Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

2021 ਤੱਕ ਹੋਰ ਇਮੀਗ੍ਰੈਂਟਸ ਨੂੰ ਕੈਨੇਡਾ ਦਾਖਲ ਹੋਣ ਦੀ ਖੁੱਲ੍ਹ ਦਿੱਤੀ ਜਾਵੇਗੀ : ਹੁਸੈਨ

November 01, 2018 08:52 AM

ਓਟਵਾ, 31 ਅਕਤੂਬਰ (ਪੋਸਟ ਬਿਊਰੋ) : ਬੁੱਧਵਾਰ ਨੂੰ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਕੈਨੇਡਾ 2021 ਵਿੱਚ 40,000 ਹੋਰ ਇਮੀਗ੍ਰੈਂਟਸ ਨੂੰ ਕੈਨੇਡਾ ਦਾਖਲ ਹੋਣ ਦੀ ਖੁੱਲ੍ਹ ਦੇਵੇਗਾ।
ਕੈਨੇਡਾ ਵਿੱਚ ਇਮੀਗ੍ਰੈਂਟਸ ਦਾ ਟੀਚਾ 350,000 ਤੱਕ ਵੱਧ ਜਾਵੇਗਾ, ਜੋ ਕਿ ਦੇਸ਼ ਦੀ ਆਬਾਦੀ ਦਾ ਇੱਕ ਫੀ ਸਦੀ ਬਣਦਾ ਹੈ। ਸਰਕਾਰ ਦੇ ਅਪਡੇਟਿਡ ਮਲਟੀ-ਯੀਅਰ ਇਮੀਗ੍ਰੇਸ਼ਨ ਲੈਵਲਜ਼ ਪਲੈਨ, ਜੋ ਕਿ ਅਗਲੇ ਤਿੰਨ ਸਾਲਾਂ ਲਈ ਹੈ, ਦੇ ਹਿੱਸੇ ਵਜੋਂ ਇਹ ਅੰਕੜੇ ਬੁੱਧਵਾਰ ਨੂੰ ਐਲਾਨੇ ਗਏ। ਇਸ ਸਾਲ 310,000 ਦੇ ਮੁਕਾਬਲੇ ਟੀਚਾ ਵੱਧ ਗਿਆ ਹੈ। ਕੈਨੇਡਾ ਆਉਣ ਵਾਲਿਆਂ ਵਿੱਚੋਂ ਵੱਡੀ ਗਿਣਤੀ ਇਕਨੌਮਿਕ ਪ੍ਰੋਗਰਾਮਾਂ ਤਹਿਤ ਆਉਣ ਵਾਲਿਆਂ ਦੀ ਹੈ। ਇਹ ਪ੍ਰੋਗਰਾਮ ਖਾਸ ਤੌਰ ਉੱਤੇ ਹੁਨਰਮੰਦ ਕਾਮਿਆਂ ਦੀ ਘਾਟ ਤੇ ਲੇਬਲ ਮਾਰਕਿਟ ਦੇ ਪਾੜੇ ਨੂੰ ਖਤਮ ਕਰਨ ਲਈ ਤਿਆਰ ਕੀਤੇ ਗਏ ਹਨ।
ਹੁਸੈਨ ਨੇ ਆਖਿਆ ਕਿ ਦੇਸ਼ ਭਰ ਵਿੱਚ ਇਕਨੌਮਿਕ ਇਮੀਗ੍ਰੇਸ਼ਨ ਦੀ ਬਹੁਤ ਲੋੜ ਹੈ। ਦੇਸ਼ ਦੇ ਅਜਿਹੇ ਇਲਾਕਿਆਂ ਵਿੱਚ ਕਾਮਿਆਂ ਦੀ ਤਾਂ ਘਾਟ ਹੈ ਹੀ ਸਗੋਂ ਬਜ਼ੁਰਗ ਆਬਾਦੀ ਵੀ ਬਹੁਤੀ ਗਿਣਤੀ ਵਿੱਚ ਹੈ। ਉਨ੍ਹਾਂ ਆਖਿਆ ਕਿ ਇਸ ਯੋਜਨਾ ਨਾਲ ਅਸੀਂ ਗਲੋਬਲ ਮਾਰਕਿਟ ਵਿੱਚ ਮੁਕਾਬਲੇਬਾਜ਼ੀ ਵਿੱਚ ਮੁੜ ਨਿੱਤਰ ਸਕਾਂਗੇ। ਇੱਥੇ ਦੱਸਣਾ ਬਣਦਾ ਹੈ ਕਿ ਇਮੀਗ੍ਰੇਸ਼ਨ ਦੀ ਪੈਰਵੀ ਕਰਨ ਵਾਲਿਆਂ ਵਿੱਚੋਂ ਕਈਆਂ ਨੇ ਤੇ ਇਕਨੌਮਿਕ ਗਰੁੱਪਜ਼ ਨੇ ਕੈਨੇਡਾ ਦੇ ਇਮੀਗ੍ਰੇਸ਼ਨ ਅੰਕੜਿਆਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਕੈਨੇਡਾ ਵੱਲੋਂ 2021 ਤੱਕ ਮਨੁੱਖਤਾ ਦੇ ਆਧਾਰ ਉੱਤੇ ਰਫਿਊਜੀਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਪ੍ਰੋਗਰਾਮ ਤਹਿਤ 2021 ਤੱਕ ਰਫਿਊਜੀਆਂ ਦੀ ਗਿਣਤੀ ਜੋ ਹੁਣ 43000 ਹੈ ਤੋਂ ਵੱਧ ਕੇ 51,700 ਹੋ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ