Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀਆਂ ਸੰਭਾਵਨਾਵਾਂ ਫੋਲਣ ਦੀ ਹਦਾਇਤ

November 03, 2018 02:40 AM

ਨਵੀਂ ਦਿੱਲੀ, 2 ਨਵੰਬਰ (ਪੋਸਟ ਬਿਊਰੋ)- ਕੇਂਦਰੀ ਸੂਚਨਾ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕੀਤੀ ਹੈ ਕਿ ਉਹ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀਆਂ ਸੰਭਾਵਨਾਵਾਂ ਤਲਾਸ਼ਣ। ਉਸ ਨੇ ਇਹ ਵੀ ਕਿਹਾ ਕਿ ਜੇ ਇਹ ਨਹੀਂ ਕੀਤਾ ਜਾ ਸਕਦਾ ਤਾਂ ਇਸ ਲਈ ਸਰਕਾਰ ਕੋਲ ਵਿਸਥਾਰ ਸਹਿਤ ਸਪੱਸ਼ਟੀਕਰਨ ਹੋਣਾ ਚਾਹੀਦਾ ਹੈ।
ਮਿਲੀ ਜਾਣਕਾਰੀ ਅਨੁਸਾਰ ਸੂਚਨਾ ਕਮਿਸ਼ਨ ਸ੍ਰੀਧਰ ਆਚਾਰਿਆਲੂ ਨੇ ਕਿਹਾ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਤ ਕਰਦੀ ਹੈ, ਪੈਨਸ਼ਨ ਦਿੰਦੀ ਹੈ, ਪਰ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਦੇ ਪਰਵਾਰ ਨੂੰ ਵਿੱਤੀ ਮਦਦ ਦੇਣਾ ਤਾਂ ਦੂਰ, ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਜਾਂਦਾ। ਇਹ ਕੇਸ ਇੱਕ ਆਰ ਟੀ ਆਈ ਅਰਜ਼ੀ ਨਾਲ ਜੁੜਿਆ ਹੈ, ਜਿਸ ਵਿੱਚ ਸਰਕਾਰ ਨੂੰ ਸਵਾਲ ਕੀਤਾ ਗਿਆ ਹੈ ਕਿ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ ਜਾਂ ਨਹੀਂ ਤੇ ਇਸ ਲਈ ਕਾਨੂੰਨੀ ਹੱਦਾਂ ਕੀ ਹਨ? ਭਗਤ ਸਿੰਘ ਤੇ ਉਸ ਦੇ ਕ੍ਰਾਂਤੀਕਾਰੀ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਸਾਜ਼ਿਸ਼ ਮਾਮਲੇ ਵਿੱਚ 23 ਮਾਰਚ 1931 ਨੂੰ ਬ੍ਰਿਟਿਸ਼ ਸਰਕਾਰ ਨੇ ਫਾਂਸੀ ਦੇ ਦਿੱਤੀ ਸੀ।
ਆਚਾਰਿਆਲੂ ਨੇ ਕਿਹਾ, ਕੋਟ ਲਖਪਤ ਜੇਲ੍ਹ ਵਿੱਚ ਮਾਰੇ ਗਏ ਸਰਬਜੀਤ ਸਿੰਘ ਨੂੰ ਪੰਜਾਬ ਸਰਕਾਰ ਨੇ ‘ਰਾਸ਼ਟਰੀ ਸ਼ਹੀਦ’ ਐਲਾਨ ਦਿੱਤਾ ਸੀ, ਪਰ ਭਗਤ ਸਿੰਘ ਤੇ ਹੋਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਅਖਬਾਰ 'ਚ 20 ਮਈ ਨੂੰ ਛਪੀ ਖਬਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ ਕਿਉਂਕਿ ਇਸ ਦਾ ਕਾਨੂੰਨੀ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜੀਬ ਗੱਲ ਹੈ ਕਿ ਕਾਂਗਰਸ ਤੇ ਗੈਰ ਕਾਂਗਰਸੀ ਸਰਕਾਰਾਂ ਨੇ ਮਹਾਨ ਬਹਾਦਰਾਂ ਭਗਤ ਸਿੰਘ, ਸੁਭਾਸ਼ ਚੰਦਰ ਬੋਸ ਦੀ ਅਗਵਾਈ ਵਿੱਚ ਭਾਰਤੀ ਫੌਜ ਦਾ ਹਿੱਸਾ ਰਹੇ ਲੋਕਾਂ ਅਤੇ ਹੋਰ ਕ੍ਰਾਂਤੀਕਾਰੀਆਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼