Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ

April 06, 2020 11:44 PM

ਲਾਂਬੜਾ, 6 ਅਪ੍ਰੈਲ (ਪੋਸਟ ਬਿਊਰੋ)- ਥਾਣਾ ਲਾਂਬੜਾ ਦੇ ਪਿੰਡ ਨਿੱਝਰਾਂ ਵਿਖੇ ਕਰਫਿਊ ਦੌਰਾਨ ਇੱਕ ਔਰਤ ਦਾ ਕਤਲ ਕਰ ਦੇਣ ਦੀ ਘਟਨਾ ਵਾਪਰੀ ਹੈ। ਇਸ ਦੀ ਸੂਚਨਾ ਮਿਲਦੇ ਸਾਰ ਐੱਸ ਪੀ ਡੀ ਸਰਬਜੀਤ ਸਿੰਘ, ਸੁਰਿੰਦਰਪਾਲ ਡੀ ਐੱਸ ਪੀ ਅਤੇ ਥਾਣਾ ਮੁਖੀ ਰਮਨਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੀਤਾ (52) ਪਤਨੀ ਲੁਭਾਇਆ ਪਿੰਡ ਨਿੱਝਰਾਂ ਬੀਤੇ ਸ਼ਨੀਵਾਰ ਰੋਜ਼ ਵਾਂਗ ਦੁਪਹਿਰ ਕਰੀਬ ਦੋ ਵਜੇ ਆਪਣੇ ਘਰੋਂ ਪਸ਼ੂਆਂ ਦਾ ਚਾਰਾ ਲੈਣ ਗਈ ਸੀ। ਉਹ ਜਦੋਂ ਚਾਰਾ ਲੈ ਕੇ ਸ਼ਾਮ ਨੂੰ ਘਰ ਨਾ ਪਹੁੰਚੀ ਤਾਂ ਘਰ ਵਾਲਿਆਂ ਨੇ ਇਸ ਦੀ ਸੂਚਨਾ ਪਿੰਡ ਦੇ ਮੋਹਤਬਰਾਂ ਨੂੰ ਦਿੱਤੀ। ਫਿਰ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਉਸ ਨੂੰ ਲੱਭਣ ਲਈ ਕਰੀਬ ਅੱਧੀ ਰਾਤ ਤੱਕ ਸਰਚ ਮੁਹਿੰਮ ਚਲਾਈ, ਪਰ ਉਸ ਦਾ ਪਤਾ ਨਹੀਂ ਲੱਗ ਸਕਿਆ। ਅਗਲੀ੍ਹ ਸਵੇਰ ਪਿੰਡ ਵਾਸੀਆਂ ਨੇ ਫਿਰ ਭਾਲ ਸ਼ੁਰੂ ਕੀਤੀ ਤਾਂ ਪਿੰਡ ਨਿੱਜਰਾਂ ਤੋਂ ਕਾਫੀ ਦੂਰ ਖੇਤਾਂ 'ਚੋਂ ਇੱਕ ਖੂਹ ਦੇ ਨੇੜਿਓਂ ਸੀਤਾ ਦੀ ਲਾਸ਼ ਪਈ ਮਿਲੀ। ਇਹ ਖੂਹ ਬਾਵਾ ਸਿੰਘ ਵਾਸੀ ਨਿੱਝਰਾਂ ਦਾ ਹੈ, ਜੋ ਇਸ ਸਮੇਂ ਵਿਦੇਸ਼ 'ਚ ਹੈ। ਮ੍ਰਿਤਕਾ ਸੀਤਾ ਦੀ ਚੰੁਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੀ ਘਟਨਾ ਲੱਗਦੀ ਹੈ। ਉਸ ਦੇ ਕੱਪੜਿਆਂ ਦੀ ਹਾਲਤ ਤੋਂ ਸ਼ੱਕ ਹੁੰਦਾ ਹੈ ਕਿ ਕਾਤਲ ਨੇ ਪਹਿਲਾਂ ਸੀਤਾ ਨਾਲ ਬਲਾਤਕਾਰ ਕੀਤਾ ਅਤੇ ਫਿਰ ਇਸ ਪਾਪ ਨੂੰ ਲੁਕਾਉਣ ਲਈ ਕਤਲ ਕਰ ਦਿੱਤਾ। ਮ੍ਰਿਤਕਾ ਦੀ ਲਾਸ਼ ਕੋਲ ਇੱਕ ਚੈਕਦਾਰ ਪਰਨਾ, ਚੱਪਲ ਅਤੇ ਪਾਣੀ ਦੀ ਬੋਤਲ ਮਿਲੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ