Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਦੇਸ਼ ਭੇਜੀ ਔਰਤ ਨੂੰ ਦੇਹ ਵਪਾਰ ਵਿੱਚ ਪਾਉਣ ਦੀ ਕੋਸ਼ਿਸ਼ ਕਰਨ ਵਾਲੀ ਏਜੰਟ ਵਿਰੁੱਧ ਕੇਸ

November 03, 2018 02:38 AM

ਨਵਾਂ ਸ਼ਹਿਰ, 2 ਨਵੰਬਰ (ਪੋਸਟ ਬਿਊਰੋ)- ਪਿੰਡ ਖਮਾਚੋਂ ਦੀ ਇੱਕ ਔਰਤ ਦੇ ਖਿਲਾਫ ਬੰਗਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂਅ ਉੱਤੇ ਧੋਖਾ ਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਦੋਸ਼ੀ ਏਜੰਟ 'ਤੇ ਉਸ ਨੂੰ ਵਿਦੇਸ਼ ਵਿੱਚ ਦੇਹ ਵਪਾਰ ਵਿੱਚ ਪਾਉਣ ਦੀ ਕੋਸ਼ਿਸ਼ ਦਾ ਦੋਸ਼ ਵੀ ਲਾਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਖਟਕੜਕਲਾਂ ਦੀ ਸ਼ਿਕਾਇਤ ਕਰਤਾ ਔਰਤ ਸਰੋਜ ਰਾਣੀ ਨੇ ਪੁਲਸ ਦੱਸਿਆ ਕਿ ਪਿਛਲੇ ਸਾਲ ਦੁਬਈ ਜਾਣ ਲਈ ਉਸ ਦਾ ਸੰਪਰਕ ਪਿੰਡ ਖਮਾਚੋਂ ਵਾਸੀ ਔਰਤ ਨਾਲ ਹੋਇਆ ਸੀ। ਦੋਸ਼ੀ ਔਰਤ ਨੇ ਉਸ ਨੂੰ ਦੁਬਈ ਭੇਜਣ ਬਦਲੇ ਉਸ ਤੋਂ 90 ਹਜ਼ਾਰ ਰੁਪਏ ਮੰਗੇ ਅਤੇ ਉਨ੍ਹਾਂ ਦਾ 70 ਹਜ਼ਾਰ ਦਾ ਸੌਦਾ ਹੋ ਗਿਆ। ਦੋਸ਼ੀ ਔਰਤ ਨੇ ਉਸ ਨੂੰ ਵਰਕ ਪਰਮਿਟ ਦੀ ਜਗ੍ਹਾ ਟੂਰਿਸਟ ਵੀਜ਼ਾ 'ਤੇ ਦੁਬਈ ਭੇਜ ਦਿੱਤਾ। ਉਥੇ ਉਸ ਦੇ ਨਾਲ ਕਾਫੀ ਜ਼ੁਲਮ ਹੋਇਆ। ਉਸ ਨੂੰ ਕੰਮ ਦੀ ਬਜਾਏ ਇਧਰ-ਉਧਰ ਭੇਜਿਆ ਜਾਣ ਲੱਗਾ। ਸ਼ਿਕਾਇਤ ਕਰਤਾ ਸਰੋਜ ਰਾਣੀ ਨੇ ਮੁਤਾਬਕ ਦੋਸ਼ੀ ਔਰਤ ਅੰਤਰਰਾਸ਼ਟਰੀ ਪੱਧਰ 'ਤੇ ਦੇਹ ਵਪਾਰ ਦਾ ਕੰਮ ਕਰਦੀ ਤੇ ਔਰਤਾਂ ਨੂੰ ਝੂਠ ਬੋਲ ਕੇ ਗਲਤ ਢੰਗ ਨਾਲ ਉਥੇ ਭੇਜ ਰਹੀ ਹੈ। ਇਸ ਔਰਤ ਦੇ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਜਦ ਉਨ੍ਹਾਂ ਨੇ ਭਾਰਤ ਆ ਕੇ ਆਪਣੇ ਪੈਸੇ ਮੰਗੇ ਤਾਂ ਅੱਗੋਂ ਉਸ ਨੂੰ ਧਮਕੀਆਂ ਦਿੱਤੀਆਂ ਜਾਣ ਲੱਗੀਆਂ। ਇਸ ਦੀ ਸ਼ਿਕਾਇਤ ਡੀ ਆਈ ਜੀ ਲੁਧਿਆਣਾ ਰੇਂਜ ਕੋਲ ਕੀਤੀ ਗਈ ਤਾਂ ਜ਼ਿਲ੍ਹਾ ਪੁਲਸ ਨੇ ਖਮਾਚੋਂ ਵਾਸੀ ਦੋਸ਼ੀ ਔਰਤ ਦੇ ਖਿਲਾਫ ਕੇਸ ਦਰਜ ਕੀਤਾ। ਸਰੋਜ ਰਾਣੀ ਨੇ ਦੱਸਿਆ ਕਿ ਉਸ ਨੂੰ ਦੁਬਈ ਵਿੱਚ ਸ੍ਰੀਲੰਕਾ ਦੀ ਰਹਿਣ ਵਾਲੀ ਇੱਕ ਔਰਤ ਦੇ ਕੋਲ ਪਹੁੰਚਾ ਦਿੱਤਾ ਗਿਆ। ਉਹ ਔਰਤ ਉਸ ਨੂੰ ਕਿਸੇ ਘਰ 'ਤੇ ਕੰਮ 'ਤੇ ਰੱਖਵਾਉਣ ਦੀ ਬਜਾਏ ਗਲਤ ਕੰਮਾਂ ਦੇ ਨਾਲ ਇਧਰ-ਉਧਰ ਭੇਜ ਦਿੰਦੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ