Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਪੁਲਸ ਨੂੰ ਐੱਸ ਸੀ ਆਰ ਬੀ ਕੰਮ ਲਈ ਕੌਮੀ ਪੁਰਸਕਾਰ ਮਿਲਿਆ

November 01, 2018 11:02 PM

ਚੰਡੀਗੜ੍ਹ, 1 ਨਵੰਬਰ (ਪੋਸਟ ਬਿਊਰੋ)- ਪੰਜਾਬ ਪੁਲਸ ਨੇ ਪੂਰੇ ਦੇਸ਼ 'ਚੋਂ ਡਿਜੀਟਲ ਕ੍ਰਿਮੀਨਲ ਇੰਟੈਲੀਜੈਂਸ ਗਜਟ ਅਤੇ ਸਟੇਟ ਕਰਾਈਮ ਰਿਕਾਰਡ ਬਿਊਰੋ (ਐੱਸ ਸੀ ਆਰ ਬੀ) ਦੀਆਂ ਰਿਪੋਰਟਾਂ ਦੀ ਤਿਆਰੀ ਲਈ ਅਪਰਾਧ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀ ਸੀ ਟੀ ਐੱਨ ਐੱਸ) ਦਾ ਇਨਾਮ ਪ੍ਰਾਪਤ ਕੀਤਾ ਹੈ। ਵੀ ਕੇ ਭਾਵੜਾ ਡੀ ਜੀ ਪੀ, ਆਈ ਟੀ ਐਂਡ ਟੀ ਨੇ ਇਹ ਪੁਰਸਕਾਰ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਡਾਇਰੈਕਟਰ ਖੁਫੀਆ ਬਿਊਰੋ ਰਾਜੀਵ ਜੈਨ, ਡਾਇਰੈਕਟਰ ਐਨ ਸੀ ਆਰ ਬਹੀ ਈਸ਼ ਕੁਮਾਰ ਅਤੇ ਕੇਂਦਰੀ ਜਾਇੰਟ ਸਕੱਤਰ ਪੁਨੀਆ ਸ੍ਰੀਵਾਸਤਵ ਤੋਂ ਨਵੀਂ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਪੰਜਾਬ ਪੁਲਸ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਡੀ ਜੀ ਪੀ ਸੁਰੇਸ਼ ਅਰੋੜਾ ਨੇ ਸਮੁੱਚੀ ਪੁਲਸ ਅਤੇ ਖਾਸ ਤੌਰ ਉੱਤੇ ਆਈ ਟੀ ਐਂਡ ਟੀ ਵਿੰਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸਾਡੇ ਲਈ ਮਾਣ ਵਾਲੀ ਗੱਲ ਹੈ ਜਿਸ ਨਾਲ ਪੰਜਾਬ ਪੁਲਸ ਦੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਹੋਇਆ ਹੈ। ਇਸੇ ਤਰ੍ਹਾਂ ਇੰਚਾਰਜ, ਰੇਂਜ ਸਿਖਲਾਈ ਸਕੂਲ ਬਠਿੰਡਾ, ਇੰਸਪੈਕਟਰ ਮੇਜਰ ਸਿੰਘ, ਸਿਸਟਮ ਪ੍ਰਬੰਧਕ ਸੰਗਰੂਰ, ਸਿਪਾਹੀ ਭੁਪਿੰਦਰ ਸਿੰਘ ਅਤੇ ਸਟੇਟ ਪ੍ਰੋਜੈਕਟ ਮਾਨੀਟਿ੍ਰੰਗ ਯੂਨਿਟ ਆਈ ਟੀ ਐਂਡ ਟੀ, ਸਿਪਾਹੀ ਗੁਰਪ੍ਰੀਤ ਸਿੰਘ ਨੂੰ ਵੀ ਇਸ ਪ੍ਰੋਜੈਕਟ ਲਈ ਯੋਗਦਾਨ ਪਾਉਣ ਬਦਲੇ ਸਨਮਾਨਤ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ