Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਪਹਿਲੇ ਦਿਨ ਹੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਦਾ ਵਿਰੋਧ ਸ਼ੁਰੂ

November 01, 2018 08:57 AM

* ਗਰਮ ਖਿਆਲੀਆਂ ਨੇ ਸਿਰੋਪੇ ਲੈਣ ਤੋਂ ਨਾਂਹ ਕੀਤੀ



ਅੰਮ੍ਰਿਤਸਰ, 31 ਅਕਤੂਬਰ, (ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਪਹਿਲੇ ਦਿਨ ਹੀ ਗਰਮ ਖਿਆਲੀਆਂ ਦਾ ਵਿਰੋਧ ਝੱਲਣਾ ਪੈ ਗਿਆ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਬੇਅੰਤ ਸਿੰਘ ਦੀ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ ਦੇ ਨੇੜੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਸਮੇਂ ਦੋ ਗਰਮ ਖਿਆਲੀ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸਿਰੋਪੇ ਲੈਣੋਂ ਇਹ ਕਹਿ ਕੇ ਸਿਰ ਫੇਰ ਦਿੱਤਾ ਕਿ ਉਹ ਇਕ ਧਿਰ ਵਲੋਂ ਥਾਪੇ ਗਏ ਇਸ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ।
ਮਿਲੀ ਜਾਣਕਾਰੀ ਅਨੁਸਾਰ ਅੱਜ ਅਕਾਲ ਤਖ਼ਤ ਨੇੜੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੇਅੰਤ ਸਿੰਘ ਦੀ ਬਰਸੀ ਮੌਕੇ ਅਖੰਡ ਪਾਠ ਦਾ ਭੋਗ ਪਾਇਆ ਗਿਆ ਸੀ, ਜਿਸ ਦੌਰਾਨ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਮੁਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਬੇਅੰਤ ਸਿੰਘ ਅਤੇ ਹੋਰਨਾਂ ਨੂੰ ਸ਼ਰਧਾ ਭੇਟ ਕੀਤੀ। ਸਮਾਗਮ ਵਿਚ ਅਕਾਲ ਤਖ਼ਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਏ ਹੋਏ ਸਨ। ਇਸ ਦੌਰਾਨ ‘ਸ਼ਹੀਦ ਪਰਿਵਾਰਾਂ’ ਨੂੰ ਸਨਮਾਨਿਤ ਕਰਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪੇ ਲੈਣ ਲਈ ਕਿਹਾ ਗਿਆ, ਪਰ ਪਰਿਵਾਰ ਦਾ ਕੋਈ ਜੀਅ ਓਥੇ ਨਹੀਂ ਸੀ। ਫਿਰ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੂੰ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਿਰੋਪੇ ਲੈਣ ਨੂੰ ਕਿਹਾ ਗਿਆ, ਪਰ ਦੋਵਾਂ ਆਗੂਆਂ ਨੇ ਇਹ ਕਹਿ ਕੇ ਸਿਰੋਪੇ ਇਨਕਾਰ ਕਰ ਦਿੱਤਾ ਕਿ ਉਹ ਇਕ ਧਿਰ ਵੱਲੋਂ ਥਾਪੇ ਗਏ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ। ਇਹ ਕਹਿ ਕੇ ਦੋਵੇਂ ਆਗੂ ਸਮਾਗਮ ਵਿਚੋਂ ਬਾਹਰ ਨਿਕਲ ਗਏ।
ਸਮਾਗਮ ਪਿੱਛੋਂ ਕੰਵਰਪਾਲ ਸਿੰਘ ਨੇ ਕਿਹਾ ਕਿ ਨਵਾਂ ਕਾਰਜਕਾਰੀ ਜਥੇਦਾਰ ਉਸੇ ਧਿਰ ਨੇ ਲਾਇਆ ਹੈ, ਜਿਸ ਨੇ ਪਹਿਲੇ ਜਥੇਦਾਰ ਨਿਯੁਕਤ ਕੀਤੇ ਅਤੇ ਉਨ੍ਹਾਂ `ਤੇ ਦਬਾਅ ਪਾ ਕੇ ਮਰਜ਼ੀ ਦੇ ਹੁਕਮਨਾਮੇ ਜਾਰੀ ਕਰਵਾਏ ਸਨ, ਜਿਨ੍ਹਾਂ ਨਾਲ ਕੌਮ ਨੂੰ ਸ਼ਰਮਸਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਰੁਝਾਨ ਰੁਕਣਾ ਚਾਹੀਦਾ ਹੈ। ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਹਿਲਾਂ ਹੀ ਇਨ੍ਹਾਂ ਜਥੇਦਾਰਾਂ ਨੂੰ ਰੱਦ ਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਅੱਜ ਦੇ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਦੇ ਤਾਂ ਵੀ ਉਨ੍ਹਾਂ ਵਿਰੋਧ ਵਿੱਚ ਇਹ ਸਮਾਗਮ ਛੱਡਣ ਦਾ ਫੈਸਲਾ ਕੀਤਾ ਹੋਇਆ ਸੀ। ਇਸ ਸਮਾਗਮ ਮੌਕੇ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਸਤਵੰਤ ਸਿੰਘ ਦੇ ਭਤੀਜੇ ਸੁਖਵਿੰਦਰ ਸਿੰਘ ਅਗਵਾਨ ਨੂੰ ‘ਸ਼ਹੀਦ ਪਰਿਵਾਰ’ ਵਜੋਂ ਸਿਰੋਪਾ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ