Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਕੋਰੋਨਾ ਵਾਇਰਸ : ਸਮਾਜਕ ਬਾਈਕਾਟ ਤੋਂ ਦੁਖੀ ਹੋਏ ਨੌਜਵਾਨ ਨੇ ਜਾਨ ਦਿੱਤੀ

April 07, 2020 01:45 AM

ਸ਼ਿਮਲਾ, 6 ਅਪ੍ਰੈਲ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ਵਿੱਚ ਕੋਰੋਨਾ ਵਾਇਰਸ ਦੀ ਜਾਂਚ ਵਿੱਚ ਪੀੜਤ ਨਾ ਮਿਲਣ ਦੇ ਬਾਵਜੂਦ ਪਿੰਡ ਦੇ ਲੋਕਾਂ ਨੇ ਇੱਕ ਵਿਅਕਤੀ ਦੇ ਬਿਮਾਰੀ ਤੋਂ ਗ੍ਰਸਤ ਹੋਣ ਦੇ ਸ਼ੱਕ ਵਿੱਚ ਉਸ ਦਾ ਸਮਾਜਕ ਬਾਈਕਾਟ ਕਰ ਦਿੱਤਾ, ਜਿਸ ਕਾਰਨ ਉਸ ਨੇ ਕੱਲ੍ਹ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ।
ਪੁਲਸ ਅਧਿਕਾਰੀਆਂ ਮੁਤਾਬਕ ਬਾਨਗੜ੍ਹ ਵਾਸੀ 37 ਸਾਲਾ ਮੁਹੰਮਦ ਦਿਲਸ਼ਾਦ ਨੂੰ ਸਿਹਤ ਵਿਭਾਗ ਦੇ ਅਧਿਕਾਰੀ ਸ਼ਨੀਵਾਰ ਨੂੰ ਪਿੰਡ ਛੱਡ ਗਏ ਸਨ। ਇੱਕ ਦਿਨ ਬਾਅਦ ਉਸ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੁਝ ਦਿਨ ਪਹਿਲਾਂ ਉਸ ਨੂੰ ਸ਼ੱਕ ਦੇ ਆਧਾਰ 'ਤੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ, ਜਿੱਥੇ ਜਾਂਚ ਵਿੱਚ ਰਿਪੋਰਟ ਨੈਗੇਟਿਵ ਆਈ। ਪੁਲਸ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦਿਲਸ਼ਾਦ ਦਿੱਲੀ ਵਿੱਚ ਤਬਲੀਗੀ ਜਮਾਤ ਦੇ ਸਮਾਗਮ ਵਿੱਚ ਹਿੱਸਾ ਲੈ ਕੇ ਮੁੜਿਆ ਸੀ। ਪਤਾ ਲੱਗਾ ਹੈ ਕਿ ਕੁਝ ਵਿਅਕਤੀਆਂ ਨੇ ਕਿਹਾ ਸੀ ਕਿ ਇਹ ਸ਼ਖਸ ਕੋੋਰਨਾ ਨਾਲ ਪੀੜਤ ਹੈ। ਉਸ ਨੂੰ ਆਈਸੋਲੇਸ਼ਨ ਕੇਂਦਰ ਵਿੱਚ ਰੱਖਿਆ ਗਿਆ ਹੈ। ਜਦ ਉਹ ਪਿੰਡ ਮੁੜਿਆ ਤਾਂ ਉਸ ਨਾਲ ਵਿਤਕਰਾ ਕੀਤਾ ਗਿਆ ਤੇ ਪਿੰਡ ਵਾਲਿਆਂ ਨੇ ਸਮਾਜਕ ਬਾਈਕਾਟ ਕਰ ਦਿੱਤਾ। ਜਿਸ ਤੋਂ ਦੁਖੀ ਹੋ ਕੇ ਉਸ ਨੇ ਖੁਦਕੁਸ਼ੀ ਕਰ ਲਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼