Welcome to Canadian Punjabi Post
Follow us on

12

July 2025
 
ਅਪਰਾਧ

ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

May 08, 2020 07:02 AM

ਪਟਿਆਲਾ, 7 ਮਈ (ਪੋਸਟ ਬਿਊਰੋ)- ਇਸ ਜਿ਼ਲੇ ਦੇ ਥਾਣਾ ਪਸਿਆਣਾ ਦੇ ਪਿੰਡ ਪਸਿਆਣਾ ਦੇ ਸਰਪੰਚ ਦਾ ਕਤਲ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਝਗੜੇ ਦੌਰਾਨ ਮ੍ਰਿਤਕ ਸਰਪੰਚ ਦੇ ਸਕੇ ਭਰਾ ਤੇ ਚਾਚੇ ਦਾ ਲੜਕਾ ਵੀ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਸਰਪੰਚ ਵਜੋਂ ਹੋਈ ਹੈ। ਮ੍ਰਿਤਕ ਦੇ ਜ਼ਖਮੀ ਹੋਏ ਭਰਾ ਯਾਦਵਿੰਦਰ ਸਿੰਘ ਅਤੇ ਉਸ ਦੇ ਚਚੇਰੇ ਭਰਾ ਬਲਵਿੰਦਰ ਸਿੰਘ ਨੂੰ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।
ਐੱਸ ਪੀ ਟਰੈਫਿਕ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਮ੍ਰਿਤਕ ਭੁਪਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਦਾ ਸਰਪੰਚ ਬਣਾਉਣ ਲਈ ਦੋਸ਼ੀ ਕ੍ਰਿਸ਼ਨ ਕੁਮਾਰ ਚੀਚਾ, ਬਿੱਟੂ ਗੁੱਜਰ ਤੇ ਉਨ੍ਹਾਂ ਦੇ ਸਾਥੀਆਂ ਨੇ ਸਪੋਰਟ ਕੀਤੀ ਸੀ ਅਤੇ ਭੁਪਿੰਦਰ ਸਿੰਘ ਦੇ ਸਰਪੰਚ ਬਣਨ ਤੋਂ ਬਾਅਦ ਉਹ ਹੌਲੀ ਹੌਲੀ ਉਸ ਦੇ ਵਿਰੁੱਧ ਹੁੰਦੇ ਗਏ ਅਤੇ ਦੋਵਾਂ ਧਿਰਾਂ 'ਚ ਪਾਟਕ ਪੈ ਗਿਆ। ਦੋਵਾਂ ਪਾਰਟੀਆਂ 'ਚ ਆਪਸੀ ਝਗੜੇ ਵਧਦੇ ਗਏ ਤੇ ਪਹਿਲਾਂ ਵੀ ਦੋਵਾਂ ਪਾਰਟੀਆਂ ਵਿੱਚ ਪਿੰਡ ਦੇ ਅੰਦਰ ਲੜਾਈ ਝਗੜਾ ਹੋਇਆ ਸੀ ਅਤੇ ਪੁਲਸ ਨੇ ਪਹਿਲਾਂ ਵੀ ਦੋਵਾਂ ਪਾਰਟੀਆਂ ਵਿਰੁੱਧ ਕਰਾਸ ਕੇਸ ਦਰਜ ਕੀਤਾ ਸੀ। ਐੱਸ ਪੀ ਚੀਮਾ ਨੇ ਦੱਸਿਆ ਕਿ ਪੰਜ ਮਈ ਦੀ ਰਾਤ ਵੀ ਪਿੰਡ ਵਿੱਚ ਦੋਵਾਂ ਪਾਰਟੀਆਂ ਵਿੱਚ ਝਗੜਾ ਹੋ ਗਿਆ ਤੇ ਇਹ ਝਗੜਾ ਖੂਨੀ ਰੂਪ ਧਾਰ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਸਰਪੰਚ ਭੁਪਿੰਦਰ ਸਿੰਘ ਉਸ ਦੇ ਭਰਾ ਅਤੇ ਉਸ ਦੇ ਚਾਚੇ ਦੇ ਲੜਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਭੁਪਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਪੀ ਜੀ ਆਈ ਵਿਖੇ ਇਲਾਜ ਲਈ ਦਾਖਲ ਕਰਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕਿਸ਼ਨ ਕੁਮਾਰ ਚੀਚਾ, ਬਿੱਟੂ ਗੁੱਜਰ ਅਤੇ ਉਨ੍ਹਾਂ ਦੇ 14 ਅਣਪਛਾਤੇ ਸਾਥੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਥਾਣਾ ਪਸਿਆਣਾ ਦੇ ਇੰਚਾਰਜ ਨੇ ਦੱਸਿਆ ਕਿ ਪੁਲਸ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।

 
Have something to say? Post your comment