Welcome to Canadian Punjabi Post
Follow us on

28

March 2024
 
ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਤਿੰਨ ਕਾਂਸਟੇਬਲ ਸਸਪੈਂਡ

April 06, 2020 11:40 PM

ਜਲੰਧਰ, 6 ਅਪ੍ਰੈਲ (ਪੋਸਟ ਬਿਊਰੋ)- ਸਾਬਕਾ ਪਾਰਲੀਮੈਂਟਰੀ ਸੈਕਟਰੀ ਕੇ ਡੀ ਭੰਡਾਰੀ ਵੱਲੋਂ ਏ ਡੀ ਸੀ ਪੀ ਸੁਡਰਵਿਜ਼ੀ ਨੂੰ ਸ਼ਿਕਾਇਤ ਦੇਣ ਉੱਤੇ ਥਾਣਾ ਡਵੀਜ਼ਨ ਇੱਕ ਵਿੱਚ ਤਿੰਨ ਕਾਂਸਟੇਬਲਾਂ ਨੂੰ ਸਸਪੈਂਡ ਕੀਤਾ ਗਿਆ।
ਵਰਨਣ ਯੋਗ ਹੈ ਕਿ ਸਾਬਕਾ ਪਾਰਲੀਮੈਂਟਰੀ ਸਕੱਤਰ ਕੇ ਡੀ ਭੰਡਾਰੀ ਨੇ ਸ਼ਿਕਾਇਤ ਦਿੱਤੀ ਸੀ ਕਿ ਜਲੰਧਰ ਦੇ ਕਬੀਰ ਨਗਰ ਵਿੱਚ ਰਹਿੰਦੇ ਕੁਲਦੀਪ ਕੁਮਾਰ ਤੋਂ ਪੁਲਸ ਮੁਲਾਜ਼ਮਾਂ ਨੇ ਡਰਾ ਧਮਕਾ ਕੇ 85 ਸੌ ਰੁਪਏ ਦੀ ਰਿਸ਼ਵਤ ਲਈ ਸੀ ਜਿਨ੍ਹਾਂ ਦੀ ਸ਼ਿਕਾਇਤ ਉੱਤੇ ਏ ਡੀ ਸੀ ਪੀ ਸੁਡਰਵਿਜ਼ੀ ਨੇ ਡਵੀਜ਼ਨ ਇੱਕ ਵਿੱਚ ਤਾਇਨਾਤ ਕਾਂਸਟੇਬਲ ਦਿਲਬਾਗ ਸਿੰਘ, ਕਾਂਸਟੇਬਲ ਸੁਸ਼ੀਲ ਕੁਮਾਰ ਅਤੇ ਕਾਂਸਟੇਬਲ ਦਲਜਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਬਾਰੇ ਕੇ ਡੀ ਭੰਡਾਰੀ ਨੇ ਦੱਸਿਆ ਕਿ ਕੱਲ੍ਹ ਰਾਤ ਕਬੀਰ ਨਗਰ ਵਿੱਚ ਰਹਿੰਦੇ ਕੁਲਦੀਪ ਕੁਮਾਰ, ਜੋ ਆਂਡਿਆਂ ਦਾ ਵਪਾਰ ਕਰਕੇ ਗੁਜ਼ਾਰਾ ਕਰਦਾ ਹੈ, ਉਸ ਕੋਲ ਆਇਆ ਅਤੇ ਦੱਸਿਆ ਕਿ ਤਿੰਨ ਕਾਂਸਟੇਬਲਾਂ ਦਿਲਬਾਗ ਸਿੰਘ, ਸੁਸੀਲ ਕੁਮਾਰ ਅਤੇ ਦਲਜਿੰਦਰ ਸਿੰਘ ਨੇ ਡਰਾ ਕੇ ਉਸ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਹੈ। ਇਸ ਦੌਰਾਨ ਕੁਲਦੀਪ ਕੁਮਾਰ ਨੇ ਉਨ੍ਹਾਂ ਨੂੰ 8500 ਰੁਪਏ ਨਕਦੀ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਦੱਸਿਆ ਤਾਂ ਉਨ੍ਹਾਂ ਨੇ ਥਾਣਾ ਮੁਖੀ ਰਾਜੇਸ਼ ਕੁਮਾਰ ਨੂੰ ਦੱਸਿਆ ਤੇ ਥਾਣਾ ਮੁਖੀ ਨੇ ਮੌਕੇ 'ਤੇ ਪੁਲਸ ਟੀਮ ਭੇਜੀ, ਪਰ ਜਾਂਚ ਦੇ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਤੜਕੇ ਉਨ੍ਹਾਂ ਕਾਂਸਟੇਬਲਾਂ ਨੇ ਕੁਲਦੀਪ ਕੁਮਾਰ ਨੂੰ 8500 ਰੁਪਏ ਦੀ ਰਿਸ਼ਵਤ ਵਾਪਸ ਕਰਕੇ ਇਹ ਮਾਮਲਾ ਖ਼ਤਮ ਕਰਨ ਨੂੰ ਕਿਹਾ। ਬਾਅਦ ਦੁਪਹਿਰ ਏ ਡੀ ਸੀ ਪੀ ਸੁਡਰਵਿਜ਼ੀ ਨੇ ਕਾਰਵਾਈ ਕਰਦਿਆਂ ਤਿੰਨਾਂ ਕਾਂਸਟੇਬਲਾਂ ਨੂੰ ਸਸਪੈਂਡ ਕਰ ਦਿੱਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ