Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕਲਾਰਕਸਨ ਦੀ ਸ਼ਾਹਖਰਚੀ ਮਗਰੋਂ ਗਵਰਨਰ ਜਨਰਲਜ਼ ਸਬੰਧੀ ਪ੍ਰੋਗਰਾਮ ਦਾ ਹੋਵੇਗਾ ਮੁਲਾਂਕਣ : ਟਰੂਡੋ

November 02, 2018 06:14 AM

ਓਟਵਾ, 1 ਨਵੰਬਰ (ਪੋਸਟ ਬਿਊਰੋ) : ਬੁੱਧਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੈਨੇਡਾ ਦੇ ਗਵਰਨਰ ਜਨਰਲ ਨੂੰ ਰਿਟਾਇਰ ਹੋਣ ਤੋਂ ਬਾਅਦ ਵਿੱਤੀ ਸਮਰਥਨ ਮਿਲਦਾ ਰਹਿਣਾ ਚਾਹੀਦਾ ਹੈ ਪਰ ਇਸ ਲਈ ਉਨ੍ਹਾਂ ਨੂੰ ਵਧੇਰੇ ਪਾਰਦਰਸ਼ੀ ਹੋਣਾ ਹੋਵੇਗਾ ਤੇ ਆਪਣੇ ਖਰਚਿਆਂ ਲਈ ਜਵਾਬਦੇਹ ਵੀ ਹੋਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਇਹ ਟਿੱਪਣੀ ਉਸ ਰਿਪੋਰਟ ਤੋਂ ਬਾਅਦ ਕੀਤੀ ਜਿਸ ਵਿੱਚ ਇਹ ਖੁਲਾਸਾ ਕੀਤਾ ਗਿਆ ਸੀ ਕਿ 1999 ਤੋਂ 2005 ਤੱਕ ਗਵਰਨਰ ਜਨਰਲ ਰਹਿਣ ਵਾਲੀ ਐਡਰੀਐਨੇ ਕਲਾਰਕਸਨ ਨੇ ਇਸ ਸ਼ਾਹੀ ਨੌਕਰੀ ਨੂੰ ਛੱਡਣ ਤੋਂ ਬਾਅਦ ਇੱਕ ਮਿਲੀਅਨ ਡਾਲਰ ਤੋਂ ਵੀ ਵੱਧ ਦਾ ਖਰਚਾ ਕੀਤਾ ਸੀ। ਇੱਥੇ ਦੱਸਣਾ ਬਣਦਾ ਹੈ ਕਿ ਪੈਨਸ਼ਨ ਤੋਂ ਇਲਾਵਾ ਸਾਬਕਾ ਗਵਰਨਰ ਜਨਰਲ ਨੂੰ ਆਫਿਸ ਲਈ ਤਾਉਮਰ ਪਬਲਿਕ ਫੰਡਿੰਗ ਮਿਲਦੀ ਹੈ ਤੇ ਸਫਰ ਲਈ ਖਰਚਾ ਵੀ ਮਿਲਦਾ ਹੈ। ਇਹ ਅਜਿਹੀ ਪਾਲਿਸੀ ਤਹਿਤ ਨਿਰਧਾਰਤ ਹੈ ਜੋ 1979 ਤੋਂ ਮੌਜੂਦ ਹੈ ਤੇ ਇਹ ਮੰਨਿਆ ਜਾਂਦਾ ਹੈ ਕਿ ਗਵਰਨਰ ਜਨਰਲ ਅਸਲ ਵਿੱਚ ਕਦੇ ਵੀ ਰਿਟਾਇਰ ਨਹੀਂ ਹੁੰਦੇ।
ਟਰੂਡੋ ਨੇ ਆਖਿਆ ਕਿ ਫੈਡਰਲ ਸਰਕਾਰ ਇਸ ਪ੍ਰੋਗਰਾਮ ਦਾ ਮੁਲਾਂਕਣ ਕਰੇਗੀ ਤੇ ਕੋਸਿ਼ਸ਼ ਕਰੇਗੀ ਕਿ ਸਾਬਕਾ ਗਵਰਨਰ ਜਨਰਲਜ਼ ਲਈ ਬਿਹਤਰੀਨ ਪ੍ਰਗਰਾਮ ਲਿਆਂਦਾ ਜਾ ਸਕੇ। ਟਰੂਡੋ ਨੇ ਲਿਬਰਲਾਂ ਦੀ ਹਫਤਾਵਾਰੀ ਕਾਕਸ ਮੀਟਿੰਗ ਵਿੱਚ ਜਾਂਦਿਆਂ ਆਖਿਆ ਕਿ ਇਹੀ ਉਹ ਲੋਕ ਹਨ ਜਿਨ੍ਹਾਂ ਦੇਸ਼ ਲਈ ਆਪਣੀਆਂ ਬਹੁਮੱਲੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਸਾਨੂੰ ਪੂਰਾ ਯਕੀਨ ਹੈ ਕਿ ਅਸੀਂ ਸਹੀ ਦਿਸ਼ਾ ਵੱਲ ਵੱਧ ਰਹੇ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼