Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੱਚੇ ਸੌਦੇ ਵਾਲੇ ਡੇਰਾ ਮੁਖੀ ਦਾ ਚੇਲਾ ਚਮਕੌਰ ਸਿੰਘ ਜ਼ੀਰਕਪੁਰ ਤੋਂ ਗ੍ਰਿਫਤਾਰ

November 05, 2018 07:35 AM

ਪੰਚਕੂਲਾ, 4 ਨਵੰਬਰ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਸਾਧਵੀ ਬਲਾਤਕਾਰ ਕੇਸ ਵਿੱਚ ਪੰਚਕੂਲਾ ਵਿੱਚ ਹਰਿਆਣਾ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਸ ਨੂੰ ਭਜਾਉਣ ਦੀ ਕੋਸ਼ਿਸ਼ ਦੇ ਕੇਸ ਬਣੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਡੇਰਾ ਮੁਖੀ ਦੇ ਸੁਰੱਖਿਆ ਗਾਰਡ ਚਮਕੌਰ ਸਿੰਘ ਨੂੰ ਪਟਿਆਲਾ ਰੋਡ ਜ਼ੀਰਕਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਚਮਕੌਰ ਸਿੰਘ ਡੇਰਾ ਮੁਖੀ ਦੀ ਨਿੱਜੀ ਸੁਰੱਖਿਆ ਵਿੱਚ ਤੈਨਾਤ ਸੀ ਅਤੇ ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਵਾਸੀ ਹੈ।
ਮਿਲੀ ਜਾਣਕਾਰੀ ਅਨੁਸਾਰ ਚਮਕੌਰ ਸਿੰਘ ਉਤੇ ਪੰਚਕੂਲਾ ਦੇ ਸੈਕਟਰ ਪੰਜ ਦੇ ਥਾਣੇ ਵਿੱਚ ਦਰਜ ਕੇਸ ਦੇ ਤਹਿਤ ਡੇਰਾ ਮੁਖੀ ਰਾਮ ਰਹੀਮ ਸਿੰਘ ਨੂੰ ਅਦਾਲਤ ਤੋਂ ਭਜਾਉਣ ਦੀ ਕੋਸ਼ਿਸ਼ ਕਰਨ ਅਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੈ। ਐੱਸ ਆਈ ਟੀ ਵੱਲੋਂ ਚਮਕੌਰ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਰਨਣ ਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ ਵਿੱਚ ਸੀ ਬੀ ਆਈ ਅਦਾਲਤ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਚਮਕੌਰ ਸਿੰਘ ਡੇਰਾ ਸਿਰਸਾ ਮੁਖੀ ਦਾ ਨਿੱਜੀ ਸੁਰੱਖਿਆ ਇੰਚਾਰਜ ਸੀ। ਓਦੋਂ ਰਾਮ ਰਹੀਮ ਨੂੰ ਅਦਾਲਤ ਤੋਂ ਭਜਾਉਣ ਦੀ ਤਿਆਰੀ ਸੀ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲੱਗ ਸਕਦਾ ਹੈ ਕਿ ਡੇਰਾ ਮੁਖੀ ਨਾਲ ਆਈਆਂ ਗੱਡੀਆਂ ਵਿੱਚ ਭਾਰੀ ਮਾਤਰਾ ਵਿੱਚ ਘਾਤਕ ਸਮੱਗਰੀ ਅਤੇ ਬੰਦੂਕਾਂ ਸਨ। ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਰਵਾਨਾ ਕਰਦੇ ਸਮੇਂ ਵੀ ਉਸ ਦੇ ਸੁਰੱਖਿਆ ਗਾਰਡਾਂ ਨੇ ਉਸ ਨੂੰ ਪੁਲਸ ਤੋਂ ਛੁਡਾ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼