Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਸਵੀਡਨ ਦੇ ਸ਼ਹਿਰ ਗੋਟੇਬਾਰਗ `ਚ ਗੋਲੀਆਂ ਚੱਲਣ ਨਾਲ 7 ਜ਼ਖਮੀ

November 05, 2018 08:05 AM

ਹੇਲਸਿੰਕੀ, 4 ਨਵੰਬਰ, (ਪੋਸਟ ਬਿਊਰੋ)- ਸੰਸਾਰ ਦਾ ਅਮਨ ਪਸੰਦ ਦੇਸ਼ ਗਿਣੇ ਜਾਂਦੇ ਸਵੀਡਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਗੋਟੇਬਾਰਗ ਨੇੜੇ ਅੱਜ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿਚ 7 ਲੋਕ ਜ਼ਖਮੀ ਹੋ ਗਏ ਅਤੇ ਪੁਲਸ ਨੇ ਇਸ ਸਿਲਸਿਲੇ ਵਿਚ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਸ਼ੁਰੂ ਦੀ ਜਾਂਚ ਵਿਚ ਪੁਲਸ ਦੀ ਰਾਏ ਹੈ ਕਿ ਇਹ ਗੈਂਗਵਾਰ ਦਾ ਕੇਸ ਹੋ ਸਕਦਾ ਹੈ। ਪੁਲਸ ਮੁਤਾਬਕ ਪੈਟਰੋਲ ਟੀਮ ਸ਼ਨੀਵਾਰ ਸ਼ਾਮ ਜਦੋਂ ਗੋਟੇਬਾਰਗ ਦੇ ਦੱਖਣ-ਪੂਰਬੀ ਵਿਚ ਮਾਲਨਿਕ ਵਿਖੇ ਗਈ ਤਾਂ ਉਥੇ ਇਕ ਮਨੋਰੰਜਨ ਕੇਂਦਰ ਦੇ ਬਾਹਰ ਹੋਈ ਗੋਲੀਬਾਰੀ ਮਗਰੋਂ ਕਈ ਜ਼ਖਮੀ ਲੋਕ ਮਿਲੇ। ਗੋਲੀਬਾਰੀ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗਾ, ਪਰ ਕਤਲ ਦੀ ਕੋਸ਼ਿਸ਼ ਮੰਨ ਕੇ ਜਾਂਚ ਕੀਤੀ ਜਾ ਰਹੀ ਹੈ। ਗੋਟੇਬਾਰਗਸ ਪੋਸਟੇਨ ਅਖਬਾਰ ਮੁਤਾਬਕ ਜ਼ਖਮੀ ਹੋਏ ਕਈ ਲੋਕਾਂ ਦੇ ਸਬੰਧ ਹੇਲਸ ਏਂਜਲਸ ਬਾਈਕਰ ਗੈਂਗ ਨਾਲ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਦੇਸ਼ ਵਿਚ ਜਥੇਬੰਦ ਅਪਰਾਧ ਦੀਆਂ ਗਤੀਵਿਧੀਆਂ ਵਧ ਗਈਆਂ ਹਨ ਅਤੇ ਦੇਸ਼ ਦੇ ਤਿੰਨ ਵੱਡੇ ਸ਼ਹਿਰਾਂ ਸਟਾਕਹੋਮ, ਗੋਟੇਬਾਰਗ ਅਤੇ ਮੈਲਮੋ ਵਿਚ ਅਪਰਾਧੀ ਗਰੁੱਪਾਂ ਵਲੋਂ ਗੋਲੀਬਾਰੀ ਦੀਆਂ ਕਈ ਵਾਰਦਾਤਾਂ ਹੋਈਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ