Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਖਾੜੀ ਦੇਸ਼ਾਂ ਵਿੱਚ ਰੋਜ਼ 10 ਭਾਰਤੀ ਮਜ਼ਦੂਰਾਂ ਦੀ ਮੌਤ

November 07, 2018 07:46 AM

ਨਵੀਂ ਦਿੱਲੀ, 6 ਨਵੰਬਰ (ਪੋਸਟ ਬਿਊਰੋ)- ਖਾੜੀ ਦੇ ਦੇਸ਼ਾਂ ਵਿੱਚ ਪਿਛਲੇ ਛੇ ਸਾਲਾਂ ਵਿੱਚ ਰੋਜ਼ ਲਗਭਗ 10 ਭਾਰਤੀਆਂ ਦੀ ਮੌਤ ਹੁੰਦੀ ਰਹੀ ਹੈ। ਇਹ ਗੱਲ ਸੂਚਨਾ ਦੇ ਅਧਿਕਾਰ ਕਾਨੂੰਨ ਹੇਠ ਮਿਲੀ ਜਾਣਕਾਰੀ ਦੇ ਆਧਾਰ 'ਤੇ ਇਕ ਸਵੈ ਸੇਵੀ ਗਰੁੱਪ ਨੇ ਕਹੀ ਹੈ। ਸਾਲ 2012-2017 ਦੇ ਵਿਚਾਲੇ ਦੇਸ਼ ਨੂੰ ਵਿਸ਼ਵ ਭਰ ਤੋਂ ਜੋ ਧਨ ਰਾਸ਼ੀ ਪ੍ਰਾਪਤ ਹੋਈ, ਇਸ ਵਿੱਚ ਖਾੜੀ ਦੇਸ਼ਾਂ ਵਿੱਚ ਕੰਮ ਕਰਦੇ ਭਾਰਤੀਆਂ ਦੇ ਯੋਗਦਾਨ ਅੱਧੇ ਤੋਂ ਜ਼ਿਆਦਾ ਹੈ।
ਵਿਦੇਸ਼ ਮੰਤਰਾਲੇ ਨੇ 26 ਅਗਸਤ 2018 ਨੂੰ ਰਾਜ ਸਭਾ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਸਾਲ 2017 ਵਿੱਚ ਛੇ ਖਾੜੀ ਦੇਸ਼ਾਂ ਵਿੱਚ ਕੰਮ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਲਗਭਗ 22.53 ਲੱਖ ਸੀ। ਕਾਮਨਵੈਲਥ ਹਿਊਮਨ ਰਾਈਟਸ ਇਨੀਸ਼ਿਏਟਿਵ ਦੇ ਵੇਂਕਟੇਸ਼ ਨਾਇਕ ਨੇ ਵਿਦੇਸ਼ ਮੰਤਰਾਲੇ ਤੋਂ ਬਹਿਰੀਨ, ਓਮਾਨ, ਕਤਰ, ਕੁਵੈਤ, ਸਾਊਦੀ ਅਰਬ ਅਤੇ ਯੂ ਏ ਈ ਵਿੱਚ ਇਕ ਜਨਵਰੀ 2012 ਤੋਂ ਮੱਧ 2018 ਤੱਕ ਹੋਈ ਭਾਰਤੀ ਮਜ਼ਦੂਰਾਂ ਦੀ ਮੌਤ ਦਾ ਬਿਊਰਾ ਮੰਗਿਆ ਸੀ। ਉਨ੍ਹਾਂ ਦੱਸਿਆ ਕਿ ਬਹਿਰੀਨ, ਓਮਾਨ, ਕਤਰ ਤੇ ਸਾਊਦੀ ਅਰਬ ਦੇ ਭਾਰਤੀ ਦੂਤਘਰ ਨੇ ਬਿਊਰਾ ਦੇ ਦਿੱਤਾ ਹੈ, ਪਰ ਯੂ ਏ ਈ ਵਿਚਲੇ ਦੂਤਘਰ ਨੇ ਸੂਚਨਾ ਦੇਣ ਤੋਂ ਇਨਕਾਰ ਕੀਤਾ ਹੈ। ਕੁਵੈਤ ਦੇ ਭਾਰਤੀ ਦੂਤਾਵਾਸ ਨੇ ਆਪਣੀ ਵੈਬਸਾਈਟ 'ਤੇ ਬਿਊਰੇ ਦਾ ਵੇਰਵਾ ਦਿੱਤਾ, ਪਰ ਇਹ 2014 ਤੋਂ ਸੀ। ਨਾਇਕ ਨੇ ਕਿਹਾ, ‘ਭਾਰਤ ਨੂੰ ਵਿਸ਼ਵ ਭਰ ਤੋਂ 410.33 ਅਰਬ ਡਾਲਰ ਦੀ ਮਿਲੀ ਰਕਮ ਵਿੱਚ ਖਾੜੀ ਦੇਸ਼ਾਂ ਤੋਂ ਮਿਲੀ ਰਕਮ 209.07 ਅਰਬ ਡਾਲਰ ਸੀ।'

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼