Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਖਸ਼ੋਗੀ ਦੇ ਪੁੱਤਰ ਨੇ ਸਾਊਦੀ ਅਰਬ ਤੋਂ ਪਿਤਾ ਦੀ ਲਾਸ਼ ਮੰਗੀ

November 06, 2018 06:03 AM

ਵਾਸ਼ਿੰਗਟਨ, 5 ਨਵੰਬਰ (ਪੋਸਟ ਬਿਊਰੋ)- ਸਊਦੀ ਅਰਬ ਦੇ ਤੁਰਕੀ ਵਾਲੇ ਕੌਂਸਲੇਟ ਵਿੱਚ ਮਾਰ ਦਿੱਤੇ ਗਏ ਪੱਤਰਕਾਰ ਜਮਾਲ ਖਸ਼ੋਗੀ ਦੇ ਪੁੱਤਰਾਂ ਨੇ ਸਊਦੀ ਅਰਬ ਦੇ ਅਧਿਕਾਰੀਆਂ ਤੋਂ ਅਪਣੇ ਪਿਤਾ ਦੀ ਲਾਸ਼ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦਾ ਪਰਵਾਰ ਯੋਗ ਤਰੀਕੇ ਨਾਲ ਉਨ੍ਹਾਂ ਦੀ ਮੌਤ ਦਾ ਸੋਗ ਮਨਾ ਸਕੇ।
ਤੁਰਕੀ ਵਿਚ ਦੋ ਅਕਤੂਬਰ ਨੂੰ ਸਊਦੀ ਅਰਬ ਦੀ ਇਕ ਟੀਮ ਨੇ ਦੇਸ਼ ਦੇ ਵਪਾਰ ਕੌਂਸਲੇਟ ਦੇ ਅੰਦਰ ਖਸ਼ੋਗੀ ਦੀ ਹੱਤਿਆ ਕਰ ਦਿਤੀ ਸੀ। ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ਕਿ ਇਸ ਹੱਤਿਆ ਦਾ ਆਦੇਸ਼ ਸਊਦੀ ਅਰਬ ਸਰਕਾਰ ਦੇ ‘ਉੱਛ ਪੱਧਰ` ਅਫਸਰਾਂ ਨੇ ਦਿਤਾ ਸੀ। ਖਸ਼ੋਗੀ ਦੇ ਪੁੱਤਰ ਅਬਦੁੱਲਾ ਖਸ਼ੋਗੀ ਨੇ ਵਾਸ਼ਿੰਗਟਨ ਦੇ ਅਮਰੀਕੀ ਟੈਲੀਵਿਜਨ ਨੈੱਟਵਰਕ ਨੂੰ ਦੱਸਿਆ ਕਿ ‘ਮੈਨੂੰ ਉਂਮੀਦ ਹੈ ਕਿ ਜੋ ਕੁਝ ਵੀ ਹੋਇਆ, ਉਹ ਉਨ੍ਹਾਂ ਲਈ ਦੁਖਦਾਈ ਨਹੀਂ ਰਿਹਾ ਹੋਣਾ ਜਾਂ ਇਹ ਜਲਦਬਾਜੀ ਵਿਚ ਹੋਇਆ ਹੋਵੇਗਾ ਜਾਂ ਉਨ੍ਹਾਂ ਨੂੰ ਸ਼ਾਂਤੀਪੂਰਨ ਮੌਤ ਮਿਲੀ ਹੋਵੇਗੀ’ ਉਨ੍ਹਾਂ ਦੇ ਭਰਾ ਸਾਲੇਹ ਨੇ ਕਿਹਾ ਕਿ ‘ਇਸ ਸਮੇਂ ਅਸੀਂ ਸਿਰਫ ਇਹ ਚਾਹੁੰਦੇ ਹਾਂ ਕਿ ਅਸੀ ਉਨ੍ਹਾਂ ਦੇ ਪੂਰੇ ਪਰਵਾਰ ਨਾਲ ਮਦੀਨੇ ਦੇ ਅਲ ਬਾਕੀ ਵਿਚ ਉਨ੍ਹਾਂ ਨੂੰ ਹਵਾਲੇ-ਏ-ਮਿੱਟੀ ਕਰ ਸਕੀਏ।` ਉਨ੍ਹਾਂ ਨੇ ਕਿਹਾ, ‘ਮੈਂ ਇਸ ਬਾਰੇ ਸਊਦੀ ਅਰਬ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਮੈਨੂੰ ਆਸ ਹੈ ਕਿ ਇਹ ਛੇਤੀ ਹੋ ਜਾਵੇਗਾ।` ਤੁਰਕੀ ਦੇ ਮੁੱਖ ਵਕੀਲ ਨੇ ਹਾਲ ਵਿਚ ਕਿਹਾ ਸੀ ਕਿ ਖਸ਼ੋਗੀ ਜਦੋਂ ਹੀ ਵਪਾਰ ਕੌਂਸਲੇਟ ਦੇ ਅੰਦਰ ਪੁੱਜੇ, ਉਨ੍ਹਾਂ ਦਾ ਗਲ ਘੁੱਟ ਦਿਤਾ ਗਿਆ। ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਲਾਸ਼ ਦੇ ਟੁਕੜੇ ਕੀਤੇ ਗਏ ਸਨ। ਤੁਰਕੀ ਦੇ ਰਾਸ਼ਟਰਪਤੀ ਰਜ਼ਬ ਤਇਬ ਐਰਦੋਆਨ ਦੇ ਸਲਾਹਕਾਰ ਯਾਸਿਨ ਆਕਤੇ ਨੇ ਸ਼ੁੱਕਰਵਾਰ ਇੱਕ ਲੇਖ ਵਿਚ ਸ਼ੱਕ ਕੀਤਾ ਕਿ ਹੋ ਸਕਦਾ ਹੈ ਕਿ ਉਨ੍ਹਾਂ ਦੀ ਲਾਸ਼ ਤੇਜ਼ਾਬ ਵਿਚ ਖਤਮ ਕਰ ਦਿਤੀ ਹੋਵੇ ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ