Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਆਪ ਪਾਰਟੀ ਤੇ ਭਾਜਪਾ ਆਗੂਆਂ ਦੀ ਹੱਥੋਪਾਈ ਦੌਰਾਨ ਦਿੱਲੀ ਦੇ ਸਿਗਨੇਚਰ ਬ੍ਰਿਜ ਦਾ ਉਦਘਾਟਨ

November 05, 2018 08:03 AM

ਨਵੀਂ ਦਿੱਲੀ, 4 ਨਵੰਬਰ, (ਪੋਸਟ ਬਿਊਰੋ)- ਦਿੱਲੀ ਵਿੱਚ ਜਮਨਾ ਦਰਿਆ ਦੇ ਨਵੇਂ ਬਣੇ ਸਿਗਨੇਚਰ ਬ੍ਰਿਜ ਦਾ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਦਘਾਟਨ ਕੀਤਾ। ਇਸ ਦੌਰਾਨ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਦੀ ਹੱਥੋਪਾਈ ਵੀ ਹੋ ਗਈ। ਮੌਕੇ `ਤੇ ਪੁਲਸ ਵੀ ਸੀ। ਇਕ ਵੀਡੀਓ `ਚ ਮਨੋਜ ਤਿਵਾੜੀ ਇੱਕ ਆਪ ਪਾਰਟੀ ਵਰਕਰ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ ਤੇ ਪੁਲਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਆਗੂ ਪੁਲਸ ਤੋਂ ਆਪਣਾ ਹੱਥ ਛੁਡਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਹੱਥੋਪਾਈ ਦੀ ਘਟਨਾ ਪਿੱਛੋਂ ਮਨੋਜ ਤਿਵਾੜੀ ਨੇ ਕਿਹਾ ਕਿ ਕਈ ਸਾਲਾਂ ਤੋਂ ਰੁਕੇ ਹੋਏ ਪੁਲ ਦੀ ਉਸਾਰੀ ਦੇ ਕੰਮ ਨੂੰ ਮੈਂ ਆਪਣੇ ਚੋਣ ਖੇਤਰ `ਚ ਸ਼ੁਰੂ ਕਰਾਇਆ ਤੇ ਅਰਵਿੰਦ ਕੇਜਰੀਵਾਲ ਨੇ ਇਸ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਦਘਾਟਨ ਪ੍ਰੋਗਰਾਮ ਦਾ ਸੱਦਾ ਮਿਲਿਆ ਸੀ, ਮੈਂ ਪਾਰਲੀਮੈਂਟ ਮੈਂਬਰ ਹਾਂ ਤਾਂ ਕੀ ਪਰੇਸ਼ਾਨੀ ਹੈ, ਮੈਂ ਕੋਈ ਅਪਰਾਧੀ ਹਾਂ, ਪੁਲਸ ਮੈਨੂੰ ਕਿਉਂ ਘੇਰ ਰਹੀ ਹੈ। ਮੈਂ ਇੱਥੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਤੇ ਪੁਲਸ ਨੇ ਮੇਰੇ ਨਾਲ ਦੁਰ-ਵਿਹਾਰ ਕੀਤਾ ਹੈ। ਤਿਵਾੜੀ ਨੇ ਕਿਹਾ ਕਿ ਉਦਘਾਟਨ ਦੀ ਪ੍ਰਤੀਕਿਰਿਆ ਹੋਣ ਤੱਕ ਮੈਂ ਇੱਥੇ ਹਾਂ, ਸਿਰਫ ਮੁੱਖ ਮੰਤਰੀ ਨੂੰ ਇਕ ਬੁੱਕੇ ਦੇਵਾਂਗਾ ਕਿ ਤੁਹਾਨੂੰ ਹੋਰਨਾਂ ਦੇ ਕੀਤੇ ਕੰਮ ਦਾ ਫੀਤਾ ਕੱਟ ਦੇ ਕੇ ਕਿੰਨ੍ਹੀ ਖੁਸ਼ ਹੁੰਦੀ ਹੈ। ਤਿਵਾੜੀ ਨੇ ਕਿਹਾ ਕਿ ਕੁਝ ਪੁਲਸ ਵਾਲਿਆਂ ਨੇ ਅਰਵਿੰਦ ਕੇਜਰੀਵਾਲ ਦੇ ਕਹੇ ਉੱਤੇ ਮੇਰੇ ਨਾਲ ਧੱਕਾ ਮੁੱਕੀ ਕੀਤੀ ਹੈ। ਉਨ੍ਹਾਂ ਲੋਕਾਂ ਦੀ ਪਛਾਣ ਹੋ ਗਈ ਹੈ। ਮੇਰੇ ਉੱਤੇ ਸਿਰਫ ਐਡੀਸ਼ਨਲ ਡੀ ਸੀ ਪੀ ਮੀਣਾ ਦੋਸ਼ ਲਾ ਰਹੇ ਹਨ। ਇਨ੍ਹਾਂ ਨੂੰ ਚਾਰ ਦਿਨਾਂ ਵਿੱਚ ਦੱਸਾਂਗਾ ਕਿ ਪੁਲਸ ਕੀ ਹੁੰਦੀ ਹੈ। ਤਿਵਾੜੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਉੱਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਮੰਚ `ਤੋਂ ਧੱਕਾ ਦੇ ਕੇ ਮੈਨੂੰ ਹੇਠਾਂ ਸੁੱਟਣ ਦਾ ਯਤਨ ਕੀਤਾ ਹੈ।
ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਨੇਤਾ ਦਲੀਪ ਪਾਂਡੇ ਨੇ ਕਿਹਾ ਕਿ ਹਜ਼ਾਰਾਂ ਲੋਕ ਇੱਥੇ ਬਿਨਾਂ ਸੱਦੇ ਤੋਂ ਆਏ ਸਨ, ਮਨੋਜ ਤਿਵਾੜੀ ਖੁਦ ਨੂੰ ਵੀ ਆਈ ਪੀ ਸਮਝਦੇ ਹਨ, ਨਾਲ ਗੁੰਡਾਗਰਦੀ ਕਰਦੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ