Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਮੰਤਰੀ ਤੇ ਉਸ ਦੇ ਸਹਾਇਕ ਵੱਲੋਂ ਅਚਾਨਕ ਦਿੱਤੇ ਅਸਤੀਫੇ ਪਿੱਛੇ ਲੁਕੇ ਅਸਲ ਕਾਰਨ ਨਹੀਂ ਦੱਸ ਰਹੀ ਫੋਰਡ ਸਰਕਾਰ!

November 07, 2018 07:03 AM

ਓਨਟਾਰੀਓ, 6 ਨਵੰਬਰ (ਪੋਸਟ ਬਿਊਰੋ) : ਸਾਬਕਾ ਪ੍ਰੋਗਰੈਸਿਵ ਕੰਜ਼ਰਵੇਟਿਵ ਕੈਬਨਿਟ ਮੰਤਰੀ ਤੇ ਅਹਿਮ ਸਹਾਇਕ ਖਿਲਾਫ ਲੱਗੇ ਦੋਸ਼ਾਂ ਸਬੰਧੀ ਬਰਾਬਰ ਜਾਂਚ ਕਰਵਾਉਣ ਦੀ ਗੁੰਜਾਇਸ਼ ਬਾਬਤ ਪ੍ਰੀਮੀਅਰ ਡੱਗ ਫੋਰਡ ਦੀ ਸਰਕਾਰ ਨੇ ਚੁੱਪ ਧਾਰ ਰੱਖੀ ਹੈ।
ਕੁਈਨਜ਼ ਪਾਰਕ ਵਿਖੇ ਪਾਰਦਰਸ਼ਤਾ ਵਿੱਚ ਵਾਧਾ ਕੀਤੇ ਜਾਣ ਦੇ ਫੋਰਡ ਵੱਲੋਂ ਪ੍ਰਗਟਾਏ ਤਹੱਈਏ ਦੇ ਬਾਵਜੂਦ ਜਿੰਮ ਵਿਲਸਨ ਵੱਲੋਂ ਸ਼ੁੱਕਰਵਾਰ ਨੂੰ ਅਤੇ ਐਂਡਰਿਊ ਕਿੰਬਰ ਵੱਲੋਂ ਅਚਾਨਕ ਦਿੱਤੇ ਗਏ ਅਸਤੀਫੇ ਤੋਂ ਟੋਰੀਜ਼ ਵੀ ਹੈਰਾਨ ਹਨ। ਇਨ੍ਹਾਂ ਅਸਤੀਫਿਆਂ ਤੋਂ ਬਾਅਦ ਮੰਗਲਵਾਰ ਨੂੰ ਐਨਡੀਪੀ ਐਮਪੀਪੀ ਸਾਰਾ ਸਿੰਘ ਨੇ ਦੋਸ਼ ਲਾਇਆ ਕਿ ਟੋਰੀਜ਼ ਜਾਣਬੁੱਝ ਕੇ ਓਨਟਾਰੀਓ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸਿ਼ਸ਼ ਕਰ ਰਹੇ ਹਨ। ਵਿਲਸਨ ਦੇ ਸ਼ਰਾਬ ਦੀ ਲਤ ਨਾਲ ਸਿੱਝਣ ਲਈ ਅਸਤੀਫਾ ਦੇਣ ਤੇ ਪੀਸੀ ਕਾਕਸ ਛੱਡਣ ਪਿੱਛੇ ਕੋਈ ਹੋਰ ਕਾਰਨ ਜਿ਼ੰਮੇਵਾਰ ਹੈ।
ਸਾਰਾ ਸਿੰਘ ਨੇ ਆਖਿਆ ਕਿ ਅੱਜ ਪੰਜ ਦਿਨ ਹੋ ਗਏ ਹਨ ਜਦੋਂ ਫੋਰਡ ਸਰਕਾਰ ਵੱਲੋਂ ਮੀਡੀਆ ਬਿਆਨ ਜਾਰੀ ਕਰਕੇ ਵਿਲਸਨ ਦੇ ਅਸਤੀਫਾ ਦੇਣ ਦੇ ਅਸਲ ਕਾਰਨ ਜਿਨਸੀ ਸ਼ੋਸ਼ਣ ਉੱਤੇ ਪਰਦਾ ਪਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਸ ਜਾਣਕਾਰੀ ਨੂੰ ਦਬਾਅ ਲਿਆ ਗਿਆ ਹੈ। ਜਿ਼ਕਰਯੋਗ ਹੈ ਕਿ ਚਿਲਡਰਨ, ਕਮਿਊਨਿਟੀ ਸਰਵਿਸਿਜ਼ ਤੇ ਵੁਮਨਜ਼ ਇਸ਼ੂਜ਼ ਬਾਰੇ ਮੰਤਰੀ ਲੀਜ਼ਾ ਮੈਕਲਿਓਡ ਵੱਲੋਂ ਸੋਮਵਾਰ ਨੂੰ ਤੀਜੀ ਪਾਰਟੀ ਤੋਂ ਜਾਂਚ ਕਰਵਾਉਣ ਦੀ ਵੀ ਪੁਸ਼ਟੀ ਕੀਤੀ ਗਈ।
ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਟੋਰੀਜ਼ ਦੇ ਜਾਣਕਾਰ ਨੇ ਆਖਿਆ ਕਿ ਦੋ ਖਾਸ ਵਿਅਕਤੀਆਂ ਦਾ ਇਸ ਤਰ੍ਹਾਂ ਚਲੇ ਜਾਣ ਨਾਲ ਫੋਰਡ ਨੂੰ ਕਾਫੀ ਦਿੱਕਤ ਹੋ ਰਹੀ ਹੈ ਕਿਉਂਕਿ ਉਨ੍ਹਾਂ ਦੇ ਫੈਸਲਿਆਂ ਉੱਤੇ ਪ੍ਰੀਮੀਅਰ ਨੇ ਭਰੋਸਾ ਕੀਤਾ ਤੇ ਉਨ੍ਹਾਂ ਦੇ ਤਜਰਬਿਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਫੋਰਡ ਕਿਸੇ ਨਵੇਂ ਮੰਤਰੀ ਦੀ ਸਲਾਹ ਤੋਂ ਅਸੰਤੁਸ਼ਟ ਹੁੰਦੇ ਸਨ ਤਾਂ ਉਹ ਇਨ੍ਹਾਂ ਦੋਵਾਂ ਖਾਸ ਵਿਅਕਤੀਆਂ ਤੋਂ ਹੀ ਸਲਾਹ ਲਿਆ ਕਰਦੇ ਸਨ। ਪ੍ਰੀਮੀਅਰ ਦੇ ਆਫਿਸ ਵੱਲੋਂ ਦੋਸ਼ਾਂ ਦੀ ਕਿਸਮ ਜਾਂ ਉਨ੍ਹਾਂ ਦੀ ਜਾਂਚ ਕੌਣ ਕਰ ਰਿਹਾ ਹੈ, ਬਾਰੇ ਖੁਲਾਸਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼