Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਸਾਊਦੀ ਅਰਬ ਵਿੱਚ ਅਰਬਪਤੀ ਪ੍ਰਿੰਸ ਵਲੀਦ ਦਾ ਭਰਾ ਛੱਡ ਦਿੱਤਾ ਗਿਆ

November 06, 2018 06:03 AM

ਰਿਆਧ, 5 ਨਵੰਬਰ (ਪੋਸਟ ਬਿਊਰੋ)- ਸਾਊਦੀ ਅਰਬ ਦੀ ਸਰਕਾਰ ਨੇ ਅਰਬਪਤੀ ਪ੍ਰਿੰਸ ਅਲ ਵਲੀਦ ਬਿਨ ਤਲਾਲ ਦੇ ਭਰਾ ਪ੍ਰਿੰਸ ਖਾਲਿਦ ਨੂੰ ਇਕ ਸਾਲ ਹਿਰਾਸਤ 'ਚ ਰੱਖਣ ਪਿੱਛੋਂ ਛੱਡ ਦਿੱਤਾ ਹੈ। ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਦਬਾਅ ਦਾ ਸਾਹਮਣਾ ਕਰ ਰਹੀ ਸਾਊਦੀ ਸਰਕਾਰ ਨੇ ਖਾਲਿਦ ਨੂੰ ਅਚਾਨਕ ਰਿਹਾਅ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਹੈ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਸਾਊਦੀ ਅਰਬ ਦੇ ਵਾਰੇਨ ਬਫੇਟ ਕਹੇ ਜਾਣ ਵਾਲੇ ਪਿੰ੍ਰਸ ਅਲ ਵਲੀਦ ਸਮੇਤ ਦੇਸ਼ ਦੇ ਦਰਜਨਾਂ ਪ੍ਰਿੰਸ ਨੂੰ ਰਾਜਧਾਨੀ ਰਿਆਧ ਦੇ ਆਲੀਸ਼ਾਨ ਰਿਟਜ਼ ਕਾਰਲਟਨ ਹੋਟਲ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਸਾਊਦੀ ਅਰਬ ਸਰਕਾਰ ਨੇ ਇਸ ਨੂੰ ਭਿ੍ਰਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਾਰ ਦਿੱਤਾ ਸੀ, ਪ੍ਰੰਤੂ ਆਲੋਚਕਾਂ ਦਾ ਕਹਿਣਾ ਹੈ ਕਿ ਇਹ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਆਪਣੇ ਵਿਰੋਧੀਆਂ ਨੂੰ ਬੰਨੇ ਲਾਉਣ ਅਤੇ ਸੱਤਾ ਉਤੇ ਆਪਣੀ ਪਕੜ ਮਜ਼ਬੂਤ ਕਰਨ ਦਾ ਯਤਨ ਸੀ। ਪ੍ਰਿੰਸ ਖਾਲਿਦ ਨੇ ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕੀਤੀ ਸੀ, ਜਿਸ ਪਿੱਛੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਸਰਕਾਰ ਨਾਲ ਗੁਪਤ ਵਿੱਤੀ ਸਮਝੌਤੇ ਪਿੱਛੋਂ ਪਿੰ੍ਰਸ ਅਲ ਵਲੀਦ ਨੂੰ ਇਸ ਸਾਲ ਜਨਵਰੀ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ। ਸਾਊਦੀ ਅਰਬ ਨੇ ਸ਼ਾਹੀ ਪਰਵਾਰ ਦੇ ਮੈਂਬਰਾਂ ਨਾਲ ਸਬੰਧ ਮਜ਼ਬੂਤ ਕਰਨ ਦੀ ਯੋਜਨਾ ਬਣਾਈ ਹੈ ਅਤੇ ਸੰਭਾਵਨਾ ਹੈ ਕਿ ਰਿਆਧ ਦੇ ਸਾਬਕਾ ਗਵਰਨਰ ਪ੍ਰਿੰਸ ਤੁਰਕੀ ਬਿਨ ਅਬਦੁੱਲਾ ਸਮੇਤ ਨਜ਼ਰਬੰਦ ਹੋਰ ਸ਼ਾਹੀ ਮੈਂਬਰਾਂ ਨੂੰ ਵੀ ਜਲਦੀ ਛੱਡ ਦਿੱਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ