Welcome to Canadian Punjabi Post
Follow us on

16

January 2019
ਬ੍ਰੈਕਿੰਗ ਖ਼ਬਰਾਂ :
ਸੁਖਪਾਲ ਖਹਿਰਾ ਵਲੋਂ ਆਪ ਦੀ ਮੁਢਲੀ ਮੈਂਬਰੀ ਤੋਂ ਅਸਤੀਫਾਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ ਹੁਣ ਓਨਟਾਰੀਓ ਵਿੱਚ ਸਿੱਖ ਹੈਲਮਟ ਤੋਂ ਬਿਨਾਂ ਚਲਾ ਸਕਣਗੇ ਮੋਟਰਸਾਈਕਲ!
ਪੰਜਾਬ

ਪੰਜਾਬ ਆਏ ਕੇਜਰੀਵਾਲ ਨੇ ਦਿੱਲੀ ਵਿਚਲੇ ਪ੍ਰਦੂਸ਼ਣ ਲਈ ਪੰਜਾਬੀ ਕਿਸਾਨਾਂ ਸਿਰ ਦੋਸ਼ ਮੜ੍ਹਿਆ

November 02, 2018 08:11 AM

ਚੰਡੀਗੜ੍ਹ, 1 ਨਵੰਬਰ, (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਦੇ ਮੁੱਦੇ ਉੱਤੇ ਅੱਜ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਤੇ ਹਰਿਆਣਾ ਵਿਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਵਧਿਆ ਹੈ। ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਲਈ ਕੇਜਰੀਵਾਲ ਨੇ ਸੈਟੇਲਾਈਟ ਦੀਆਂ ਫੋਟੋ ਦਿਖਾ ਕੇ ਕਿਹਾ ਕਿ ਇਨ੍ਹਾਂ ਤੋਂ ਸਾਫ ਦਿੱਸ ਰਿਹਾ ਹੈ ਕਿ ਇਸ ਵਾਰ ਵੀ ਪੰਜਾਬ ਵਿਚ ਵੱਡੇ ਪੱਧਰ ਉੱਤੇ ਅਤੇ ਹਰਿਆਣਾ ਦੇ ਕੁਝ ਥਾਂਵਾਂ ਉੱਤੇ ਪਰਾਲੀ ਸਾੜੀ ਗਈ ਹੈ, ਜਿਸ ਨਾਲ ਦਿੱਲੀ ਦਾ ਪ੍ਰਦੂਸ਼ਣ ਦਾ ਅੰਕੜਾ 25 ਅਕਤੂਬਰ ਤੋਂ ਬਾਅਦ ਦੋਗੁਣਾ ਹੋ ਗਿਆ ਹੈ।
ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਦਾ ਹੱਲ ਆਪਸੀ ਸਹਿਮਤੀ ਨਾਲ ਨਿਕਲ ਸਕਦਾ ਜਾਂ ਸੁਪਰੀਮ ਕੋਰਟ ਦੇ ਫੈਸਲੇ ਨਾਲ ਗੱਲ ਕਿਸੇ ਪਾਸੇ ਲੱਗ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਸਹਿਮਤੀ ਨਾਲ ਮਸਲਾ ਹੱਲ ਕਰਨ ਦੇ ਮੌਕੇ ਗਵਾ ਦਿੱਤੇ ਹਨ ਤੇ ਮਾਮਲਾ ਲਟਕ ਗਿਆ ਹੈ।
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਠਰ੍ਹੰਮੇ ਨਾਲ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਲੋੜ ਪਈ ਤਾਂ ਸਮਾਂ ਆਏ ਤੋਂ ਸੁਖਪਾਲ ਸਿੰਘ ਖਹਿਰਾ ਵਿਰੁੱਧ ਕਾਰਵਾਈ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਮਿਲ ਕੇ ਮਸਲਾ ਸੁਲਝਾਉਣ ਦੇ ਯਤਨ ਕਰ ਰਹੇ ਹਨ। ਇਕ ਪੱਤਰਕਾਰ ਨੇ ਕਿਹਾ ਕਿ ਖਹਿਰਾ ਕਹਿੰਦਾ ਹੈ ਕਿ ਉਹ ਕੇਜਰੀਵਾਲ ਦਾ ਨਾਂਅ ਵੀ ਆਪਣੀ ਜ਼ੁਬਾਨ ਉਤੇ ਨਹੀਂ ਲਿਆਉਣਾ ਚਾਹੁੰਦੇ ਤਾਂ ਕੇਜਰੀਵਾਲ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਸੁਖਪਾਲ ਸਿੰਘ ਖਹਿਰਾ ਉਨ੍ਹਾਂ ਦਾ ਨਾਂਅ ਆਪਣੀ ਜ਼ੁਬਾਨ ਉੱਤੇ ਨਾ ਲਿਆਉਣ। ਇਕ ਪੱਤਰਕਾਰ ਨੇ ਕਿਹਾ ਕਿ ਖਹਿਰਾ ਰੋਜ਼ ਹੀ ਪਾਰਟੀ ਨੂੰ ਚੁਣੌਤੀ ਦੇ ਰਿਹਾ ਹੈ ਤਾਂ ਕੇਜਰੀਵਾਲ ਨੇ ਕਿਹਾ ਕਿ ਉਸ ਨੂੰ ਚੁਣੌਤੀ ਦੇਈ ਜਾਣ ਦਿਓ। ਜਦੋਂ ਪੱਤਰਕਾਰਾਂ ਨੇ ਵਾਰ-ਵਾਰ ਖਹਿਰਾ ਦੀਆਂ ਬਾਗੀ ਸੁਰਾਂ ਬਾਰੇ ਸਵਾਲ ਕੀਤੇ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਸਿਰਫ ਖਹਿਰਾ ਤੱਕ ਨਹੀਂ, ਉਹ ਦੇਸ਼ ਨੂੰ ਵਧੀਆ ਸਕੂਲ, ਹਸਪਤਾਲ ਤੇ ਸੜਕਾਂ ਦੇਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਸਿਆਸਤ ਕਰ ਰਹੇ ਹਨ।
ਇਸ ਮੌਕੇ ਹਰਿਆਣਾ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਨਵੀਨ ਜੈਹਿੰਦ ਵੀ ਅਰਵਿੰਦ ਕੇਜਰੀਵਾਲ ਦੇ ਨਾਲ ਸਨ। ਕੇਜਰੀਵਾਲ ਅੱਜ ਹਰਿਆਣਾ ਦਿਵਸ ਦੇ ਸੰਬੰਧ ਵਿੱਚ ਏਥੇ ਆਏ ਸਨ। ਉਨ੍ਹਾਂ ਕਿਹਾ ਕਿ ਹਰਿਆਣਾ 52 ਸਾਲਾਂ ਦਾ ਹੋ ਗਿਆ, ਪਰ ਇਸ ਦੀ ਹਾਲਤ ਬਦਤਰ ਹੈ। ਏਥੇ ਸਕੂਲ ਖੰਡਰ ਬਣੇ ਪਏ ਤੇ ਹਸਪਤਾਲਾਂ, ਸੜਕਾਂ ਦਾ ਬੁਰਾ ਹਾਲ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਦਨ ਲਾਲ ਖੱਟਰ ਨੂੰ ਚੁਣੌਤੀ ਦਿੱਤੀ ਕਿ ਉਹ ਦਿੱਲੀ ਦੇ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਨ ਅਤੇ ਉਹ ਖੁਦ ਹਰਿਆਣਾ ਦੇ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਨਗੇ ਤਾਂ ਜੋ ਸਾਫ ਹੋ ਸਕੇ ਕਿ ਹਰਿਆਣਾ ਦੀ ਕੀ ਹਾਲਤ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ 52 ਸਾਲਾਂ ਤੋਂ ਹਰਿਆਣਾ ਵਿਚ ਰਾਜ ਕਰਦੀਆਂ ਸਭ ਪਾਰਟੀਆਂ ਇਸ ਦੇ ਮਾੜੇ ਹਾਲਾਤ ਲਈ ਜ਼ਿੰਮੇਵਾਰ ਹਨ, ਕਿਉਂਕਿ ਇਨੈਲੋ ਨੇ ਗੁੰਡਾ ਰਾਜ ਕੀਤਾ ਤੇ ਹੁੱਡਾ ਸਰਕਾਰ ਜ਼ਮੀਨੀ ਘੁਟਾਲਿਆਂ ਵਿੱਚ ਉਲਝੀ ਰਹੀ ਸੀ, ਜਦ ਕਿ ਮੌਜੂਦਾ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ਨਾਕਸ ਹੈ।
ਬਾਅਦ ਵਿੱਚ ਅਰਵਿੰਦ ਕੇਜਰੀਵਾਲ ਨੇ ਯੂ ਟੀ ਗੈਸਟ ਹਾਊਸ ਵਿਚ ਲੋਕ ਸਭਾ ਚੋਣਾਂ ਲਈ ਪੰਜਾਬ ਲਈ ਐਲਾਨੇ ਜਾ ਚੁੱਕੇ ਇਸ ਪਾਰਟੀ ਦੇ ਪੰਜ ਉਮੀਦਵਾਰਾਂ ਭਗਵੰਤ ਮਾਨ, ਪ੍ਰੋਫੈਸਰ ਸਾਧੂ ਸਿੰਘ, ਕੁਲਦੀਪ ਧਾਲੀਵਾਲ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਡਾਕਟਰ ਰਵਜੋਤ ਸਿੰਘ ਨਾਲ ਮੀਟਿੰਗ ਕੀਤੀ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਉਪ ਨੇਤਾ ਸਰਵਜੀਤ ਕੌਰ ਮਾਣੂੰਕੇ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਮੁੱਖ ਬੁਲਾਰਾ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਅਮਨ ਅਰੋੜਾ ਵੀ ਮੀਟਿੰਗ ਵਿੱਚ ਮੌਜੂਦ ਸਨ। ਜਾਣਕਾਰ ਸੂਤਰਾਂ ਅਨੁਸਾਰ ਇਸ ਦੌਰਾਨ ਜਿਥੇ ਕੇਜਰੀਵਾਲ ਨੇ ਉਮੀਦਵਾਰਾਂ ਨੂੰ ਚੋਣ ਰਾਣਨੀਤੀ ਦੇ ਗੁਰ ਸਮਝਾਏ, ਉਥੇ ਬਾਗੀ ਧਿਰ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਪਾਰਟੀ ਦਿੱਤੇ ਜਾ ਰਹੇ ਅਲਟੀਮੇਟਮਾਂ ਬਾਰੇ ਵੀ ਕਾਫੀ ਚਰਚਾ ਕੀਤੀ।

Have something to say? Post your comment
 
ਹੋਰ ਪੰਜਾਬ ਖ਼ਬਰਾਂ