Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਥਾਣੇ ਵਿੱਚੋਂ ਫਰਾਰ ਦੋਸ਼ੀ ਅੱਠ ਲੱਖ ਦੀ ਜਾਅਲੀ ਕਰੰਸੀ ਸਣੇ ਫਿਰ ਕਾਬੂ

April 06, 2020 11:39 PM

ਬਠਿੰਡਾ, 6 ਅਪ੍ਰੈਲ (ਪੋਸਟ ਬਿਊਰੋ)- ਇਸ ਜ਼ਿਲੇ ਦੇ ਥਾਣਾ ਨੰਦਗੜ੍ਹ ਦੀ ਹਵਾਲਾਤ ਤੋਂ ਕੱਲ੍ਹ ਰਾਤ ਫਰਾਰ ਹੋ ਗਏ ਤਿੰਨ ਮੁਲਜ਼ਮਾਂ ਨੂੰ ਕੱਲ੍ਹ ਦਿਨ ਚੜ੍ਹਦੇ ਸਾਰ ਪੁਲਸ ਨੇ ਫੜ ਲਿਆ ਹੈ। ਐੱਸ ਐੱਸ ਪੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਫਰਾਰ ਹੋਣ ਦੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਨੰਦਗੜ੍ਹ ਪੁਲਸ ਨੇ ਇੱਕ ਨਸ਼ਾ ਤਸਕਰੀ ਦੇ ਕੇਸ ਵਿੱਚ ਫੜੇ ਰਾਜਦੀਪ ਸਿੰਘ ਤੇ ਇੱਕ ਹੋਰ ਨੌਜਵਾਨ ਤੋਂ ਬਰਾਮਦ ਹੋਈ ਕੁਝ ਜਾਅਲੀ ਕਰੰਸੀ ਬਾਰੇ ਪੜਤਾਲ ਕੀਤੀ ਤਾਂ ਉਕਤ ਤਿੰਨ ਦੋਸ਼ੀ ਅੱਠ ਲੱਖ 81 ਹਜ਼ਾਰ 700 ਰੁਪਏ ਦੀ ਜਾਅਲੀ ਕਰੰਸੀ ਸਮੇਤ ਕਾਬੂ ਕੀਤੇ ਗਏ ਸਨ। ਪੁਲਸ ਅਧਿਕਾਰੀਆਂ ਮੁਤਾਬਕ ਦੋਸ਼ੀ ਲਵਪ੍ਰੀਤ ਸਿੰਘ ਤੇ ਜਸਵਿੰਦਰ ਸਿੰਘ ਵਾਸੀ ਮਧੀਰ ਤੇ ਸੁਖਬੀਰ ਸਿੰਘ ਵਾਸੀ ਰਾਏਕੇ ਕਲਾਂ ਨੂੰ ਕੱਲ੍ਹ ਹੋਰ ਪੁੱਛਗਿੱਛ ਲਈ ਅਦਾਲਤ ਤੋਂ ਇੱਕ ਦਿਨ ਦਾ ਪੁਲਸ ਰਿਮਾਂਡ ਲਿਆ ਸੀ। ਸੂਤਰਾਂ ਮੁਤਾਬਕ ਰਾਤ ਥਾਣੇ ਦੀ ਹਵਾਲਾਤ ਵਿੱਚੋਂ ਉਕਤ ਦੋਸ਼ੀ ਫਰਾਰ ਹੋ ਗਏ ਸਨ। ਪੁਲਸ ਨੂੰ ਇਸ ਦੀ ਭਿਣਕ ਸਵੇਰੇ ਦਿਨ ਚੜ੍ਹੇ ਲੱਗੀ, ਜਿਸ ਤੋਂ ਬਾਅਦ ਇਨ੍ਹਾਂ ਨੂੰ ਪਿੰਡ ਫੁੱਲੋ ਮਿੱਠੀ ਕੋਲੋਂ ਫੜ ਲਿਆ ਗਿਆ। ਪੁਲਸ ਸੂਤਰਾਂ ਮੁਤਾਬਕ ਥਾਂ-ਥਾਂ ਕਰਫਿਊ ਲੱਗਾ ਹੋਣ ਕਾਰਨ ਫਰਾਰ ਹੋਏ ਮੁਜ਼ਰਮ ਛੇਤੀ ਕਾਬੂ ਆ ਗਏ। ਪੁਲਸ ਅਧਿਕਾਰੀਆਂ ਮੁਤਾਬਕ ਦੋਸ਼ੀ ਲਵਪ੍ਰੀਤ 2000 ਦਾ ਜਾਅਲੀ ਨੋਟ ਪ੍ਰਿੰਟਰ ਦੀ ਮਦਦ ਨਾਲ ਤਿਆਰ ਕਰਦਾ ਸੀ। ਉਨ੍ਹਾ ਨੇ ਦੱਸਿਆ ਕਿ ਮੁਜ਼ਰਮਾਂ ਦੇ ਫਰਾਰ ਹੋਣ ਦੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਿਹੜੇ ਵੀ ਮੁਲਾਜ਼ਮ ਦੀ ਲਾਪਰਵਾਹੀ ਪਾਈ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ