Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਵਾਅਨ ਵਿੱਚ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, 2 ਹਲਾਕ

November 01, 2018 08:40 AM

ਵਾਅਨ, 31 ਅਕਤੂਬਰ (ਪੋਸਟ ਬਿਊਰੋ) : ਵਾਅਨ ਵਿੱਚ ਹਾਈਵੇਅ ਉੱਤੇ ਕਈ ਗੱਡੀਆਂ ਦੀ ਆਪਸ ਵਿੱਚ ਹੋਈ ਟੱਕਰ ਕਾਰਨ ਦੋ ਵਿਅਕਤੀ ਮਾਰੇ ਗਏ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਡਫਰਿਨ ਤੇ ਕੈਲੇ ਸਟਰੀਟਸ ਦਰਮਿਆਨ ਹਾਈਵੇਅ 407 ਉੱਤੇ ਹੋਏ ਇਸ ਹਾਦਸੇ ਦੀ ਖਬਰ ਮਿਲਦੇ ਸਾਰ ਹੀ ਉਹ ਉੱਥੇ ਪਹੁੰਚੇ। ਓਪੀਪੀ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਹਾਦਸੇ ਵਿੱਚ ਕਿੰਨੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ ਪਰ ਓਪੀਪੀ ਦੇ ਬੁਲਾਰੇ ਕੈਰੀ ਸ਼ਮਿਡਟ ਨੇ ਦੱਸਿਆ ਕਿ ਇਨ੍ਹਾਂ ਗੱਡੀਆਂ ਵਿੱਚ ਇੱਕ ਫਿਊਲ ਟੈਂਕਰ ਟਰੱਕ ਸ਼ਾਮਲ ਸੀ।
ਓਪੀਪੀ ਸਟਾਫ ਸਾਰਜੈਂਟ ਕੈਰੋਲ ਡਿਓਨੇ ਨੇ ਆਖਿਆ ਕਿ ਜਦੋਂ ਫਿਊਲ ਲਿਜਾਣ ਵਾਲੀਆਂ ਗੱਡੀਆਂ ਕਿਸੇ ਹਾਦਸੇ ਵਿੱਚ ਸ਼ਾਮਲ ਹੋਣ ਤਾਂ ਉਹ ਖਤਰਨਾਕ ਸਥਿਤੀ ਹੋ ਜਾਂਦੀ ਹੈ। ਅਜਿਹੇ ਮੌਕੇ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ। ਯੌਰਕ ਪੈਰਾਮੈਡਿਕਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮੀਂ 4:56 ਉੱਤੇ ਕਾਲ ਹਾਸਲ ਹੋਈ ਤੇ ਉਹ ਮੌਕੇ ਉੱਤੇ ਆਪਣੇ ਅਮਲੇ ਨੂੰ ਲੈ ਕੇ ਪਹੁੰਚੇ। ਬੁਲਾਰੇ ਗੈਰੀ ਫਾਈਨਬਰਗ ਨੇ ਦੱਸਿਆ ਕਿ ਮੌਕੇ ਉੱਤੇ ਹੀ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੈਰਾਮੈਡਿਕਸ ਨੇ ਦੱਸਿਆ ਕਿ ਉਹ ਕਿਸੇ ਹੋਰ ਵਿਅਕਤੀ ਨੂੰ ਹਸਪਤਾਲ ਨਹੀਂ ਲੈ ਕੇ ਗਏ।
ਸ਼ਮਿਡਟ ਨੇ ਦੱਸਿਆ ਕਿ ਹਾਦਸਾ ਐਨਾ ਜ਼ਬਰਦਸਤ ਸੀ ਕਿ ਗੱਡੀਆਂ ਪੱਛਮ ਵਾਲੀ ਲੇਨ ਦੇ ਵਿਚਕਾਰਲੇ ਹਿੱਸੇ ਨੂੰ ਟੱਪ ਕੇ ਪੂਰਬ ਵਾਲੀ ਲੇਨ ਵਿੱਚ ਜਾ ਵੜੀਆਂ ਤੇ ਉੱਧਰੋਂ ਸਾਹਮਣੇ ਤੋਂ ਆ ਰਹੀਆਂ ਗੱਡੀਆਂ ਨਾਲ ਜਾ ਟਕਰਾਈਆਂ। ਹਾਦਸੇ ਕਾਰਨ ਹਾਈਵੇਅ ਉੱਤੇ ਅੱਗ ਵੀ ਲੱਗ ਗਈ ਤੇ ਕਾਫੀ ਨੁਕਸਾਨ ਵੀ ਹੋਇਆ। ਯੌਰਕ ਡਿਪਟੀ ਫਾਇਰ ਚੀਫ ਐਂਡਿਊ ਜ਼ਵਾਨੀਤਾਜਸ ਨੇ ਦੱਸਿਆ ਕਿ 6:30 ਵਜੇ ਦੇ ਨੇੜੇ ਤੇੜੇ ਅੱਗ ਉੱਤੇ ਕਾਬੂ ਪਾ ਲਿਆ ਗਿਆ ਸੀ। 30 ਦੇ ਨੇੜੇ ਤੇੜੇ ਫਾਇਰਫਾਈਟਰਜ਼ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਉਣ ਦੀ ਕੋਸਿ਼ਸ਼ ਕਰ ਰਹੇ ਸਨ।
ਉਨ੍ਹਾਂ ਆਖਿਆ ਕਿ ਫਿਊਲ ਵਾਲੇ ਟੈਂਕਰ ਵਿੱਚ ਹਾਈਡਰੋਕਾਰਬਨ ਤੋਂ ਇਲਾਵਾ ਕੋਈ ਹੋਰ ਫਿਊਲ ਸੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਆਖਿਆ ਕਿ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ