Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਓਨਟਾਰੀਓ ਸਰਕਾਰ ਵੱਲੋਂ ਕੈਪ ਐਂਡ ਟਰੇਡ ਕੈਂਸਲੇਸ਼ਨ ਐਕਟ ਪਾਸ

November 02, 2018 06:12 AM

ਓਨਟਾਰੀਓ, 1 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਵੱਲੋਂ ਬਿੱਲ 4, ਦ ਕੈਪ ਐਂਡ ਟਰੇਡ ਕੈਂਸਲੇਸ਼ਨ ਐਕਟ ਪਾਸ ਕਰ ਦਿੱਤਾ ਗਿਆ ਹੈ। ਅਜਿਹਾ ਕਰਨ ਤੋਂ ਬਾਅਦ ਫੋਰਡ ਸਰਕਾਰ ਨੇ ਆਖਿਆ ਕਿ ਉਨ੍ਹਾਂ ਵੱਲੋਂ ਪਰਿਵਾਰਾਂ ਲਈ ਜਿ਼ੰਦਗੀ ਨੂੰ ਵਧੇਰੇ ਕਿਫਾਇਤੀ ਬਣਾਉਣ ਦਾ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ।
ਕੈਪ ਐਂਡ ਟਰੇਡ ਕਾਰਬਨ ਟੈਕਸ ਦੇ ਖਤਮ ਹੋਣ ਨਾਲ ਗੈਸ ਦੀਆਂ ਕੀਮਤਾਂ ਵਿੱਚ ਕਮੀ ਆਵੇਗੀ ਤੇ ਔਸਤਨ ਪਰਿਵਾਰਾਂ ਨੂੰ ਸਾਲ ਦੇ 260 ਡਾਲਰ ਦੀ ਬਚਤ ਹੋਵੇਗੀ। ਇਸ ਦੇ ਨਾਲ ਹੀ ਓਨਟਾਰੀਓ ਦੇ ਕਾਰੋਬਾਰੀਆਂ ਦੇ ਸਿਰ ਤੋਂ ਵੱਡਾ ਬੋਝ ਉਤਰ ਜਾਵੇਗਾ ਤੇ ਉਨ੍ਹਾਂ ਨੂੰ ਵੀ ਵਿਕਾਸ ਕਰਨ ਦਾ ਮੌਕਾ ਮਿਲੇਗਾ, ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ ਤੇ ਅਸੀਂ ਵੀ ਮੁਕਾਬਲੇਬਾਜ਼ੀ ਵਿੱਚ ਨਿੱਤਰ ਸਕਾਂਗੇ। ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਅੱਜ ਓਨਟਾਰੀਓ ਲਈ ਮੀਲ ਦਾ ਪੱਥਰ ਕਾਇਮ ਹੋਇਆ ਹੈ। ਉਨ੍ਹਾਂ ਆਖਿਆ ਕਿ ਅਜੇ ਪਿਛਲੇ ਹਫਤੇ ਹੀ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਓਨਟਾਰੀਓ ਦੇ ਲੋਕਾਂ ਉੱਤੇ ਨਵਾਂ ਕਾਰਬਨ ਟੈਕਸ ਲਾਉਣ ਦਾ ਐਲਾਨ ਕੀਤਾ ਸੀ।
ਫੋਰਡ ਨੇ ਆਖਿਆ ਕਿ ਕਾਰਬਨ ਟੈਕਸ ਦਾ ਵਿਰੋਧ ਕਰਨ ਵਾਲੇ ਪ੍ਰੋਵਿੰਸਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ ਤੇ ਹੌਲੀ ਹੌਲੀ ਅਸੀਂ ਇਸ ਕਾਰਬਨ ਟੈਕਸ ਨੂੰ ਮਨਸੂਖ ਕਰਕੇ ਹੀ ਰਹਾਂਗੇ। ਇਸ ਦਾ ਗ੍ਰੀਨ ਹਾਊਸ ਗੈਸਾਂ ਨੂੰ ਘਟਾਉਣ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਸਗੋਂ ਇਸ ਨਾਲ ਘਰਾਂ ਦੀ ਹੀਟਿੰਗ ਤੇ ਗੈਸੋਲੀਨ ਦੀਆਂ ਕੀਮਤਾਂ ਵਿੱਚ ਹੋਰ ਇਜਾਫਾ ਹੀ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਗੈਰਸੰਵਿਧਾਨਕ, ਤੰਗ ਕਰਨ ਵਾਲੇ ਕਾਰਬਨ ਟੈਕਸ ਨੂੰ ਖਤਮ ਕਰਵਾਉਣ ਲਈ ਅਸੀਂ ਹਰ ਹੀਲਾ ਵਰਤਾਂਗੇ।
ਐਨਵਾਇਰਮੈਂਟ, ਕੰਜ਼ਰਵੇਸ਼ਨ ਤੇ ਪਾਰਕਜ਼ ਮੰਤਰੀ ਰੌਡ ਫਿਲਿਪਜ਼ ਨੇ ਆਖਿਆ ਕਿ ਸਾਡਾ ਓਨਟਾਰੀਓ ਦੇ ਲੋਕਾਂ ਨਾਲ ਵਾਅਦਾ ਸੀ ਕਿ ਅਸੀਂ ਉਨ੍ਹਾਂ ਲਈ ਹੋਰ ਬਚਤ ਕਰਕੇ ਰਹਾਂਗੇ, ਉਨ੍ਹਾਂ ਦੀਆਂ ਜਿ਼ੰਦਗੀਆਂ ਵਧੇਰੇ ਕਿਫਾਇਤੀ ਕਰਾਂਗੇ ਤੇ ਉਨ੍ਹਾਂ ਲਈ ਰੋਜਗਾਰ ਦੇ ਨਵੇਂ ਮੌਕੇ ਪੈਦਾ ਕਰਾਂਗੇ ਤੇ ਮੌਜੂਦਾ ਰੋਜਗਾਰ ਦੀ ਹਿਫਾਜਤ ਕਰਾਂਗੇ। ਅਸੀਂ ਇਹ ਕਰ ਵਿਖਾਇਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼