Welcome to Canadian Punjabi Post
Follow us on

27

March 2019
ਪੰਜਾਬ

ਆਪਸੀ ਰੰਜਿਸ਼ ਦੇ ਕਾਰਨ ਮੇਲੇ ਤੋਂ ਮੁੜਦੇ ਨੌਜਵਾਨ ਦਾ ਕਤਲ

November 05, 2018 07:30 AM

ਗੁਰਦਾਸਪੁਰ, 4 ਨਵੰਬਰ (ਪੋਸਟ ਬਿਊਰੋ)- ਨੇੜਲੇ ਕਸਬੇ ਜੌੜਾ ਛੱਤਰਾਂ ਵਿੱਚ ਚੱਲਦੇ ਧਾਰਮਿਕ ਜੋੜ ਮੇਲੇ ਵਿੱਚ ਦੋ ਧਿਰਾਂ ਦੇ ਮਾਮੂਲੀ ਝਗੜੇ ਤੋਂ ਕੁਝ ਦੇਰ ਬਅਦ ਇਸ ਰੰਜ਼ਿਸ਼ ਦੇ ਕਾਰਨ ਕੁਝ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਕਰਮਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਪਿੰਡ ਜੌੜਾ ਛੱਤਰਾਂ ਦਾ ਰਹਿਣ ਵਾਲਾ ਪੇਸ਼ੇ ਵਜੋਂ ਅਧਿਆਪਕ ਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਪਿੰਡ ਵਿੱਚ ਚੱਲਦੇ ਮੇਲੇ ਵਿੱਚ ਆਇਆ ਤਾਂ ਕੁਝ ਨੌਜਵਾਨਾਂ ਓਂਕਾਰ ਸਿੰਘ ਆਦਿ ਨਾਲ ਉਸ ਦੀ ਬਹਿਸ ਹੋ ਗਈ। ਬਾਅਦ ਵਿੱਚ ਕਰਮਜੀਤ ਸਿੰਘ ਨੂੰ ਘਰ ਮੁੜਦੇ ਸਮੇਂ ਓਂਕਾਰ ਸਿੰਘ ਤੇ ਉਸ ਦੇ ਸਾਥੀਆਂ ਨੇ ਘੇਰ ਕੇ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਛਾਤੀ ਵਿੱਚ ਕਈ ਵਾਰ ਕੀਤੇ, ਜਿਸ ਕਾਰਨ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਕਰਮਜੀਤ ਸਿੰਘ ਦਮ ਤੋੜ ਗਿਆ। ਇਸ ਘਟਨਾ ਦੀ ਸੂਚਨਾ ਪਾ ਕੇ ਜੋੜਾ ਛੱਤਰਾਂ ਦੇ ਚੌਕੀ ਇੰਚਾਰਜ ਗੁਰਨਾਮ ਸਿੰਘ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੇ ਸਹਿਯੋਗ ਨਾਲ ਦੋਸ਼ੀ ਓਂਕਾਰ ਸਿੰਘ ਨੂੰ ਮੌਕੇ 'ਤੇ ਕਾਬੂ ਕਰ ਲਿਆ, ਪਰ ਉਸ ਦੇ ਬਾਕੀ ਸਾਥੀ ਘਟਨਾ ਵਾਲੀ ਥਾਂ ਤੋਂ ਭੱਜ ਗਏ। ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਓਂਕਾਰ ਸਿੰਘ ਅਤੇ ਉਸ ਦੇ ਚਾਰ ਸਾਥੀਆਂ 'ਤੇ ਕਤਲ ਦਾ ਕੇਸ ਦਰਜ ਕੀਤਾ ਹੈ। ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਕੀ ਕਾਤਲਾਂ ਨੂੰ ਵੀ ਗ੍ਰਿਫਤਾਰ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਗੋਲੀਕਾਂਡ ਮਾਮਲਾ : ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਫਿਰ ਦੋ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ
ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਵਿਰੁੱਧ ਹਾਈ ਕੋਰਟ ਵਲੋਂ ਵਾਰੰਟ ਜਾਰੀ, ਤੇ ਫਿਰ ਰੱਦ
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚਾਚਾ ਕੁੰਵਰ ਦਵਿੰਦਰ ਸਿੰਘ ਦਾ ਦਿਹਾਂਤ
ਯੂਥ ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ
ਧੀ ਦਾ ਕਾਤਲ ਫਰਾਰ ਹਵਾਲਾਤੀ ਮੇਜਰ ਸਿੰਘ ਗ੍ਰਿਫਤਾਰ
ਅੰਮ੍ਰਿਤਸਰ ਹਵਾਈ ਅੱਡੇ ਉੱਤੇ 32.98 ਲੱਖ ਦਾ ਸੋਨਾ ਜ਼ਬਤ
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ‘ਸਿਟ' ਵੱਲੋਂ ਨਵੇਂ ਸਬੂਤ ਪੇਸ਼
ਕਾਂਗਰਸ ਆਗੂ ਦੂਲੋ ਨੇ ਕਿਹਾ : ਪੰਜਾਬ ਵਿੱਚ ਮੰਤਰੀ, ਪੁਲਸ ਅਤੇ ਤਸਕਰਾਂ ਦੀ ਮਿਲੀਭੁਗਤ ਨਾਲ ਨਸ਼ਾ ਵਿਕਦੈ
ਤਿੰਨ ਨਵੇਂ ਸੈਨਿਕ ਸਕੂਲਾਂ `ਚ ਦਾਖਲੇ ਲਈ ਅਰਜ਼ੀਆਂ ਮੰਗੀਆਂ, ਦਾਖਲਾ ਪ੍ਰੀਖਿਆ 29 ਅਪਰੈਲ ਨੂੰ ਹੋਵੇਗੀ
ਪੁਲਸ ਹਿਰਾਸਤ ਵਿੱਚੋਂ ਭੱਜੇ ਕੈਦੀ ਵੱਲੋਂ ਪਤਨੀ ਤੇ ਧੀ ਦਾ ਕਤਲ