Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਇਤਹਾਸ ਨਾਲ ਛੇੜ-ਛਾੜ ਦੇ ਮੁੱਦੇ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਧਰਨਾ

November 02, 2018 08:19 AM

ਅੰਮ੍ਰਿਤਸਰ, 1 ਨਵੰਬਰ, (ਪੋਸਟ ਬਿਊਰੋ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਲਈ ਇਤਿਹਾਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਨਾਲ ਛੇੜ-ਛਾੜ ਦੇ ਰੋਸ ਵਜੋਂ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੇ ਖ਼ਿਲਾਫ਼ ਦੋ ਦਿਨ ਦਾ ਧਰਨਾ ਸ਼ੁਰੂ ਲਰ ਕੇ ਮੰਗ ਕੀਤੀ ਗਈ ਕਿ ਸਿੱਖਾਂ ਤੋਂ ਮੁੱਖ ਮੰਤਰੀ ਮੁਆਫ਼ੀ ਮੰਗਣ ਅਤੇ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰਨ ਵਾਲਿਆਂ ਦੇ ਖ਼ਿਲਾਫ਼ ਦੋ ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂ ਏਥੇ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਮੌਕੇ ਹਾਜ਼ਰ ਹੋਏ, ਜਿੱਥੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦੇਣ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰਨ ਵਾਲਿਆਂ ਨੂੰ ਵੀ ਸਜ਼ਾਵਾਂ ਦੀ ਅਰਦਾਸ ਕੀਤੀ ਗਈ। ਇਸ ਪਿੱਛੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸੰਤੋਖਸਰ ਦੇ ਬਾਹਰ ਹੈਰੀਟੇਜ ਸਟਰੀਟ ਵਿਚ ਦੋ ਦਿਨ ਦਾ ਧਰਨਾ ਸ਼ੁਰੂ ਕੀਤਾ ਗਿਆ, ਜਿਸ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂ ਸ਼ਾਮ ਤੱਕ ਬੈਠੇ ਰਹੇ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰ ਕੇ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ, ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਾਂ ਤੋਂ ਮੁਆਫ਼ੀ ਮੰਗੇ ਤੇ ਜਿਨ੍ਹਾਂ ਨੇ ਇਤਿਹਾਸ ਨਾਲ ਛੇੜ-ਛਾੜ ਕੀਤੀ ਹੈ, ਉਨ੍ਹਾਂ ਉਤੇ ਕਾਰਵਾਈ ਕਰੇ। ਉਨ੍ਹਾਂ ਅਲਟੀਮੇਟਮ ਦਿੱਤਾ ਕਿ ਜੇ ਦੋ ਦਿਨਾਂ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਵੇਗੀ ਤਾਂ ਅਕਾਲੀ ਦਲ ਇਸ ਬਾਰੇ ਲੋਕ ਅੰਦੋਲਨ ਸ਼ੁਰੂ ਕਰੇਗਾ। ਧਰਨੇ ਵਿਚ ਬੀਬੀ ਜਗੀਰ ਕੌਰ, ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸਾਬਕਾ ਮੰਤਰੀ ਉਪਿੰਦਰਜੀਤ ਕੌਰ, ਤੋਤਾ ਸਿੰਘ ਅਤੇ ਗੁਲਜ਼ਾਰ ਸਿੰਘ ਰਣੀਕੇ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਮਨਜੀਤ ਸਿੰਘ, ਵੀਰ ਸਿੰਘ ਲੋਪੋਕੇ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਅਕਾਲੀ ਆਗੂ ਸ਼ਾਮਲ ਸਨ। ਮਾਝੇ ਦੇ ਨਾਰਾਜ਼ ਅਕਾਲੀ ਆਗੂ ਅੱਜ ਦੇ ਅਕਾਲੀ ਧਰਨੇ ਵਿਚ ਸ਼ਾਮਲ ਨਹੀਂ ਹੋਏ, ਪਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਕੁਝ ਨੇੜਲੇ ਸਾਥੀ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਆਗੂ ਧਰਨੇ ਵਿਚ ਨਹੀਂ ਪੁੱਜਾ। ਇਸ ਮੌਕੇ ਅਕਾਲੀ ਕਾਰਕੁਨਾਂ ਵਾਸਤੇ ਲੰਗਰ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ