Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਤਿੰਨ ਪੁਲਸੀਆਂ ਨੂੰ ਤਸਕਰੀ ਕੇਸ ਵਿੱਚ ਫਸਾਉਣ ਵਾਲੇ ਅਫਸਰਾਂ ਵਿਰੁੱਧ ਕਾਰਵਾਈ ਦੇ ਹੁਕਮ

November 05, 2018 07:27 AM

ਮੋਗਾ, 4 ਨਵੰਬਰ (ਪੋਸਟ ਬਿਊਰੋ)- ਪੁਲਸ ਅਫਸਰਾਂ ਵੱਲੋਂ ਆਪਣੇ ਤਿੰਨ ਪੁਲਸ ਮੁਲਾਜ਼ਮਾਂ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਫਸਾਉਣ ਦੇ ਦੋਸ਼ ਵਿੱਚ ਅਦਾਲਤ ਨੇ ਪੁਲਸ ਨੂੰ ਕਾਰਵਾਈ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਥਾਣਾ ਬਾਘਾ ਪੁਰਾਣਾ ਪੁਲਸ ਵੱਲੋਂ ਛੇ ਸਤੰਬਰ 2013 ਨੂੰ ਦਰਜ ਕੇਸ ਦੇ ਅਨੁਸਾਰ ਓਦੋਂ ਐੱਸ ਐੱਚ ਓ ਅਮਰਜੀਤ ਸਿੰਘ ਨੇ ਰਾਤ 11 ਵਜੇ ਨੱਥੂਵਾਲਾ ਗਰਬੀ ਚੌਕ ਵਿੱਚ ਛਾਪੇ ਦੌਰਾਨ 1.68 ਕੁਇੰਟਲ ਚੂਰਾ ਪੋਸਤ, 66 ਬੋਤਲਾਂ ਸ਼ਰਾਬ ਅਤੇ 46 ਹਜ਼ਾਰ ਰੁਪਏ ਫੜੇ ਸਨ। ਥਾਣਾ ਬਾਘਾ ਪੁਰਾਣਾ ਵਿੱਚ ਚੌਕੀ ਇੰਚਾਰਜ ਏ ਐਸ ਆਈ ਜਰਨੈਲ ਸਿੰਘ, ਮੁਨਸ਼ੀ ਜਸਵੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਹੌਲਦਾਰ ਦਵਿੰਦਰ ਸਿੰਘ ਭੱਜ ਗਿਆ ਸੀ। ਪੁਲਸ ਨੇ ਤਿੰਨਾਂ ਉੱਤੇ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ, ਪਰ ਕੋਰਟ ਨੇ 21 ਸਤੰਬਰ ਨੂੰ ਤਿੰਨਾਂ ਮੁਲਾਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਦੇ ਦਿੱਤਾ। ਜੱਜ ਨੇ ਜਜਮੈਂਟ ਵਿੱਚ ਲਿਖਿਆ ਕਿ ਪੁਲਸ ਅਫਸਰਾਂ ਨੇ ਬਦਨੀਤ ਨਾਲ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਇਨ੍ਹਾਂ ਨੂੰ ਫਸਾਇਆ ਸੀ। ਦੋ ਜਣਿਆਂ ਨੂੰ 180 ਦਿਨ ਤੋਂ ਵੱਧ ਜੇਲ੍ਹ ਵਿੱਚ ਬਿਤਾਉਣੇ ਪਏ ਸਨ। ਇਸ ਦੇ ਨਾਲ ਕੋਰਟ ਨੇ ਐੱਸ ਐੱਸ ਪੀ ਮੋਗਾ ਨੂੰ ਹੁਕਮ ਦਿੱਤੇ ਸਨ ਕਿ ਇੱਕ ਨਵੰਬਰ 2018 ਤੱਕ ਕੇਸ ਨਾਲ ਜੁੜੇ ਜਾਂਚ ਅਧਿਕਾਰੀ, ਉਨ੍ਹਾਂ ਦੀ ਟੀਮ ਅਤੇ ਸੰਬੰਧਤ ਸੀਨੀਅਰ ਅਫਸਰ ਉੱਤੇ ਕਾਰਵਾਈ ਕਰ ਕੇ ਅਦਾਲਤ ਨੂੰ ਰਿਪੋਰਟ ਪੇਸ਼ ਕਰਨ। ਐੱਸ ਐੱਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕੇਸ ਉਲਝਣ ਵਾਲਾ ਹੈ। ਇਸ ਦੀ ਨਿਰਪੱਖਤਾ ਨਾਲ ਜਾਂਚ ਕਰ ਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ। ਅਦਾਲਤ ਨੇ ਦੋ ਮਹੀਨੇ ਦਾ ਸਮਾਂ ਦਿੱਤਾ ਹੈ। ਅਗਲੀ ਸੁਣਵਾਈ ਪੰਜ ਜਨਵਰੀ 2019 ਨੂੰ ਹੋਵੇਗੀ। ਐੱਸ ਪੀ (ਡੀ) ਵਜ਼ੀਰ ਸਿੰਘ ਖਹਿਰਾ ਇਸ ਕੇਸ ਦੀ ਜਾਂਚ ਕਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ