Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਖੁਫੀਆ ਸੂਚਨਾਵਾਂ ਪਾਕਿ ਭੇਜਣ ਵਾਲਾ ਬੀ ਐੱਸ ਐੱਫ ਦਾ ਜਵਾਨ ਗ੍ਰਿਫਤਾਰ

November 06, 2018 06:34 AM

ਫਿਰੋਜ਼ਪੁਰ, 5 ਨਵੰਬਰ (ਪੋਸਟ ਬਿਊਰੋ)- ਭਾਰਤ-ਪਾਕਿ ਸਰਹੱਦ ਉੱਤੇ ਲੱਗੀ ਹੋਈ ਤਾਰ ਅਤੇ ਸੜਕਾਂ ਦੀਆਂ ਤਸਵੀਰਾਂ ਵਰਗੀਆਂ ਖੁਫੀਆ ਸੂਚਨਾਵਾਂ ਪਾਕਿਸਤਾਨੀ ਏਜੰਟ ਦੇ ਨਾਲ ਸਾਂਝੀਆਂ ਕਰਨ ਨੂੰ ਲੈ ਕੇ ਬੀ ਐਸ ਐਫ ਦੇ ਇੱਕ ਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਬੀ ਐੱਸ ਐੱਫ ਦੀ ਖੁਫੀਆ ਬ੍ਰਾਂਚ ਪਿਛਲੇ ਕੁਝ ਮਹੀਨਿਆਂ ਤੋਂ ਸ਼ੇਖ ਰੈਜੂਦੀਨ ਨਾਂਅ ਦੇ ਜਵਾਨ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਸੀ।
ਰੈਜੂਦੀਨ ਮਹਾਰਾਸ਼ਟਰ ਦੇ ਰੇਨਪੁਰਾ ਪਿੰਡ ਜ਼ਿਲ੍ਹਾ ਲਾਤੂਰ ਦਾ ਵਾਸੀ ਅਤੇ ਬੀ ਐੱਸ ਐੱਫ ਦੀ 29ਵੀਂ ਬਟਾਲੀਅਨ ਵਿੱਚ ਪੰਜਾਬ ਦੇ ਕਸਬਾ ਮਮਦੋਟ ਦਾ ਜਵਾਨ ਸੀ। ਬਟਾਲੀਅਨ ਦੇ ਡਿਪਟੀ ਕਮਾਂਡੈਂਟ ਰਾਜ ਕੁਮਾਰ ਨੇ ਥਾਣਾ ਮਮਦੋਟ ਵਿੱਚ ਕੇਸ ਦਰਜ ਕਰਾਇਆ ਹੈ। ਪੁਲਸ ਨੇ ਦੱਸਿਆ ਕਿ ਰੈਜੂਦੀਨ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈ ਐੱਸ ਆਈ ਦੇ ਇੱਕ ਏਜੰਟ ਮਿਰਜ਼ਾ ਫੈਸਲ ਨਾਲ ਕੰਡਿਆਲੀ ਤਾਰ ਅਤੇ ਸਰਹੱਦੀ ਸੜਕਾਂ ਦੀਆਂ ਤਸਵੀਰਾਂ, ਬੀ ਐੱਸ ਐੱਫ ਦੇ ਉਚ ਅਧਿਕਾਰੀਆਂ ਦੇ ਫੋਨ ਨੰਬਰ ਤੇ ਕੁਝ ਹੋਰ ਖੁਫੀਆ ਸੂਚਨਾਵਾਂ ਸਾਂਝੀਆਂ ਕੀਤੀਆਂ ਸਨ। ਦੋਸ਼ੀ ਨੇ ਆਪਣੇ ਮੋਬਾਈਲ ਫੋਨ ਤੋਂ ਸੂਚਨਾਵਾਂ ਸਾਂਝੀਆਂ ਕੀਤੀਆਂ ਸਨ। ਥਾਣਾ ਮਮਦੋਟ ਦੇ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਸਰਕਾਰੀ ਖੂਫੀਆ ਕਾਨੂੰਨ ਅਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਨਾਲ ਸੰਬੰਧਤ ਧਾਰਾਵਾਂ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਜਵਾਨ ਨੂੰ ਡਿਊਟੀ ਮੈਜਿਸਟਰੇਟ ਮਹੇਸ਼ ਕੁਮਾਰ ਸ਼ਰਮਾ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ