Welcome to Canadian Punjabi Post
Follow us on

27

March 2019
ਪੰਜਾਬ

ਕੰਵਰ ਸੰਧੂ ਦਾ ਦਾਅਵਾ: ਆਪ ਪਾਰਟੀ ਦੇ ਬਹੁਤੇ ਵਿਧਾਇਕ ਸਾਡੇ ਨਾਲ

November 06, 2018 06:33 AM

ਨਾਭਾ, 5 ਨਵੰਬਰ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਵੱਲੋਂ ਸਸਪੈਂਡ ਕੀਤੇ ਹੋਏ ਦੇ ਹਲਕਾ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕੱਲ੍ਹ ਇਥੇ ਗੱਲਬਾਤ ਦੌਰਾਨ ਕਿਹਾ ਕਿ ਮੈਨੂੰ ਮੀਡੀਆ ਰਾਹੀਂ ਸਸਪੈਂਡ ਕੀਤੇ ਜਾਣ ਦੀ ਖਬਰ ਮਿਲਣ 'ਤੇ ਹੈਰਾਨੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਸਥਾਨਕ ਪੀ ਪੀ ਐੱਸ ਦਾ ਸਾਬਕਾ ਵਿਦਿਆਰਥੀ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਇਥੇ ਆਇਆ ਅਤੇ ਸਕੂਲ ਜਸ਼ਨਾਂ ਵਿੱਚ ਹਿੱਸਾ ਲੈ ਰਿਹਾ ਸਾਂ। ਮੇਰੀ ਕੱਲ੍ਹ ਵਿਆਹ ਦੀ ਵਰ੍ਹੇਗੰਢ ਸੀ ਤੇ ਮੈਨੂੰ ਇਸ ਸਕੂਲ ਵੱਲੋਂ ‘ਰੋਲ ਆਫ ਆਨਰ’ ਦਿੱਤਾ ਗਿਆ, ਜੋ ਮੇਰੇ ਲਈ ਸਨਮਾਨ ਦੀ ਗੱਲ ਹੈ। ਗਲਤ ਸਮੇਂ ਉੱਤੇ ਬਗੈਰ ਮੇਰੇ ਨਾਲ ਗੱਲ ਕੀਤੇ ਜਾਂ ਮੇਰਾ ਪੱਖ ਸੁਣੇ ਤੋਂ ਪਾਰਟੀ ਨੇ ਮੰਦਭਾਗਾ ਫੈਸਲਾ ਲਿਆ ਹੈ।
ਕੰਵਰ ਸੰਧੂ ਨੇ ਕਿਹਾ ਕਿ ਮੈਂ ਜ਼ਿੰਦਗੀ ਦੇ 20-22 ਸਾਲ ਪੱਤਰਕਾਰੀ ਖੇਤਰ ਵਿੱਚ ਲਾਏ ਹਨ। ਇੱਕ ਪਾਸੇ ਅਸੀਂ ਏਕਤਾ ਦੀਆਂ ਗੱਲਾਂ ਕਰਦੇ ਹਾਂ ਤੇ ਦੂਜੇ ਪਾਸੇ ਇਕਪਾਸੜ ਫੈਸਲਾ ਲਿਆ ਹੈ। ਅਜੇ ਤਿੰਨ ਦਿਨ ਪਹਿਲਾਂ ਮੇਰੀ ਸਰਬਜੀਤ ਕੌਰ ਮਾਣੂੰਕੇ ਨਾਲ ਗੱਲ ਹੋਈ ਸੀ, ਪਰ ਸਮਝ ਤੋਂ ਬਾਹਰ ਹੈ ਕਿ ਅਚਾਨਕ ਇਹ ਫੈਸਲਾ ਕਿਉਂ ਲਿਆ ਗਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਬਹੁ-ਗਿਣਤੀ ਵਿਧਾਇਕ ਸਾਡੇ ਨਾਲ ਹਨ, ਅਸੀਂ ਜਲਦੀ ਹੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਕਰ ਕੇ ਅਗਲੀ ਰਣਨੀਤੀ ਦਾ ਐਲਾਨ ਕਰਾਂਗੇ। ਉਨ੍ਹਾਂ ਬਰਗਾੜੀ ਮੋਰਚੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੁੱਖ ਪ੍ਰਗਟ ਕੀਤਾ ਕਿ ਅਜੇ ਤੱਕ ਕੈਪਟਨ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਸ ਤੋਂ ਪਹਿਲਾਂ ਵਿਧਾਇਕ ਸੰਧੂ ਨੂੰ ਭਾਰਤੀ ਫੌਜ ਮੁਖੀ ਜਨਰਲ ਰਾਵਤ ਨੇ ਪੰਜਾਬ ਪਬਲਿਕ ਸਕੂਲ ਦਾ ਰੋਲ ਆਫ ਆਨਰ ਐਵਾਰਡ ਭੇਟ ਕੀਤਾ।

Have something to say? Post your comment
ਹੋਰ ਪੰਜਾਬ ਖ਼ਬਰਾਂ
ਗੋਲੀਕਾਂਡ ਮਾਮਲਾ : ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਫਿਰ ਦੋ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ
ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਵਿਰੁੱਧ ਹਾਈ ਕੋਰਟ ਵਲੋਂ ਵਾਰੰਟ ਜਾਰੀ, ਤੇ ਫਿਰ ਰੱਦ
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚਾਚਾ ਕੁੰਵਰ ਦਵਿੰਦਰ ਸਿੰਘ ਦਾ ਦਿਹਾਂਤ
ਯੂਥ ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ
ਧੀ ਦਾ ਕਾਤਲ ਫਰਾਰ ਹਵਾਲਾਤੀ ਮੇਜਰ ਸਿੰਘ ਗ੍ਰਿਫਤਾਰ
ਅੰਮ੍ਰਿਤਸਰ ਹਵਾਈ ਅੱਡੇ ਉੱਤੇ 32.98 ਲੱਖ ਦਾ ਸੋਨਾ ਜ਼ਬਤ
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ‘ਸਿਟ' ਵੱਲੋਂ ਨਵੇਂ ਸਬੂਤ ਪੇਸ਼
ਕਾਂਗਰਸ ਆਗੂ ਦੂਲੋ ਨੇ ਕਿਹਾ : ਪੰਜਾਬ ਵਿੱਚ ਮੰਤਰੀ, ਪੁਲਸ ਅਤੇ ਤਸਕਰਾਂ ਦੀ ਮਿਲੀਭੁਗਤ ਨਾਲ ਨਸ਼ਾ ਵਿਕਦੈ
ਤਿੰਨ ਨਵੇਂ ਸੈਨਿਕ ਸਕੂਲਾਂ `ਚ ਦਾਖਲੇ ਲਈ ਅਰਜ਼ੀਆਂ ਮੰਗੀਆਂ, ਦਾਖਲਾ ਪ੍ਰੀਖਿਆ 29 ਅਪਰੈਲ ਨੂੰ ਹੋਵੇਗੀ
ਪੁਲਸ ਹਿਰਾਸਤ ਵਿੱਚੋਂ ਭੱਜੇ ਕੈਦੀ ਵੱਲੋਂ ਪਤਨੀ ਤੇ ਧੀ ਦਾ ਕਤਲ