Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਹਿਸਾਰ ਦੇ ਦੋ ਵਪਾਰੀਆਂ ਨੂੰ ਗੋਲੀ ਮਾਰ ਕੇ ਡੇਢ ਲੱਖ ਰੁਪਏ ਲੁੱਟੇ

November 03, 2018 02:43 AM

ਬਹਾਦੁਰਗੜ੍ਹ, 2 ਨਵੰਬਰ (ਪੋਸਟ ਬਿਊਰੋ)- ਬਹਾਦੁਰਗੜ੍ਹ ਬਾਈਪਾਸ 'ਤੇ ਬੁੱਧਵਾਰ ਰਾਤ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਵਾਰ ਫਿਰ ਦਿੱਲੀ ਤੋਂ ਹਿਸਾਰ ਵਾਪਸ ਆ ਰਹੇ ਹਿਸਾਰ ਦੇ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ। ਮੋਹਿਤ ਅਤੇ ਵਿਕਾਸ ਨੂੰ ਗੋਲੀ ਮਾਰ ਕੇ ਕਾਰ ਦੇ ਪਿੱਛੇ ਬੈਠੇ ਆਯੁਸ਼ ਤੋਂ ਡੇਢ ਲੱਖ ਰੁਪਏ ਲੁੱਟ ਲਏ। ਗੰਭੀਰ ਹਾਲਤ ਵਿੱਚ ਇਨ੍ਹਾਂ ਨੂੰ ਇੱਕ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਜ਼ਖਮੀ ਮੋਹਿਤ ਤੋਂ 9 ਅਕਤੂਬਰ ਨੂੰ ਬਹਾਦੁਰਗੜ੍ਹ ਵਿੱਚ ਹੀ ਸਾਢੇ 15 ਲੱਖ ਰੁਪਏ ਲੁੱਟੇ ਗਏ ਸਨ। ਮੋਹਿਤ ਹਸਪਤਾਲ ਵਿੱਚ ਭਰਤੀ ਸੀ, ਤਾਂ ਉਸ ਦੀ ਮਾਂ ਦੀ ਵੀ ਮੌਤ ਹੋ ਗਈ। ਬਹਾਦੁਰਗੜ੍ਹ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦਿਵਾ ਕੇ ਪਰਵਾਰ ਉਸ ਨੂੰ ਹਿਸਾਰ ਲੈ ਗਿਆ। ਗੋਲੀ ਹਿਸਾਰ ਦੇ ਰਹਿਣ ਵਾਲੇ ਮੋਹਿਤ ਦੇ ਹੱਥ ਵਿੱਚ ਤੇ ਵਿਕਾਸ ਦੀ ਛਾਤੀ ਵਿੱਚ ਲੱਗੀ ਹੈ। ਵਿਕਾਸ ਨੂੰ ਮੇਦਾਂਤਾ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਹਿਸਾਰ ਦੀ ਏਕਤਾ ਕਲੋਨੀ ਦੇ ਵਾਸੀ ਮੋਹਿਤ ਨੇ ਪੁਲਸ ਨੂੰ ਦੱਸਿਆ ਕਿ ਉਹ ਮੋਬਾਈਲ ਸੇਲ ਪਰਚੇਜ ਦਾ ਕੰਮ ਕਰਦਾ ਹੈ। ਬੁੱਧਵਾਰ ਰਾਤ ਉਹ ਆਪਣੇ ਸਾਥੀ ਵਿਕਾਸ ਨਾਲ ਕਾਰ ਵਿੱਚ ਦਿੱਲੀ ਤੋਂ ਹਿਸਾਰ ਜਾ ਰਹੇ ਸਨ। ਪੀਰਾਗੜ੍ਹੀ ਤੋਂ ਉਸ ਦਾ ਦੋਸਤ ਹਿਸਾਰ ਦੇ ਰਹਿਣ ਵਾਲੇ ਅਤੇ ਅਗਰਬੱਤੀ ਕਾਰੋਬਾਰੀ ਆਯੁਸ਼ ਵੀ ਗੱਡੀ ਵਿੱਚ ਬੈਠ ਗਿਆ। ਉਥੋਂ ਤਿੰਨੇ ਹਿਸਾਰ ਲਈ ਨਿਕਲ ਗਏ। ਉਸ ਸਮੇਂ ਗੱਡੀ ਉਸ ਦਾ ਦੋਸਤ ਵਿਕਾਸ ਚਲਾ ਰਿਹਾ ਸੀ। ਕਰੀਬ ਸਾਢੇ ਨੌਂ ਵਜੇ ਜਦ ਤਿੰਨੇ ਬਾਈਪਾਸ ਉੱਤੇ ਪੀ ਡੀ ਐੱਮ ਦੇ ਨੇੜੇ ਪਹੁੰਚੇ ਤਾਂ ਉਸੇ ਸਮੇਂ ਬਿਨਾ ਨੰਬਰਾਂ ਦੀ ਇੱਕ ਸਫੈਦ ਰੰਗ ਦੀ ਗੱਡੀ ਉਨ੍ਹਾਂ ਦੇ ਘਰ ਦੇ ਸਾਹਮਣੇ ਆ ਗਈ। ਉਹ ਅੱਗੇ ਵਾਲੀ ਸੀਟ 'ਤੇ ਬੈਠਾ ਹੋਇਆ ਸੀ ਅਤੇ ਆਯੁਸ਼ ਪਿੱਛੇ ਵਾਲੀ ਸੀਟ 'ਤੇ ਬੈਠਾ ਹੋਇਆ ਸੀ। ਵਿਕਾਸ ਨੇ ਆਪਣੀ ਕਾਰ ਨੂੰ ਉਸ ਗੱਡੀ ਤੋਂ ਅੱਗੇ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਦੂਸਰੀ ਗੱਡੀ ਦੇ ਡਰਾਈਵਰ ਨੇ ਆਪਣੀ ਗੱਡੀ ਨੂੰ ਸਾਹਮਣੇ ਤੋਂ ਨਹੀਂ ਹਟਾਇਆ। ਤਿੰਨ ਬਦਮਾਸ਼ਾਂ ਨੇ ਉਤਰ ਕੇ ਫਾਇਰ ਕਰ ਦਿੱਤੇ ਅਤੇ ਡੇਢ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਐੱਸ ਐੱਸ ਪੀ ਸ਼ਸ਼ਾਂਕ ਕੁਮਾਰ ਸਾਵਨ ਦਾ ਕਹਿਣਾ ਹੈ ਕਿ ਦੋਵਾਂ ਘਟਨਾਵਾਂ ਨੂੰ ਜੋੜ ਕੇ ਦੇਖਿਆ ਜਾ ਰਿਹਾ ਹੈ। ਉਥੇ ਹੀ ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਏਗਾ। ਇਸ ਦੇ ਲਈ ਪੁਲਸ ਦੀ ਟੀਮ ਗਠਿਤ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ