Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੈਨੇਡਾ ਵਿੱਚ ਪਹਿਲੀ ਰਸਮੀ ਗਰੀਬੀ ਰੇਖਾ ਕਾਇਮ ਕਰਨ ਲਈ ਲਿਬਰਲਾਂ ਵੱਲੋਂ ਬਿੱਲ ਪੇਸ਼

November 07, 2018 07:27 AM

ਓਟਵਾ, 6 ਨਵੰਬਰ (ਪੋਸਟ ਬਿਊਰੋ) : ਮੰਗਲਵਾਰ ਨੂੰ ਪਾਰਲੀਆਮੈਂਟ ਵਿੱਚ ਪੇਸ਼ ਕੀਤੇ ਗਏ ਨਵੇਂ ਬਿੱਲ ਰਾਹੀਂ ਕੈਨੇਡਾ ਵਿੱਚ ਪਹਿਲੀ ਰਸਮੀ ਗਰੀਬੀ ਰੇਖਾ ਕਾਇਮ ਕੀਤੀ ਜਾਵੇਗੀ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਫੈਡਰਲ ਸਰਕਾਰ ਵੱਲੋਂ ਖਰਚੇ ਜਾਣ ਵਾਲੇ ਕਈ ਬਿਲੀਅਨ ਡਾਲਰਾਂ ਰਾਹੀਂ ਕੀ ਸੱਚਮੁੱਚ ਘੱਟ ਆਮਦਨ ਵਾਲੇ ਕੈਨੇਡੀਅਨਾਂ ਦੀ ਗਿਣਤੀ ਵਿੱਚ ਕਮੀ ਆਈ ਹੈ।
ਜੇ ਬਿੱਲ ਸੀ-87 ਪਾਸ ਹੋ ਜਾਂਦਾ ਹੈ ਤਾਂ ਖਿੱਤਿਆਂ ਦੇ ਹਿਸਾਬ ਨਾਲ ਰਹਿਣ ਵਾਸਤੇ ਆਉਣ ਵਾਲੀ ਲਾਗਤ ਦਰਸਾਉਣ ਵਾਲਾ ਸਟੈਟੇਸਟਿਕਸ ਕੈਨੇਡਾ ਦਾ ਇੰਡੀਕੇਟਰ ਮਾਰਕਿਟ ਬਾਸਕਿਟ ਮਯੀਅਰ, ਨੂੰ ਰਸਮੀ ਗਰੀਬੀ ਰੇਖਾ ਮੰਨ ਲਿਆ ਜਾਵੇਗਾ। ਇਸ ਦੀ ਵਰਤੋਂ ਕਰਕੇ ਬਿੱਲ ਵਿੱਚ ਸਰਕਾਰ ਵੱਲੋਂ ਗਰੀਬੀ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਟੀਚੇ ਤੈਅ ਕੀਤੇ ਜਾ ਸਕਣਗੇ। ਫਿਰ ਕੈਬਨਿਟ ਵੱਲੋਂ ਨਿਯੁਕਤ ਵਿਅਕਤੀਆਂ ਦੀ ਐਡਵਾਇਜ਼ਰੀ ਕਾਉਂਸਲ ਇਨ੍ਹਾਂ ਟੀਚਿਆਂ ਦੀ ਪੂਰਤੀ ਦਾ ਰਿਕਾਰਡ ਟਰੈਕ ਕਰ ਸਕੇਗੀ ਤੇ ਸਾਲਾਨਾ ਤੌਰ ਉੱਤੇ ਸਰਕਾਰ ਨੂੰ ਇਸ ਦੀ ਰਿਪੋਰਟ ਪੇਸ਼ ਕਰੇਗੀ।
ਇਸ ਸਬੰਧੀ ਐਲਾਨ ਫੈਮਿਲੀਜ਼, ਚਿਲਡਰਨ ਐਂਡ ਸੋਸ਼ਲ ਡਿਵੈਲਪਮੈਂਟਰ ਮੰਤਰੀ ਜੀਨ-ਯਵੇਸ ਡਕਲਸ ਨੇ ਮੰਗਲਵਾਰ ਸਵੇਰੇ ਓਟਵਾ ਕਮਿਊਨਿਟੀ ਕਿਚਨ ਦੇ ਦੌਰੇ ਸਮੇਂ ਕੀਤਾ। ਉਨ੍ਹਾਂ ਆਖਿਆ ਕਿ ਅਸੀਂ ਗਰੀਬੀ ਨੂੰ ਘਟਾਉਣ ਲਈ ਵਚਨਬੱਧ ਹਾਂ। ਅਸੀਂ ਮੌਜੂਦਾ ਸਰਕਾਰ ਤੇ ਭਵਿੱਖ ਦੀਆਂ ਸਰਕਾਰਾਂ ਦੀ ਗਰੀਬੀ ਹਟਾਉਣ ਲਈ ਜਵਾਬਦੇਹੀ ਤੈਅ ਕਰਨੀ ਚਾਹੁੰਦੇ ਹਾਂ। ਇਸ ਦੌਰਾਨ ਕਿਊਬਿਕ ਤੋਂ ਐਨਡੀਪੀ ਦੀ ਐਮਪੀ ਬ੍ਰਿਗੇਟ ਨੇ ਆਖਿਆ ਕਿ ਲਿਬਰਲਾਂ ਨੇ ਅਸਲ ਵਿੱਚ ਇਸੇ ਨਾਂ ਵਾਲੇ ਉਨ੍ਹਾਂ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਹੀ ਮੁੜ ਪੇਸ਼ ਕੀਤਾ ਹੈ। 2016 ਵਿੱਚ ਸਰਕਾਰ ਨੇ ਇਸ ਬਿੱਲ ਨੂੰ ਸਿਰੇ ਨਹੀਂ ਸੀ ਲੱਗਣ ਦਿੱਤਾ। ਉਨ੍ਹਾਂ ਅੱਗੇ ਆਖਿਆ ਕਿ ਲਿਬਰਲਾਂ ਦੇ ਇਸ ਬਿੱਲ ਵਿੱਚ ਗਰੀਬੀ ਹਟਾਉਣ ਲਈ ਨਵੇਂ ਪ੍ਰੋਗਰਾਮਾਂ ਉੱਤੇ ਹੋਣ ਵਾਲੇ ਖਰਚੇ ਦਾ ਜਿ਼ਕਰ ਨਹੀਂ ਕੀਤਾ ਗਿਆ, ਇਸ ਲਈ ਇਹ ਅਧੂਰਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ