Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੇਖਵਾਂ ਦਾ ਅਸਤੀਫਾ ਮੰਗਦੇ ਅਕਾਲੀਆਂ ਬਾਰੇ ਅਕਾਲ ਤਖਤ ਵਿਖੇ ਸਿ਼ਕਾਇਤ ਕੀਤੀ ਜਾਵੇਗੀ

November 03, 2018 02:35 AM

ਗੁਰਦਾਸਪੁਰ, 2 ਨਵੰਬਰ (ਪੋਸਟ ਬਿਊਰੋ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਅਕਾਲੀ ਦਲ ਦੇ ਅੰਦਰੂਨੀ ਝਗੜੇ ਵਿੱਚ ਓਦੋਂ ਨਵਾਂ ਮੋੜ ਆ ਗਿਆ, ਜਦੋਂ ਕੱਲ੍ਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਸਮਰਥਕਾਂ ਨੇ ਸੇਵਾ ਸਿੰਘ ਸੇਖਵਾਂ ਦੇ ਨਾਲ ਖੜ੍ਹੇ ਹੋਣ ਦਾ ਐਲਾਨ ਕੀਤਾ ਅਤੇ ਨਾਲ ਹੀ ਸੇਖਵਾਂ ਦੇ ਵਿਰੋਧੀਆਂ ਨੂੰ ਸੁੱਚਾ ਸਿੰਘ ਲੰਗਾਹ ਤੇ ਕਾਂਗਰਸ ਤੋਂ ਇਲਾਵਾ ਆਪ ਪਾਰਟੀ ਦੇ ਹਮਾਇਤੀ ਦੱਸ ਕੇ ਸ੍ਰੀ ਅਕਾਲ ਤਖਤ ਨੂੰ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਸਿੱਧਵਾਂ ਨੇੜਲੇ ਇੱਕ ਹੋਟਲ 'ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਾਰਟੀ ਵਿੱਚ ਸੁਧਾਰ ਲਿਆਉਣ ਦੀ ਮੰਗ ਕਰ ਕੇ ਸੇਖਵਾਂ ਨੇ ਕੋਈ ਗਲਤੀ ਨਹੀਂ ਕੀਤੀ ਤੇ ਨਾ ਪਾਰਟੀ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਹੈ, ਪਰ ਸੇਖਵਾਂ ਦਾ ਅਸਤੀਫੇ ਮੰਗਦੇ ਆਗੂ ਖੁਦ ਕਦੇ ਅਕਾਲੀ ਦਲ ਦੇ ਸ਼ੁੱਭ ਚਿੰਤਕ ਨਹੀਂ ਰਹੇ। ਉਨ੍ਹਾਂ ਨੇ ਦੋਸ਼ ਲਾਏ ਕਿ ਇਹ ਆਗੂ ਕਾਂਗਰਸ ਅਤੇ ਆਪ ਦੇ ਨਾਲ ਸੁੱਚਾ ਸਿੰਘ ਲੰਗਾਹ ਦੇ ਸਮਰਥਕ ਹਨ।
ਸੇਖਵਾਂ ਸਮੱਰਥਕ ਇਨ੍ਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਕਾਦੀਆਂ ਹਲਕੇ ਦੀ ਜਥੇਦਾਰੀ ਲੈਣ ਦੇ ਸੁਫਨੇ ਦੇਖ ਰਹੇ ਕਈ ਆਗੂ ਸੁੱਚਾ ਸਿੰਘ ਲੰਗਾਹ ਨਾਲ ਨੇੜਤਾ ਰੱਖ ਰਹੇ ਹਨ, ਜਦੋਂ ਕਿ ਲੰਗਾਹ ਨੂੰ ਪੰਥ ਵਿੱਚੋਂ ਕੱਢਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਆਗੂਆਂ ਦੇ ਲੰਗਾਹ ਨਾਲ ਮੇਲ ਦੇ ਸਬੂਤਾਂ ਦੇ ਆਧਾਰ ਉੱਤੇ ਉਹ ਅਕਾਲ ਤਖਤ ਦੇ ਜਥੇਦਾਰ ਨੂੰ ਇਨ੍ਹਾਂ ਲੋਕਾਂ ਦੀ ਸ਼ਿਕਾਇਤ ਕਰਨਗੇ। ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਨੂੰ ਦੇਣ ਵਾਲੇ ਸ਼ਿਕਾਇਤ ਪੱਤਰ ਦੀਆਂ ਕਾਪੀਆਂ ਵੀ ਜਨਤਕ ਕੀਤੀਆਂ ਅਤੇ ਐਲਾਨ ਕੀਤਾ ਕਿ ਅਕਾਲੀ ਦਲ ਦਾ ਸੇਖਵਾਂ ਪ੍ਰਤੀ ਫੈਸਲਾ ਜਦੋ ਮਰਜ਼ੀ ਹੋਵੇ, ਪਰ ਉਹ ਹਮੇਸ਼ਾ ਸੇਖਵਾਂ ਨਾਲ ਖੜ੍ਹੇ ਰਹਿਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ