਝ ਲੋਕ ਵਤਨ ਪਰਤ ਰਹੇ ਹਨ। ਨਸ਼ੀਦ ਨੇ ਕਿਹਾ ਸੀ ਕਿ ਉਹ ਇਕ ਨਵੰਬਰ ਨੂੰ ਮਾਲਦੀਵ ਪਰਤ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ