Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਪਹਿਲੀ ਵਿਸ਼ਵ ਜੰਗ ਵਿੱਚ ਸਿੱਖਾਂ ਵੱਲੋਂ ਪਾਏ ਯੋਗਦਾਨ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ 11 ਨੂੰ

November 06, 2018 06:58 AM

ਇਸ ਸਾਲ ਪਹਿਲੀ ਵਿਸ਼ਵ ਜੰਗ ਖਤਮ ਹੋਣ ਦੇ 100 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਦੌਰਾਨ ਸਿੱਖ ਭਾਈਚਾਰੇ ਵੱਲੋਂ ਵਿਸ਼ਵ ਦੇ ਇਤਿਹਾਸ ਵਿੱਚ ਪਾਏ ਗਏ ਯੋਗਦਾਨ ਦੀ ਅਹਿਮੀਅਤ ਸਾਹਮਣੇ ਲਿਆਉਣਾ ਵੀ ਮਹੱਤਵਪੂਰਨ ਹੈ।
ਫਲੈਂਡਰਜ਼, ਸੋਮੇ ਤੇ ਗੈਲੀਪੋਲੀ ਦੇ ਖੂਨ ਨਾਲ ਭਰੇ ਰਸਤਿਆਂ ਤੋਂ ਲੈ ਕੇ ਮਾਰੂਥਲਾਂ ਅਤੇ ਅਫਰੀਕਾ ਤੇ ਮੱਧ ਪੂਰਬ ਦੀ ਗਰਮੀ ਵਿੱਚ ਹਜ਼ਾਰਾਂ ਸਿੱਖਾਂ ਨੇ ਪਹਿਲੀ ਵਿਸ਼ਵ ਜੰਗ ਵਿੱਚ ਹਿੱਸਾ ਲਿਆ ਤੇ 1914 ਤੋਂ 1918 ਤੱਕ ਚੱਲੀ ਪਹਿਲੀ ਵਿਸ਼ਵ ਜੰਗ ਵਿੱਚ ਆਪਣੇ ਯੂਰਪੀਅਨ, ਕੈਨੇਡੀਅਨ, ਆਸਟਰੇਲੀਆਈ ਤੇ ਹੋਰਨਾਂ ਹਮਰੁਤਬਾ ਸਾਥੀਆਂ ਨਾਲ ਸ਼ਹਾਦਤ ਦਾ ਜਾਮ ਪੀਤਾ।
ਹੁਣ ਜਦੋਂ ਪਹਿਲੀ ਵਿਸ਼ਵ ਜੰਗ ਦੇ 100 ਸਾਲ ਪੂਰੇ ਹੋਣ ਜਾ ਰਹੇ ਹਨ ਤਾਂ ਅਜਿਹੇ ਵਿੱਚ ਵਿਕਟਰੀ ਐਂਡ ਵੇਲਰ : ਦ ਸਿੱਖਜ਼ ਇਨ ਵਰਲਡ ਵਾਰ 1, ਇਸ ਜੰਗ ਵਿੱਚ ਸਿੱਖਾਂ ਵੱਲੋਂ ਪਾਏ ਅਹਿਮ ਪਰ ਭੁਲਾਏ ਜਾ ਚੁੱਕੇ ਯੋਗਦਾਨ ਤੇ ਸਿੱਖ ਸੈਨਿਕਾਂ ਦੇ ਤਜਰਬਿਆਂ ਨੂੰ ਸਾਂਝਾ ਕਰਨ ਦਾ ਉਪਰਾਲਾ ਹੈ। ਪੱਛਮੀ ਫਰੰਟ ਉੱਤੇ ਆਪਣੇ ਭਾਈਵਾਲਾਂ ਨੂੰ ਹਾਰ ਤੋਂ ਬਚਾਉਣ ਲਈ ਸਿੱਖਾਂ ਨੇ ਆਪਣੇ ਭਾਰਤੀ ਭਰਾਵਾਂ ਨਾਲ ਰਲ ਕੇ ਪਹਿਲੀ ਵਿਸ਼ਵ ਜੰਗ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਲੰਮਾਂ ਸਮਾਂ ਲੜਾਈ ਲੜੀ।
ਦੁਸ਼ਮਣੀ ਤੇ ਰੌਲਾ ਗੌਲਾ ਮੁੱਕਣ ਤੋਂ ਬਾਅਦ ਸਿੱਖ ਜੰਗਜੂਆਂ ਨੂੰ ਯੂਰਪ ਤੇ ਕਈ ਭੁੱਲੇ ਵਿੱਸਰੇ ਮੁਹਾਜਾਂ ਉੱਤੇ ਸਰਗਰਮ ਭੂਮਿਕਾ ਵੀ ਨਿਭਾਉਣੀ ਪਈ। ਮੈਸੋਪੋਟਾਮੀਆ, ਤੁਰਕੀ, ਮਿਸਰ, ਫਲਸਤੀਨ, ਜਰਮਨ ਈਸਟ ਅਫਰੀਕਾ, ਰੂਸ ਤੇ ਚੀਨ ਵਿੱਚ ਸਿੱਖਾਂ ਨੂੰ ਵੱਖਰੀ ਪਛਾਣ ਮਿਲੀ ਤੇ ਪੂਰੀ ਦੁਨੀਆ ਵਿੱਚ ਨਿਡਰ ਯੋਧਿਆਂ ਵਜੋਂ ਸਿੱਖਾਂ ਦਾ ਨਾਂ ਹੋਇਆ।
ਵਿਕਟਰੀ ਐਂਡ ਵੇਲਰ ਪ੍ਰਦਰਸ਼ਨੀ 11 ਨਵੰਬਰ, 2018 ਨੂੰ ਸਿੱਖ ਹੈਰੀਟੇਜ ਮਿਊਜ਼ੀਅਮ ਆਫ ਕੈਨੇਡਾ ਵਿਖੇ ਲਾਈ ਜਾ ਰਹੀ ਹੈ। ਇਸ ਵਿੱਚ ਦਰਸਾਇਆ ਜਾਵੇਗਾ ਕਿ ਕਿਸ ਤਰ੍ਹਾਂ ਕਈ ਸਟਰੀਟਜ਼ ਦੇ ਨਾਂ ਤੇ ਮਾਲਟਨ ਦੇ ਏਅਰਪੋਰਟ ਦਾ ਸਿੱਖਾਂ ਤੇ ਪਹਿਲੀ ਵਿਸ਼ਵ ਜੰਗ ਨਾਲ ਕੀ ਸਬੰਧ ਹੈ। ਇਹ ਪ੍ਰਦਰਸ਼ਨੀ ਬਿਲਕੁਲ ਮੁਫਤ ਹੋਵੇਗੀ। ਸਾਰਿਆਂ ਨੂੰ ਇਸ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਜਾਂਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ