Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਇਟਲੀ ਵਿੱਚ ਤੇਜ਼ ਤੂਫਾਨ ਤੇ ਭਾਰੀ ਮੀਂਹ ਨਾਲ ਛੇ ਦੀ ਮੌਤ, ਇੱਕ ਲਾਪਤਾ

November 01, 2018 08:25 AM

ਰੋਮ, 31 ਅਕਤੂਬਰ (ਪੋਸਟ ਬਿਊਰੋ)- ਇਟਲੀ ਵਿੱਚ ਖਰਾਬ ਮੌਸਮ ਕਾਰਨ ਭਾਰੀ ਮੀਂਹ ਤੇ ਤੇਜ਼ ਤੂਫਾਨ ਕਾਰਨ ਇੱਕ ਔਰਤ ਸਮੇਤ ਛੇ ਜਣਿਆਂ ਦੀ ਮੌਤ ਤੇ ਇੱਕ ਵਿਅਕਤੀ ਦੇ ਲਾਪਤਾ ਹੋਣ ਦਾ ਸਮਾਚਾਰ ਹੈ।
ਬੀਤੇ ਦਿਨਾਂ ਤੋਂ ਇਟਲੀ ਵਿੱਚ ਭਾਰੀ ਮੀਂਹ ਤੇ ਤੇਜ਼ ਤੂਫਾਨ ਨੇ ਇਹੋ ਜਿਹਾ ਕੁਦਰਤੀ ਕਹਿਰ ਕੀਤਾ, ਜਿਸ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਿਆ। ਭਾਰੀ ਮੀਂਹ ਅਤੇ ਤੇਜ਼ ਤੂਫਾਨ ਨੇ ਜਿੱਥੇ ਸੜਕਾਂ ਉਪਰ ਖੜ੍ਹੇ ਵੱਡੇ ਦਰੱਖਤਾਂ ਨੂੰ ਜੜ੍ਹੋਂ ਉਖਾੜ ਦਿੱਤਾ, ਉਥੇ ਖੇਤੀਬਾੜੀ ਇਲਾਕਿਆਂ ਵਿੱਚ ਫਸਲ ਲਈ ਬਣੀਆਂ ਸ਼ੈੱਡਾਂ ਨੂੰ ਵੀ ਪੂਰੀ ਤਰ੍ਹਾਂ ਭੰਨ-ਤੋੜ ਦਿੱਤਾ, ਜਿਸ ਨਾਲ ਕਿ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਇਸ ਤੋਂ ਇਲਾਵਾ ਤੇਜ਼ ਤੂਫਾਨ ਅਤੇ ਭਾਰੀ ਮੀਂਹ ਨੇਲੋਕਾਂ ਦਾ ਵੱਡੇ ਪੱਧਰ 'ਤੇ ਮਾਲੀ ਨੁਕਸਾਨ ਵੀ ਕੀਤਾ। ਤੂਫਾਨ ਕਾਰਨ ਦਰੱਖਤ ਜੜ੍ਹੋਂ ਪੁੱਟੇ ਗਏ ਤੇ ਉਹ ਰਾਹਗੀਰਾਂ ਦੀਆਂ ਕਾਰਾਂ ਉਪਰ ਡਿੱਗ ਪਏ ਤੇ ਛੇ ਜਣਿਆਂ ਦਾ ਕਾਲ ਬਣ ਗਏ। ਪੂਰੀ ਇਟਲੀ ਵਿੱਚ ਇਸ ਕੁਦਰਤ ਦੀ ਕਰੋਪੀ ਨਾਲ ਲੋਕ ਸਹਿਮੇ ਹੋਏ ਹਨ ਤੇ ਸਫਰ ਕਰਨ ਤੋਂ ਕਤਰਾ ਰਹੇ ਹਨ। ਰੋਮ ਦੇ ਕਈ ਇਲਾਕਿਆਂ ਵਿੱਚ ਰੈੱਡ ਅਲਰਟ ਕਰ ਦਿੱਤਾ ਗਿਆ ਹੈ ਤੇ ਸਕੂਲਾਂ ਨੂੰ ਵੀ ਕੁਝ ਦਿਨਾਂ ਲਈ ਬੰਦ ਕਰਨ ਦਾ ਫਰਮਾਨ ਹੈ। ਵਰਨਣ ਯੋਗ ਹੈ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਦੀ ਸੁਰੱਖਿਆ ਏਜੰਸੀ ਇਸਪਰਾ ਨੇ ਇਟਲੀ ਵਿੱਚ ਅਜਿਹਾ ਖਰਾਬ ਮੌਸਮ ਆਉਣ ਦਾ ਖੁਲਾਸਾ ਕੀਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ