Welcome to Canadian Punjabi Post
Follow us on

24

March 2019
ਪੰਜਾਬ

ਪਾਰਟੀ ਕਰਨ ਬਹਾਨੇ ਲਿਜਾ ਕੇ ਦੋਸਤਾਂ ਨੇ ਦਸਵੀਂ ਦੇ ਵਿਦਿਆਰਥੀ ਦਾ ਕਤਲ ਕੀਤਾ

November 06, 2018 06:39 AM

ਜਲਾਲਾਬਾਦ (ਫਿਰੋਜ਼ਪੁਰ), 5 ਨਵੰਬਰ (ਪੋਸਟ ਬਿਊਰੋ)- ਪਿੰਡ ਢੰਢੀ ਖੁਰਦ ਵਿੱਚ ਤਿੰਨ ਦੋਸਤਾਂ ਨੇ ਦਸਵੀਂ ਕਲਾਸ ਦੇ ਵਿਦਿਆਰਥੀ ਸਵਰੂਪ ਸਿੰਘ (18) ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਲਾਸ਼ ਮ੍ਰਿਤਕ ਦੇ ਚਾਚਾ ਰਣਜੀਤ ਸਿੰਘ ਦੇ ਮੱਝਾਂ ਵਾਲੇ ਕਮਰੇ ਵਿੱਚ ਲੁਕੋ ਦਿੱਤੀ। ਉਹ ਉਸ ਨੌਜਵਾਨ ਨੂੰ ਪਾਰਟੀ ਦੇ ਬਹਾਨੇ ਘਰੋਂ ਲੈ ਗਏ ਸਨ। ਸੂਚਨਾ ਮਿਲਦੇ ਹੀ ਡੀ ਐਸ ਪੀ ਜਸਪਾਲ ਸਿੰਘ ਧਾਮੀ ਅਤੇ ਥਾਣਾ ਸਦਰ ਦੇ ਐਸ ਐਚ ਓ ਭੋਲਾ ਸਿੰਘ ਘਟਨਾ ਸਥਾਨ 'ਤੇ ਪਹੁੰਚ ਗਏ। ਥਾਣਾ ਸਦਰ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਉੱਤੇ ਦੋਸ਼ੀ ਤਿੰਨਾਂ ਦੋਸਤਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਤਿੰਨੋਂ ਦੋਸ਼ੀ ਫਰਾਰ ਹਨ। ਪੁਲਸ ਨੇ ਸ਼ੰਕਾ ਪ੍ਰਗਟਾਈ ਹੈ ਕਿ ਹੱਤਿਆ ਦੇ ਪਿੱਛੇ ਪ੍ਰੇਮ ਪ੍ਰਸੰਗ ਦਾ ਮਾਮਲਾ ਹੋ ਸਕਦਾ ਹੈ।
ਢੰਢੀ ਖੁਰਦ ਦੇ ਸਤਨਾਮ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਨੌ ਵਜੇ ਪਿੰਡ ਦੇ ਰਹਿਣ ਵਾਲੇ ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਰੇਸ਼ਮ ਸਿੰਘ ਪੁੱਤਰ ਪਿਆਰਾ ਸਿੰਘ ਤੇ ਮੰਗਤ ਸਿੰਘ ਪੁੱਤਰ ਜੰਗੀਰ ਸਿੰਘ ਉਸ ਦੇ ਬੇਟੇ ਸਰੂਪ ਸਿੰਘ ਨੂੰ ਪਾਰਟੀ ਦੇ ਬਹਾਨੇ ਘਰੋਂ ਬੁਲਾ ਕੇ ਲੈ ਗਏ ਸਨ। ਸਾਰੇ ਲੜਕੇ ਅਡਲਟ ਹਨ। ਦੇਰ ਰਾਤ ਤੱਕ ਸਰੂਪ ਘਰ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਪਿੰਡ ਵਿੱਚ ਭਾਲ ਸ਼ੁਰੂ ਕਰ ਦਿੱਤੀ। ਉਸ ਦੇ ਬਾਰੇ ਰਿਸ਼ਤੇਦਾਰਾਂ ਵਿੱਚ ਵੀ ਪੁੱਛਗਿੱਛ ਕੀਤੀ ਗਈ, ਪਰ ਕਿਤੇ ਉਸ ਦਾ ਸੁਰਾਗ ਨਹੀਂ ਲੱਗਾ। ਸਤਨਾਮ ਨੇ ਦੱਸਿਆ ਕਿ ਉਸ ਦੇ ਬੇਟੇ ਸਰੂਪ ਦੀ ਲਾਸ਼ ਮੱਝਾਂ ਵਾਲੇ ਕਮਰੇ ਵਿੱਚ ਮਿਲੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਸ ਦੇ ਬੇਟੇ ਸਰੂਪ ਦੀ ਹੱਤਿਆ ਉਕਤ ਤਿੰਨਾਂ ਦੋਸਤਾਂ ਨੇ ਕੀਤੀ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ: ਮੈਂ ਕਾਂਗਰਸ ਦਾ ਵਫਾਦਾਰ ਸਿਪਾਹੀ, ਭਾਜਪਾ ਵੱਲ ਜਾਣ ਦੀ ਸੋਚਣਾ ਵੀ ਗੁਨਾਹ
ਬਾਦਲ ਅਕਾਲੀ ਦਲ ਨੂੰ ਸੱਟ: ਬ੍ਰਹਮਪੁਰਾ ਦੇ ਭਤੀਜੇ ਉੱਤੇ ਬਿਨਾਂ ਆਗਿਆ ਰੈਲੀ, ਸ਼ਰਾਬ ਪਰੋਸਣ ਦਾ ਕੇਸ ਦਰਜ
ਚੋਣ ਕਮਿਸ਼ਨ ਨੂੰ ਡੀ ਸੀ ਰੋਪੜ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ
ਬੇਅਦਬੀ ਤੇ ਗੋਲ਼ੀ ਕਾਂਡ: ਡੇਰਾ ਸੱਚਾ ਸੌਦਾ ਦੇ ਮੁਖੀ ਤੋਂ ਪੁੱਛਗਿੱਛ ਤੱਕ ਗੱਲ ਜਾ ਪਹੁੰਚੀ