Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪੁੱਤਰ ਨੇ ਕਹੀ ਮਾਰ ਕੇ ਪਿਓ ਦਾ ਕਤਲ ਕੀਤਾ

November 01, 2018 11:26 PM

ਕੁਰੂਕਸ਼ੇਤਰ, 1 ਨਵੰਬਰ (ਪੋਸਟ ਬਿਊਰੋ)- ਇੱਕ ਕਲਯੁਗੀ ਪੁੱਤਰ ਨੇ ਸ਼ਰਾਬ ਦੇ ਨਸ਼ੇ ਵਿੱਚ ਕਹੀ ਨਾਲ ਹਮਲਾ ਕਰਕੇ ਪਿਤਾ ਦੀ ਹੱਤਿਆ ਕਰ ਦਿੱਤੀ। ਇਸ ਜ਼ਿਲੇ ਦੇ ਪਿੰਡ ਬਾਰਵਾ 'ਚ ਵਾਰਦਾਤ ਪਿੱਛੋਂ ਦੋਸ਼ੀ ਫਰਾਰ ਹੋ ਗਿਆ। ਮ੍ਰਿਤਕ ਦੇ ਵੱਡੇ ਪੁੱਤਰ ਦੀ ਸ਼ਿਕਾਇਤ 'ਤੇ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਦੇ ਮੁਤਾਬਕ ਪਿੰਡ ਬਾਰਵਾ ਦਾ 62 ਸਾਲਾ ਗਰਜਾ ਸਿੰਘ ਕੱਲ੍ਹ ਘਰ ਦੇ ਬਾਹਰ ਦਰਖਤ ਹੇਠਾਂ ਆਰਾਮ ਕਰ ਰਿਹਾ ਸੀ। ਦੁਪਹਿਰ ਨੂੰ ਗਰਜਾ ਸਿੰਘ ਨੇ ਆਪਣੀ ਪਤਨੀ ਤੋਂ ਖਾਣਾ ਮੰਗਿਆ। ਉਸ ਸਮੇਂ ਘਰ 'ਚ ਕੇਵਲ ਉਸ ਦਾ ਪੁੱਤਰ ਰਣਜੀਤ ਸਿੰਘ ਸੀ, ਜਿਹੜਾ ਸ਼ਰਾਬ ਦੇ ਨਸ਼ੇ 'ਚ ਸੀ। ਜਦੋਂ ਕਾਫੀ ਦੇਰ ਤੱਕ ਗਰਜਾ ਸਿੰਘ ਨੂੰ ਖਾਣਾ ਨਾ ਮਿਲਿਆ ਤਾਂ ਉਸ ਨੇ ਆਪਣੀ ਪਤਨੀ ਨੂੰ ਆਵਾਜ਼ ਮਾਰੀ। ਗਰਜਾ ਸਿੰਘ ਦੀ ਆਵਾਜ਼ ਸੁਣ ਕੇ ਘਰ ਵਿੱਚ ਮੌਜੂਦ ਉਸ ਦੇ ਬੇਟੇ ਰਣਜੀਤ ਸਿੰਘ ਨੇ ਉਸ ਨੂੰ ਗਾਲ ਕੱਢ ਦਿੱਤੀ ਜਿਸ 'ਤੇ ਗਰਜਾ ਸਿੰਘ ਨੂੰ ਗੁੱਸਾ ਆ ਗਿਆ ਤੇ ਉਸ ਨੇ ਵੀ ਰਣਜੀਤ ਨੂੰ ਗਾਲਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਪਿੱਛੋਂ ਰਣਜੀਤ ਸਿੰਘ ਨੇ ਉਥੇ ਪਈ ਕਹੀ ਨਾਲ ਗਰਜਾ ਸਿੰਘ ਦੇ ਮੱਥੇ 'ਤੇ ਵਾਰ ਕਰ ਦਿੱਤਾ, ਜਿਸ ਕਾਰਨ ਗਰਜਾ ਸਿੰਘ ਮਾਰਿਆ ਗਿਆ। ਥਾਣਾ ਇੰਚਾਰਜ ਛੋਟੂਰਾਮ ਨੇ ਦੱਸਿਆ ਕਿ ਮ੍ਰਿਤਕ ਦੇ ਵੱਡੇ ਬੇਟੇ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਦੋਸ਼ੀ ਰਣਜੀਤ ਸਿੰਘ ਖਿਲਾਫ ਕਤਲ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ