Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਹਾਈ ਕੋਰਟ ਨੇ 68,500 ਸਹਾਇਕ ਟੀਚਰਾਂ ਦੀ ਭਰਤੀ ਦੀ ਸੀ ਬੀ ਆਈ ਜਾਂਚ ਲਈ ਕਿਹਾ

November 01, 2018 11:21 PM

ਚੇਨਈ, 1 ਨਵੰਬਰ (ਪੋਸਟ ਬਿਊਰੋ)- ਇਲਾਹਾਬਾਦ ਹਾਈ ਕੋਰਟ ਨੇ 68,500 ਸਹਾਇਕ ਟੀਚਰਾਂ ਦੀ ਭਰਤੀ ਦੀ ਚੋਣ ਪ੍ਰਕਿਰਿਆ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿਤੇ ਹਨ ਤੇ ਜਾਂਚ ਨੂੰ ਛੇ ਮਹੀਨੇ ਵਿਚ ਪੂਰਾ ਕਰਨ ਨੂੰ ਕਿਹਾ ਹੈ। ਇਸ ਤੋਂ ਇਲਾਵਾ ਕੋਰਟ ਨੇ ਇਕ ਪਟੀਸ਼ਨ ਵਿਚ 12460 ਸਹਾਇਕ ਟੀਚਰਾਂ ਦੀਆਂ ਖਾਲੀ ਸੀਟਾਂ ਉੱਤੇ ਭਰਤੀ ਰੱਦ ਕਰ ਦਿੱਤੀ ਹੈ। ਪਹਿਲਾਂ ਇਲਾਹਾਬਾਦ ਹਾਈ ਕੋਰਟ ਨੇ 68,500 ਸਹਾਇਕ ਅਧਿਆਪਕ ਭਰਤੀ ਵਿਚ ਸਾਰੇ ਉਮੀਦਵਾਰਾਂ ਨੂੰ ਉਤਰ ਕਾਪੀਆਂ ਦੇ ਮੁੜ ਤੋਂ ਮੁਲਾਂਕਣ ਦਾ ਮੌਕਾ ਵੀ ਦਿਤਾ ਸੀ। ਇਸ ਦੇ ਨਾਲ ਸੱਕਤਰ ਪਰੀਖਿਆ ਰੈਗੂਲੇਟਰੀ ਅਥਾਰਿਟੀ ਨੂੰ ਦੋ ਹਫਤੇ ਵਿਚ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਮੁੜ ਤੋਂ ਮੁਲਾਂਕਣ ਦਾ ਨਿਰਦੇਸ਼ ਦਿਤਾ ਸੀ।
ਅਕਤੂਬਰ ਦੇ ਪਹਿਲੇ ਹਫਤੇ 68,500 ਅਧਿਆਪਕਾਂ ਦੀ ਭਰਤੀ ਦੀ ਲਿਖਤੀ ਪਰੀਖਿਆ ਵਿਚ ਹੋਈ ਗੜਬੜ ਦੇ ਬਾਰੇ ਮੁੱਢਲੇ ਸਿਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਸੀ। ਜਾਂਚ ਰਿਪੋਰਟ ਉੱਤੇ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਡਾ. ਪ੍ਰਭਾਤ ਕੁਮਾਰ ਨੇ ਪਰੀਖਿਆ ਰੈਗੂਲੇਟਰੀ ਅਥਾਰਿਟੀ ਦੇ ਰਜਿਸਟਰਾਰ ਜਿਵੇਂਦਰ ਸਿੰਘ ਏਰੀ ਅਤੇ ਉਪ ਰਜਿਸਟਰਾਰ ਪ੍ਰੇਮ ਚੰਦਰ ਕੁਸ਼ਵਾਹਾ ਨੂੰ ਸਸਪੈਂਡ ਕਰ ਦਿਤਾ ਅਤੇ ਰਾਜ ਅਕਾਦਮਿਕ ਖੋਜ ਅਤੇ ਸਿਖਲਾਈ ਕੌਂਸਲ ਦੇ ਸੱਤ ਅਧਿਕਾਰੀਆਂ ਤੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਸੀ। ਜਾਂਚ ਟੀਮ ਨੇ ਜਾਂਚ ਵਿਚ ਪਾਇਆ ਕਿ 342 ਕਾਪੀਆਂ ਦੇ ਮੁਲਾਂਕਣ ਵਿਚ ਗੜਬੜ ਹੋਈ ਸੀ। ਗੜਬੜ ਵਾਲੀਆਂ ਕਾਪੀਆਂ ਵਿੱਚੋਂ 51 ਉਮੀਦਵਾਰ ਲਿਖਤ ਪਰੀਖਿਆ ਵਿਚ ਕਾਮਯਾਬ ਹੋਏ ਸਨ ਪਰ ਉਨ੍ਹਾਂ ਨੂੰ ਫੇਲ ਕਰ ਦਿੱਤਾ ਗਿਆ ਸੀ। ਉਹ ਪਾਸ ਦੀ ਸ਼੍ਰੇਣੀ ਵਿਚ ਨਹੀਂ ਹਨ। ਉਥੇ 53 ਸਫਲ ਉਮੀਦਵਾਰ ਅਜਿਹੇ ਸਨ ਜੋ ਇਸ ਪਰੀਖਿਆ ਵਿਚ ਫੇਲ ਪਾਏ ਗਏ ਹਨ, ਜਿਨ੍ਹਾਂ ਨੂੰ ਅਧਿਆਪਕ ਦੇ ਅਹੁਦੇ ਉੱਤੇ ਨਿਯੁਕਤੀ ਵੀ ਮਿਲ ਚੁੱਕੀ ਸੀ।
ਚੀਨੀ ਉਦਯੋਗ ਅਤੇ ਗੰਨਾ ਵਿਕਾਸ ਵਿਭਾਗ ਦੇ ਮੁਖ ਸਕੱਤਰ ਸੰਜੇ ਭੁਸਰੈਡੀ ਦੀ ਅਗਵਾਈ ਵਿਚ ਬਣੀ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਉੱਤੇ ਇਹ ਕਾਰਵਾਈ ਕੀਤੀ ਗਈ। ਕਮੇਟੀ ਨੇ ਜਾਂਚ ਵਿਚ ਪਾਇਆ ਕਿ ਕਾਪੀਆਂ ਨੂੰ ਜਾਂਚਣ ਵਿਚ ਲਾਪ੍ਰਵਾਹੀ ਹੋਈ ਹੈ। ਬੀਤੀ 9 ਸੰਤਬਰ ਨੂੰ ਮੁਖ ਮੰਤਰੀ ਯੋਗੀ ਆਦਿਤਯਾਨਾਥ ਨੇ ਪਰੀਖਿਆ ਰੈਗੂਲੇਟਰੀ ਅਥਾਰਿਟੀ ਸੁਧਾ ਸਿੰਘ ਨੂੰ ਸਸਪੈਂਡ ਕਰ ਦਿਤਾ ਅਤੇ ਮੁੱਢਲੀ ਸਿੱਖਿਆ ਕੌਂਸਲ ਦੇ ਸਕੱਤਰ ਸੰਜੇ ਸਿਨਹਾ ਅਤੇ ਰਜਿਸਟਰਾਰ ਜਿਵੇਂਦਰ ਸਿੰਘ ਏਰੀ ਨੂੰ ਹਟਾ ਦਿਤਾ ਸੀ। ਇਸ ਦੇ ਨਾਲ ਹਾਈ ਕੋਰਟ ਨੇ 12 ਦਸੰਬਰ 2016 ਨੂੰ 12460 ਸਹਾਇਕ ਅਧਿਆਪਕਾਂ ਦੀਆਂ ਖਾਲੀ ਸੀਟਾਂ ਤੇ ਹੋਈ ਭਰਤੀ ਨੂੰ ਵੀ ਰੱਦ ਕਰ ਦਿਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ