Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਕੈਨੇਡੀਅਨਾਂ ਦੀ ਪ੍ਰਾਈਵੇਸੀ ਦੀ ਕਦਰ ਕਰੇ ਲਿਬਰਲ ਸਰਕਾਰ : ਐਲਬਸ

November 05, 2018 08:12 AM

ਓਟਵਾ, 4 ਨਵੰਬਰ (ਪੋਸਟ ਬਿਊਰੋ) : ਇਨੋਵੇਸ਼ਨ, ਸਾਇੰਸ ਐਂਡ ਇਕਨਾਮਿਕ ਡਿਵੈਲਪਮੈਂਟ ਐਂਡ ਇੰਟਰਨਲ ਟਰੇਡ ਲਈ ਕੰਜ਼ਰਵੇਟਿਵ ਸ਼ੈਡੋ ਮੰਤਰੀ ਡੈਨ ਐਲਬਸ ਵੱਲੋਂ ਬਿਆਨ ਜਾਰੀ ਕਰਕੇ ਆਖਿਆ ਗਿਆ ਕਿ ਟਰੂਡੋ ਸਰਕਾਰ ਕੈਨੇਡੀਅਨਾਂ ਦੀ ਨਿਜੀ ਵਿੱਤੀ ਜਾਣਕਾਰੀ ਹਾਸਲ ਕਰਨ ਦੀ ਯੋਜਨਾ ਬਣਾ ਕੇ ਸਹੀ ਨਹੀਂ ਕਰ ਰਹੀ।
ਉਨ੍ਹਾਂ ਆਖਿਆ ਕਿ ਕੈਨੇਡੀਅਨਾਂ ਦੀ ਨਿਜੀ ਵਿੱਤੀ ਜਾਣਕਾਰੀ ਉਨ੍ਹਾਂ ਨਾਲ ਸਬੰਧਤ ਹੈ ਤੇ ਇਹ ਜਾਨਣ ਦਾ ਉਨ੍ਹਾਂ ਨੂੰ ਪੂਰਾ ਹੱਕ ਹੈ ਕਿ ਇਸ ਤੱਕ ਕੋਈ ਕਦੋਂ ਪਹੁੰਚ ਕਰ ਰਿਹਾ ਹੈ ਤੇ ਕਿਉਂ? ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਪ੍ਰਸਤਾਵਿਤ ਨਵੇਂ ਪਰਸਨਲ ਇਨਫਰਮੇਸ਼ਨ ਬੈਂਕ ਰਾਹੀਂ ਕੈਨੇਡੀਅਨਾਂ ਦੀ ਨਿਜੀ ਜਿ਼ੰਦਗੀ ਵਿੱਚ ਖਾਹਮਖਾਹ ਦਖਲ ਦੇ ਕੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੀ ਯੋਜਨਾ ਉਲੀਕੀ ਜਾ ਰਹੀ ਹੈ।
ਐਲਬਸ ਨੇ ਆਖਿਆ ਕਿ ਬੜੀ ਹੀ ਮੰਦਭਾਗੀ ਗੱਲ ਹੈ ਕਿ ਟਰੂਡੋ ਦੀ ਅਗਵਾਈ ਵਿੱਚ ਲਿਬਰਲ ਚੀਨ ਦੀ ਟੈਲੀਕੌਮ ਕੰਪਨੀ ਹਿਊਵੇਈ ਦੇ 5ਜੀ ਮੋਬਾਈਲ ਨੈੱਟਵਰਕ ਉੱਤੇ ਪਾਬੰਦੀ ਲਾਉਣ ਤੋਂ ਇਨਕਾਰ ਕਰਕੇ ਪਹਿਲਾਂ ਹੀ ਕੈਨੇਡੀਅਨਾਂ ਦੀ ਪ੍ਰਾਈਵੇਸੀ ਨਾਲ ਖਿਲਵਾੜ ਕਰ ਚੁੱਕੇ ਹਨ। ਇਸ ਕੰਪਨੀ ਨੂੰ ਕੈਨੇਡਾ ਦੇ ਖੁਫੀਆ ਭਾਈਵਾਲ ਕੌਮੀ ਸਕਿਊਰਿਟੀ ਲਈ ਖਤਰਾ ਦੱਸ ਚੁੱਕੇ ਹਨ। ਹੁਣ ਕੈਨੇਡਾ ਸਰਕਾਰ ਇਹ ਮੰਗ ਕਰ ਰਹੀ ਹੈ ਕਿ ਬੈਂਕ ਤੇ ਕ੍ਰੈਡਿਟ ਕਾਰਡ ਕੰਪਨੀਆਂ ਕੈਨੇਡੀਅਨਾਂ ਦੀ ਰਜ਼ਾਮੰਦੀ ਤੋਂ ਬਿਨਾਂ ਹੀ ਉਨ੍ਹਾਂ ਦੀ ਨਿਜੀ ਵਿੱਤੀ ਜਾਣਕਾਰੀ ਉਨ੍ਹਾਂ ਨੂੰ ਮੁਹੱਈਆ ਕਰਵਾਉਣ।
ਉਨ੍ਹਾਂ ਅੱਗੇ ਆਖਿਆ ਕਿ ਕੈਨੇਡੀਅਨਾਂ ਦੀ ਨਿਜੀ ਜਾਣਕਾਰੀ ਦੀ ਹਿਫਾਜ਼ਤ ਕਰਨ ਵਿੱਚ ਸਰਕਾਰ ਦੀ ਅਹਿਮ ਭੂਮਿਕਾ ਹੋਣੀ ਚਾਹੀਦੀ ਹੈ। ਕੈਨੇਡਾ ਦੇ ਕੰਜ਼ਰਵੇਟਿਵਾਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਮੰਗ ਕੀਤੀ ਜਾਂਦੀ ਹੈ ਕਿ ਕੈਨੇਡੀਅਨਾਂ ਦੀ ਨਿਜਤਾ ਖਾਤਰ ਇਸ ਪ੍ਰਸਤਾਵ ਨੂੰ ਅੱਗੇ ਨਾ ਵਧਾਇਆ ਜਾਵੇ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ